07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬੰਦੀ ਸਿੰਘਾਂ ਦੀਆਂ ਰਿਹਾਈਆਂ ਬਾਰੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਨਾਲ ਮੀਟਿੰਗ 12 ਨੂੰ

ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਬੰਦੀ ਸਿੰਘਾਂ ਦੀਆਂ ਰਿਹਾਈਆਂ ਸਮੇਤ ਹੋਰ ਵੱਖ-ਵੱਖ ਮਸਲਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ 12 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਮੋਰਚੇ ਦੇ ਮੁੱਖ ਬੁਲਾਰੇ ਗੁਰਦੀਪ ਸਿੰਘ ਬਠਿੰਡਾ ਨੇ ਸਾਂਝੀ ਕੀਤੀ ਹੈ।

ਅਜੀਤ ਡੈਸਕ 07-10-2026
ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਬੰਦੀ ਸਿੰਘਾਂ ਦੀਆਂ ਰਿਹਾਈਆਂ ਸਮੇਤ ਹੋਰ ਵੱਖ-ਵੱਖ ਮਸਲਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ 12 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਮੋਰਚੇ ਦੇ ਮੁੱਖ ਬੁਲਾਰੇ ਗੁਰਦੀਪ ਸਿੰਘ ਬਠਿੰਡਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਸ਼ਖ਼ਸੀਅਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦੇ ਉਪਰਾਲੇ ਸਦਕਾ ਮੁੱਖ ਮੰਤਰੀ ਨਾਲ ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਢਲੀ ਜਾਣਕਾਰੀ ਲਈ ਮੀਟਿੰਗ ਕੀਤੀ ਗਈ ਹੈ। ਜਿਸ ਵਿਚ ਬਾਬਾ ਭੁਪਿੰਦਰ ਸਿੰਘ ਰਾਮਪੁਰ ਖੇੜਾ ਵਾਲੇ, ਪਾਲ ਸਿੰਘ ਫਰਾਂਸ, ਬਲਵਿੰਦਰ ਸਿੰਘ ਫ਼ਿਰੋਜ਼ਪੁਰ ਅਤੇ ਪੰਥਕ ਵਕੀਲ ਜਸਪਾਲ ਸਿੰਘ ਮੰਝਪੁਰ ਸ਼ਾਮਿਲ ਹੋਏ ਸਨ। ਮੰਜਪੁਰ ਨੇ ਬੰਦੀ ਸਿੰਘਾਂ ਨਾਲ ਸਬੰਧਿਤ ਮਾਮਲਿਆਂ ਦਾ ਕਾਨੂੰਨ ਪੱਖ ਬਾ-ਦਲੀਲ ਪੇਸ਼ ਕੀਤਾ। ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਫ਼ੈਸਲਾ ਮੋਰਚੇ ਦੀ ਸਮੁੱਚੀ ਟੀਮ ਅਤੇ ਪਿਛਲੇ ਚਾਰ ਸਾਲਾਂ ਤੋਂ ਸੰਘਰਸ਼ ਵਿਚ ਡਟੀਆਂ ਸਾਰੀਆਂ ਜਥੇਬੰਦੀਆਂ ਦੀ ਸਲਾਹ ਨਾਲ ਹੀ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਰਚੇ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਕੋਲ ਲਿਖਤੀ ਤੌਰ ’ਤੇ ਮਾਮਲਾ ਉਠਾਉਣ ਦੀ ਮੰਗ ਕੀਤੀ ਗਈ ਹੈ। ਭਾਈ ਰਾਜੋਆਣਾ ਤੋਂ ਇਲਾਵਾ ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਸਮੇਤ ਸਮੁੱਚੇ ਬੰਦੀਆਂ ਦੀ ਰਿਹਾਈ ਦਾ ਮੁੱਦਾ ਵੀ ਮੁੱਖ ਮੰਤਰੀ ਸਾਹਮਣੇ ਰੱਖਿਆ ਗਿਆ। ਮੋਰਚੇ ਦੇ ਆਗੂਆਂ ਨੇ ਪੈਰੋਲ ਜਾਂ ਪੱਕੀਆਂ ਜ਼ਮਾਨਤਾਂ ’ਤੇ ਆਏ ਬੰਦੀਆਂ ਦੀ ਪੱਕੀ ਰਿਹਾਈ ਦੀ ਮੰਗ ਵੀ ਰੱਖੀ ਹੈ। ਇਸ ਤੋਂ ਇਲਾਵਾ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸੰਸਦ ਮੈਂਬਰ ਦੀ ਜੇਲ੍ਹ ਤਬਦੀਲੀ ਬਾਰੇ ਵੀ ਯਾਦ ਪੱਤਰ ਦਿੱਤਾ ਅਤੇ ਉਸ ਦੇ ਕੇਸ ਦੇ ਨਿਬੇੜਾ ਕਰਕੇ ਰਿਹਾਈ ਦੀ ਮੰਗ ਕੀਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨਾਲ ਸਬੰਧਿਤ ਲਗਭਗ 30 ਵਿਅਕਤੀਆਂ ਦੀ ਰਿਹਾਈਆਂ ਦੀ ਵੀ ਮੰਗ ਕੀਤੀ ਹੈ। ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਡਿਊਟੀ ਲਾਈ ਕਿ ਉਹ ਜਲਦੀ ਸਾਰੇ ਕੇਸਾਂ ਬਾਰੇ ਮੋਰਚੇ ਨਾਲ ਵਿਚਾਰ ਕਰਨਗੇ ਅਤੇ 12 ਅਕਤੂਬਰ ਦੀ ਮੀਟਿੰਗ ਤੋਂ ਪਹਿਲਾਂ ਪਹਿਲਾਂ ਇਕ ਖਰੜਾ ਤਿਆਰ ਕਰਨ।
ਪਿਛਲੀ ਖ਼ਬਰ ਅਖੌਤੀ ਕੱਟੜ ਇਮਾਨਦਾਰੀ ਹੋਈ ਬੇਨਕਾਬ - ਗੁਰਪ੍ਰੀਤ ਮਲੂਕਾ ਭ੍ਰਿਸ਼ਟਾਚਾਰ ਦੇ ਮਾਮਲੇ ਸੀ . ਬੀ . ਆਈ ਨੂੰ ਸੌਂਪਣ ਦਾ ਸਵਾਗਤ ਅਗਲੀ ਖ਼ਬਰ ਬਜ਼ੁਰਗ ਰੇਲਵੇ ਯਾਤਰੀ ਦੀ ਰੇਲਵੇ ਪੁੱਲ ’ਤੇ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।