ਮਾਮਲਾ ਕਰਨਦੀਪ ਦੀ ਮੌਤ ਦਾ- ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਪਿੰਡ ਵਾਸੀਆਂ ਨੇ ਥਾਣੇ ਅੱਗੇ ਲਗਾਇਆ ਧਰਨਾ
ਬੁਢਲਾਡਾ, 4 ਅਕਤੂਬਰ (ਸੁਨੀਲ ਮਨਚੰਦਾ)- ਪਿੰਡ ਬੀਰੋਕੇ ਕਲਾਂ ਦੇ ਦਲਿਤ ਨੌਜਵਾਨ ਕਰਨਦੀਪ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਇੱਥੇ ਥਾਣਾ ਸਦਰ ਅੱਗੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਰਨਦੀਪ ਦੀ ਮੌਤ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸੀ.
ਬੁਢਲਾਡਾ, 4 ਅਕਤੂਬਰ (ਸੁਨੀਲ ਮਨਚੰਦਾ)- ਪਿੰਡ ਬੀਰੋਕੇ ਕਲਾਂ ਦੇ ਦਲਿਤ ਨੌਜਵਾਨ ਕਰਨਦੀਪ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਇੱਥੇ ਥਾਣਾ ਸਦਰ ਅੱਗੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਰਨਦੀਪ ਦੀ ਮੌਤ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ.(ਐਮ.) ਦੇ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਭਗਵੰਤ ਸਿੰਘ ਸਮਾਓਂ, ਨਿੱਕਾ ਸਿੰਘ ਬਹਾਦਰਪੁਰ, ਅਕਾਲੀ ਦਲ (ਵਾਰਿਸ ਪੰਜਾਬ ਦੇ) ਅਵਤਾਰ ਸਿੰਘ, ਭਾਜਪਾ ਦੇ ਐਡਵੋਕੇਟ ਰਕੇਸ਼ ਕੁਮਾਰ ਖਟਕ ਆਦਿ ਨੇ ਕਿਹਾ ਕਿ ਪੁਲਿਸ ਦੋਸ਼ੀਆਂ ਨੂੰ ਬਚਾ ਰਹੀ ਹੈ, ਜਿਸ ਕਰ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ ਹੀ ਕਰਨਦੀਪ ਦੇ ਪਰਿਵਾਰ ਨੂੰ 25 ਲੱਖ ਰੁਪਏ ਆਰਥਿਕ ਸਹਾਇਤਾ ਦੇ ਕੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਇਸ ਦੌਰਾਨ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ 11 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ। ਕਮੇਟੀ ਦੇ ਆਗੂ ਬਲਕਾਰ ਸਿੰਘ ਬੀਰੋਕੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਰਨਦੀਪ ਸਿੰਘ (17) ਪਿੰਡ ਬੀਰੋਕੇ ਤੋਂ ਪੜ੍ਹਨ ਲਈ ਬੁਢਲਾਡਾ ਵਿਖੇ ਆਇਆ ਸੀ, ਜਿੱਥੇ ਕੁਝ ਵਿਅਕਤੀਆਂ ਨੇ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ। ਪਰਿਵਾਰ ਵਲੋਂ ਉਸ ਨੂੰ ਮਾਨਸਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਮੌਤ ਹੋ ਗਈ ਸੀ। ਦੂਜੇ ਪਾਸੇ ਇਸ ਸੰਬੰਧੀ ਥਾਣਾ ਮੁਖੀ ਮੇਲਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ 5 ਜਣਿਆਂ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।