20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਕਾਲ ਯੂਨੀਵਰਸਿਟੀ ਵਿਖੇ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ-2027 ਕੁਇਜ਼ ਲਈ ਮੈਗਾ ਭਾਗੀਦਾਰੀ ਮੁਹਿੰਮ

ਤਲਵੰਡੀ ਸਾਬੋ, 19 ਸਤੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2027 ਕੁਇਜ਼ ਲਈ ਮੈਗਾ ਭਾਗੀਦਾਰੀ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਪ੍ਰਬੰਧਕਾਂ ਅਨੁਸਾਰ ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਰਾਸ਼ਟਰੀ ਪੱਧਰ ਦੀ ਪਹਿਲਕਦਮੀ ਨਾਲ ਜੋੜਨਾ ਤੇ ਉਨ੍ਹਾਂ ਨੂੰ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ।

ਅਜੀਤ ਡੈਸਕ 20-09-2026
ਤਲਵੰਡੀ ਸਾਬੋ, 19 ਸਤੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2027 ਕੁਇਜ਼ ਲਈ ਮੈਗਾ ਭਾਗੀਦਾਰੀ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਪ੍ਰਬੰਧਕਾਂ ਅਨੁਸਾਰ ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਰਾਸ਼ਟਰੀ ਪੱਧਰ ਦੀ ਪਹਿਲਕਦਮੀ ਨਾਲ ਜੋੜਨਾ ਤੇ ਉਨ੍ਹਾਂ ਨੂੰ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ। ਇਹ ਪ੍ਰੋਗਰਾਮ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਨੈਸ਼ਨਲ ਸਰਵਿਸ ਸਕੀਮ (ਐੱਨ.ਐੱਸ.ਐੱਸ) ਖੇਤਰੀ ਡਾਇਰੈਕਟੋਰੇਟ ਚੰਡੀਗੜ੍ਹ ਵਲੋਂ ਮਿਸ਼ਨ ਮੋਡ ਵਿਚ ਚਲਾਈ ਜਾ ਰਹੀ ਦੇਸ਼-ਵਿਆਪੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਕਰਵਾਇਆ ਗਿਆ। ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵੀਬੀਵਾਈਐੱਲਡੀ ਕੁਇਜ਼ 2027 ਪੋਰਟਲ ਰਾਹੀਂ ਰਜਿਸਟ੍ਰੇਸ਼ਨ ਪ੍ਰਕਿਰਿਆ,ਯੋਗਤਾ ਮਾਪਦੰਡ ਅਤੇ ਮੁਕਾਬਲੇ ਦੇ ਅਗਲੇ ਪੜਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅੰਕੁਸ਼ ਨਿਝਾਵਨ ਯੰਗ ਪ੍ਰੋਫੈਸ਼ਨਲ ਖੇਤਰੀ ਡਾਇਰੈਕਟੋਰੇਟ ਐੱਨ.ਐੱਸ.ਐੱਸਓ ਚੰਡੀਗੜ੍ਹ, ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਮੁਹਿੰਮ ਦੇ ਉਦੇਸ਼ਾਂ ਤੇ ਇਸ ਦੇ ਵੱਖ-ਵੱਖ ਪੜਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਕਸਿਤ ਭਾਰਤ ਕੁਇਜ਼ 30 ਸਤੰਬਰ 2026 ਤੱਕ ਮਾਈ ਭਾਰਤ ਪੋਰਟਲ ‘ਤੇ 15 ਤੋਂ 29 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਲਈ ਕਰਵਾਇਆ ਜਾ ਰਿਹਾ ਹੈ। ਪ੍ਰੋ. ਸਵਰਨ ਸਿੰਘ ਰਜਿਸਟਰਾਰ ਅਕਾਲ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਜਨਪ੍ਰੀਤ ਸਿੰਘ ਡੀਨ ਵਿਦਿਆਰਥੀ ਭਲਾਈ-ਕਮ-ਐਨ.ਐੱਸ.ਐੱਸਓ ਪ੍ਰੋਗਰਾਮ ਕੋਆਰਡੀਨੇਟਰ, ਡਾ. ਹਿਲਾਲ ਰਮਜ਼ਾਨ, ਐੱਨ.ਐੱਸ.ਐੱਸਓ ਪ੍ਰੋਗਰਾਮ ਅਫ਼ਸਰ ਤੇ ਵਿਭਾਗੀ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਪ੍ਰੋਗਰਾਮ ਨੇ ਵਿਕਸਿਤ ਭਾਰਤ-2047 ਦੇ ਵਿਜ਼ਨ ਨੂੰ ਸਾਕਾਰ ਕਰਨ ਵਿਚ ਨੌਜਵਾਨਾਂ ਦੀ ਭੂਮਿਕਾ ਅਤੇ ਉਨ੍ਹਾਂ ਦੇ ਵਿਚਾਰਾਂ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।
ਪਿਛਲੀ ਖ਼ਬਰ ‘ਆਪਣੀ ਖੇਤੀ’ ਫਾਊਂਡੇਸ਼ਨ ਵਲੋਂ ਨਰਮਾ ਕਾਸ਼ਤਕਾਰ ਕਿਸਾਨਾਂ ਨੂੰ ਮਿੱਟੀ ਜਾਂਚ ਰਿਪੋਰਟ ਸੌਂਪੀ ਗਈ ਅਗਲੀ ਖ਼ਬਰ ਜਗਸੀਰ ਸਿੰਘ ਸਿੱਧੂ ਸਹਿਕਾਰੀ ਸਭਾ ਨਾਥਪੁਰਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।