ਰਾਮਾਂ ਮੰਡੀ ਦੇ ਨਗਰ ਕੌਂਸਲ ਦੁਕਾਨਦਾਰਾਂ ਲਈ ਮਾਲਕੀ ਦਾ ਰਾਹ ਖੁੱਲ੍ਹਣ ਦੀ ਉਮੀਦ ਜਾਗੀ
ਰਾਮਾਂ ਮੰਡੀ, 8 ਅਕਤੂਬਰ (ਤਰਸੇਮ ਸਿੰਗਲਾ)- ਪੰਜਾਬ ਟ੍ਰੇਡ ਕਮਿਸ਼ਨ ਅਤੇ ਹਲਕਾ ਤਲਵੰਡੀ ਸਾਬੋ ਦੇ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਦੇ ਯਤਨਾਂ ਸਦਕਾ ਰਾਮਾਂ ਮੰਡੀ ਦੇ ਉਨ੍ਹਾਂ ਦੁਕਾਨਦਾਰਾਂ ਲਈ ਰਾਹਤ ਦੀ ਉਮੀਦ ਜਾਗੀ ਹੈ, ਜੋ ਨਗਰ ਕੌਂਸਲ ਦੀਆਂ ਦੁਕਾਨਾਂ ਪਗੜੀ ਦੇ ਆਧਾਰ ‘ਤੇ ਲੈ ਕੇ ਲੰਮੇ ਸਮੇਂ ਤੋਂ ਕਿਰਾਇਆ ਅਦਾ ਕਰ ਰਹੇ ਹਨ। ਐਡਵੋਕੇਟ ਵਿਕਰਾਂਤ ਗੋਇਲ ਨੇ ਦੱਸਿਆ ਕਿ ਇਨ੍ਹਾਂ ਦੁਕਾਨਦਾਰਾਂ ਦੀ ਮੰਗ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦੀ ਗਈ ਹੈ।
ਪ
ਪੰਜਾਬ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਨੇ ਦੁਕਾਨਦਾਰਾਂ ਦੀ ਮੰਗ ਸਰਕਾਰ ਤੱਕ ਪਹੁੰਚਾਈ
09-10-2026
ਰਾਮਾਂ ਮੰਡੀ, 8 ਅਕਤੂਬਰ (ਤਰਸੇਮ ਸਿੰਗਲਾ)- ਪੰਜਾਬ ਟ੍ਰੇਡ ਕਮਿਸ਼ਨ ਅਤੇ ਹਲਕਾ ਤਲਵੰਡੀ ਸਾਬੋ ਦੇ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਦੇ ਯਤਨਾਂ ਸਦਕਾ ਰਾਮਾਂ ਮੰਡੀ ਦੇ ਉਨ੍ਹਾਂ ਦੁਕਾਨਦਾਰਾਂ ਲਈ ਰਾਹਤ ਦੀ ਉਮੀਦ ਜਾਗੀ ਹੈ, ਜੋ ਨਗਰ ਕੌਂਸਲ ਦੀਆਂ ਦੁਕਾਨਾਂ ਪਗੜੀ ਦੇ ਆਧਾਰ ‘ਤੇ ਲੈ ਕੇ ਲੰਮੇ ਸਮੇਂ ਤੋਂ ਕਿਰਾਇਆ ਅਦਾ ਕਰ ਰਹੇ ਹਨ। ਐਡਵੋਕੇਟ ਵਿਕਰਾਂਤ ਗੋਇਲ ਨੇ ਦੱਸਿਆ ਕਿ ਇਨ੍ਹਾਂ ਦੁਕਾਨਦਾਰਾਂ ਦੀ ਮੰਗ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦੀ ਗਈ ਹੈ। ਸਰਕਾਰ ਵਲੋਂ ਨਗਰ ਕੌਂਸਲ ਦੀਆਂ ਅਜਿਹੀਆਂ ਦੁਕਾਨਾਂ ਦੀ ਮਾਲਕੀ ਸਬੰਧੀ ਰਜਿਸਟਰੀਆਂ ਖੋਲ੍ਹਣ ਲਈ ਮਤਾ ਪਾਸ ਕੀਤੇ ਜਾਣ ਦੀ ਜਾਣਕਾਰੀ ਹੈ। ਇਸ ਸਬੰਧੀ ਅਗਲੇ ਪੜਾਅ ਵਿਚ ਨਿਯਮਾਂ ਅਤੇ ਸ਼ਰਤਾਂ ਦਾ ਖਾਕਾ ਤਿਆਰ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਪ੍ਰਕਿਰਿਆ ਅਮਲ ਵਿਚ ਆਉਂਦੀ ਹੈ ਤਾਂ ਰਾਮਾਂ ਮੰਡੀ ਦੇ ਲੰਮੇ ਸਮੇਂ ਤੋਂ ਕਿਰਾਏ ‘ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੀ ਮਾਲਕੀ ਹਾਸਲ ਕਰਨ ਦਾ ਮੌਕਾ ਮਿਲ ਸਕਦਾ ਹੈ। ਇਸ ਨਾਲ ਦੁਕਾਨਦਾਰਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਣ ਦੀ ਉਮੀਦ ਹੈ। ਐਡਵੋਕੇਟ ਗੋਇਲ ਨੇ ਕਿਹਾ ਕਿ ਪੰਜਾਬ ਟ੍ਰੇਡ ਕਮਿਸ਼ਨ ਵਲੋਂ ਦੁਕਾਨਦਾਰਾਂ ਦੀ ਇਸ ਮੰਗ ਨੂੰ ਮੁੱਖ ਮੰਤਰੀ ਤੱਕ ਪਹੁੰਚਾਇਆ ਗਿਆ ਹੈ ਅਤੇ ਸਰਕਾਰ ਵਲੋਂ ਇਸ ਸਬੰਧੀ ਕੀਤੀ ਜਾ ਰਹੀ ਕਾਰਵਾਈ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਨਿਯਮਾਂ ਸਬੰਧੀ ਸਪੱਸ਼ਟਤਾ ਆਉਣ ਤੋਂ ਬਾਅਦ ਦੁਕਾਨਦਾਰਾਂ ਨੂੰ ਇਸ ਦਾ ਲਾਭ ਮਿਲੇਗਾ।