09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਸ਼ਿਆਂ ਖ਼ਿਲਾਫ਼ ਪਿੰਡ-ਪਿੰਡ ਜਾਗਰੂਕਤਾ ਮੁਹਿੰਮ ਜਾਰੀ ਵਿਧਾਇਕ ਬਲਕਾਰ ਸਿੱਧੂ ਵਲੋਂ ਕੋਠੇ ਰੱਥੜੀਆਂ, ਮਹਿਰਾਜ ਖੁਰਦ ਵਿਖੇ ਮੀਟਿੰਗਾਂ

ਮਹਿਰਾਜ, 8 ਅਕਤੂਬਰ (ਸੁਖਪਾਲ ਮਹਿਰਾਜ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠੇ ਰੱਥੜੀਆ, ਮਹਿਰਾਜ ਖੁਰਦ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

ਅਜੀਤ ਡੈਸਕ 09-10-2026
ਮਹਿਰਾਜ, 8 ਅਕਤੂਬਰ (ਸੁਖਪਾਲ ਮਹਿਰਾਜ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠੇ ਰੱਥੜੀਆ, ਮਹਿਰਾਜ ਖੁਰਦ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਦੇ ਹਰ ਵਰਗ ਨੂੰ ਸਾਂਝੇ ਤੌਰ ’ਤੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਵਿਧਾਇਕ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਣ ’ਤੇ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਜਾਵੇ ਅਤੇ ਨਸ਼ਿਆਂ ਵਿਰੁੱਧ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਪਾਰਟੀ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਦੇ ਬੀ. ਬੀ. ਏ. ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਸੂਬੇ ਦੇ ਸਾਰੇ ਹਲਕਿਆਂ ’ਚ ਮਜ਼ਬੂਤ ਪਹਿਚਾਣ ਬਣਾਈ- ਸਿਕੰਦਰ ਖੋਖਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।