05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਿਡ-ਡੇ-ਮੀਲ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ

ਮਾਨਸਾ, 4 ਅਕਤੂਬਰ (ਰਾਵਿੰਦਰ ਸਿੰਘ ਰਵੀ)- ਰਾਜ ਸਰਕਾਰ ਵਲੋਂ ਮਾਣ-ਭੱਤਾ ਦੁੱਗਣਾ ਕਰਨ ਦੀ ਗਰੰਟੀ ਪੂਰੇ ਨਾ ਕੀਤੇ ਜਾਣ ਸਮੇਤ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦੇ ਰੋਸ ਵਜੋਂ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜੋਤੀ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਵਰਕਰਾਂ ਨਾਲ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਸੱਤਾ ’ਚ ਸਾਢੇ 4 ਸਾਲ ਤੋਂ ਵੱਧ ਦਾ ਸਮਾਂ ਬੀਤਣ ਮਗਰੋਂ ਵੀ ਭੱਤੇ ’ਚ ਕੋਈ ਵਾਧਾ ਨਹੀਂ ਕੀਤਾ ਗਿਆ।

ਗੋਰਾ ਕਰਿਆਨਾ ਸਟੋਰ ਦਾ ਤੋੜਿਆ ਹੋਇਆ ਸ਼ਟਰ। ਤਸਵੀਰ: ਬਿੱਕਰ ਸਿੰਘ ਸਿੱਧੂ 05-10-2026
ਮਾਨਸਾ, 4 ਅਕਤੂਬਰ (ਰਾਵਿੰਦਰ ਸਿੰਘ ਰਵੀ)- ਰਾਜ ਸਰਕਾਰ ਵਲੋਂ ਮਾਣ-ਭੱਤਾ ਦੁੱਗਣਾ ਕਰਨ ਦੀ ਗਰੰਟੀ ਪੂਰੇ ਨਾ ਕੀਤੇ ਜਾਣ ਸਮੇਤ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦੇ ਰੋਸ ਵਜੋਂ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜੋਤੀ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਵਰਕਰਾਂ ਨਾਲ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਸੱਤਾ ’ਚ ਸਾਢੇ 4 ਸਾਲ ਤੋਂ ਵੱਧ ਦਾ ਸਮਾਂ ਬੀਤਣ ਮਗਰੋਂ ਵੀ ਭੱਤੇ ’ਚ ਕੋਈ ਵਾਧਾ ਨਹੀਂ ਕੀਤਾ ਗਿਆ। ਜਨਰਲ ਸਕੱਤਰ ਵੀਰਪਾਲ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਵਰਕਰਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਸੂਬੇ ’ਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਾਣ ਭੱਤਾ ਵਰਕਰਾਂ ਦੇ ਭੱਤਿਆਂ ਨੂੰ ਤੁਰੰਤ ਦੁੱਗਣਾ ਕਰ ਕੇ ਪਿਛਲੇ ਸਾਢੇ 4 ਸਾਲਾਂ ਦੇ ਬਕਾਏ ਦਿੱਤੇ ਜਾਣ, ਸਮੂਹ ਸਕੀਮ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਘੇਰੇ ’ਚ ਲਿਆਂਦਾ ਜਾਵੇ, ਸੇਵਾ ਮੁਕਤੀ ’ਤੇ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨੂੰ 5 ਲੱਖ ਦੀ ਗਰੈਚੁਟੀ ਸਮੇਤ ਪ੍ਰਤੀ ਮਹੀਨਾ 9 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ, ਸਕੀਮ ਵਰਕਰਾਂ ਦਾ ਈ.ਐੱਸ.ਆਈ. ਤੇ ਈ.ਪੀ.ਐੱਫ. ਕੱਟਿਆ ਜਾਵੇ ਅਤੇ ਵਰਕਰਾਂ ਦਾ 5 ਲੱਖ ਰੁਪਏ ਦਾ ਮੁਫ਼ਤ ਬੀਮਾ ਕੀਤਾ ਜਾਵੇ। ਇਸ ਮੌਕੇ ਸੰਦੀਪ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਮਨਜੀਤ ਕੌਰ, ਵੀਰਪਾਲ ਕੌਰ ਆਦਿ ਤੋਂ ਭਰਾਤਰੀ ਜਥੰਬਦੀਆਂ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਾਮਲਾ ਕਰਨਦੀਪ ਦੀ ਮੌਤ ਦਾ- ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਪਿੰਡ ਵਾਸੀਆਂ ਨੇ ਥਾਣੇ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਪਿੰਡ ਹਰਰਾਏਪੁਰ ਵਿਖੇ ਵੱਖ-ਵੱਖ ਪਾਰਟੀਆਂ ਦੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।