10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

51 ਗ੍ਰਾਮ ਹੈਰੋਇਨ ਸਮੇਤ 4 ਕਾਬੂ

ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਪੁਲਿਸ ਵਲੋਂ ਹੈਰੋਇਨ ਸਮੇਤ ਚਾਰ ਲੋਕਾ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿਚ 51 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਨ੍ਹਾਂ ਦੇ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 10-10-2026
ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਪੁਲਿਸ ਵਲੋਂ ਹੈਰੋਇਨ ਸਮੇਤ ਚਾਰ ਲੋਕਾ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿਚ 51 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਨ੍ਹਾਂ ਦੇ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਸਿਵਲ ਲਾਇਨ ਦੇ ਐਸ. ਆਈ. ਬਾਬੂ ਲਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੈਂਟ ਰਿੰਗ ਰੋਡ ਤੋਂ ਮੁਲਜ਼ਮ ਅਰਪਿਤ ਵਾਸੀ ਪਿੰਡ ਮੱਲੋਕੇ ਜ਼ਿਲ੍ਹਾ ਮੋਗਾ ਅਤੇ ਵਿਸਾਲ ਕੁਮਾਰ ਵਾਸੀ ਅਜੀਤ ਰੋਡ ਨੂੰ 19 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਬਾਦਲ ਰੋਡ ਤੋਂ ਅਮਰੀਕ ਸਿੰਘ ਵਾਸੀ ਲਾਲ ਸਿੰਘ ਬਸਤੀ ਨੂੰ ਕਾਬੂ ਕਰਦੇ ਹੋਏ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਨੇ ਬੀੜ ਤਲਾਬ ਤੋਂ ਰਾਜੂ ਸਿੰਘ ਵਾਸੀ ਬੀੜ ਤਲਾਬ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੀ.ਆਈ.ਏ.-2 ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਬਠਿੰਡਾ ਜ਼ਿਲ੍ਹੇ ’ਚ ਡੇਂਗੂ ਦੇ ਕੁੱਲ 22 ਪਾਜ਼ੀਟਿਵ ਕੇਸ ਆਏ ਸਾਹਮਣੇ * ਜ਼ਿਲ੍ਹੇ ’ਚ 349 ਥਾਵਾਂ ਤੋਂ ਮਿਲਿਆ ਲਾਰਵਾ ਅਗਲੀ ਖ਼ਬਰ ਅਜੀਤ, ਜਲੰਧਰ ਮੁਲਤਾਨੀਆਂ ਰੋਡ ਵਿਖੇ ਪੀਜ਼ਾ ਕਲੱਬ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ-ਜਾਨੀ ਨੁਕਸਾਨ ਤੋਂ ਰਿਹਾ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।