ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਸੂਬੇ ਦੇ ਸਾਰੇ ਹਲਕਿਆਂ ’ਚ ਮਜ਼ਬੂਤ ਪਹਿਚਾਣ ਬਣਾਈ- ਸਿਕੰਦਰ ਖੋਖਰ
ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਥੋੜੇ ਸਮੇਂ ਅੰਦਰ ਹੀ ਜਥੇਬੰਦੀ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਜਥੇਬੰਦਕ ਢਾਂਚੇ ਖੜਾ ਕਰਦੇ ਹੋਏ ਮਜ਼ਬੂਤ ਪਹਿਚਾਣ ਬਣਾਈ ਹੈ, ਜਿਸ ਵਿਚ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਕੀਤਾ ਹੈ। ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਪੰਜਾਬ ਭਰ ਵਿਚ ਰਾਮਗੜ੍ਹੀਆ ਭਾਈਚਾਰੇ ਨੂੰ ਸੰਖਿਆ ਦੇ ਅਨੁਸਾਰ ਸਿਆਸੀ ਪੱਖ ਤੋਂ ਕਦੇ ਬਣਦਾ ਮਾਨ-ਸਨਮਾਨ ਨਹੀਂ ਦਿੱਤਾ ਗਿਆ ਤੇ ਨਾ ਹੀ ਇਸ ਵਰਗ ਦੇ ਮਸਲੇ ਅਤੇ ਮੰਗਾਂ ਕਦੇ ਸੁਣੇ-ਵਿਚਾਰੇ ਗਏ ਹਨ।
ਅਜੀਤ ਡੈਸਕ
09-10-2026