12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹੈਰੋਇਨ ਸਮੇਤ ਇਕ ਗ੍ਰਿਫ਼ਤਾਰ, ਦੋ ਮੌਕੇ ਤੋਂ ਫ਼ਰਾਰ

ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਏ. ਐਸ.

ਅਜੀਤ ਡੈਸਕ 12-10-2026
ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਏ.ਐਸ.ਆਈ. ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਨੀਵਾਰ ਨੂੰ ਪਿੰਡ ਬੰਗੀ ਨਿਹਾਲ ਸਿੰਘ ਦੀ ਹੱਦ ’ਚੋਂ ਲਵਪ੍ਰੀਤ ਸਿੰਘ ਵਾਸੀ ਪਿੰਡ ਬੰਗੀ ਰੁਘੂ ਨੂੰ 7.05 ਗ੍ਰਾਮ ਹੈਰੋਇਨ ਸਮੇਤ ਉਸ ਸਮੇਂ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ, ਜਦੋਂ ਉਹ ਆਪਣੇ ਦੋ ਹੋਰ ਸਾਥੀਆਂ ਨਾਲ ਹੈਰੋਇਨ ਸਪਲਾਈ ਕਰਨ ਲਈ ਕਾਰ ਵਿਚ ਘੁੰਮ ਰਿਹਾ ਸੀ। ਥਾਣਾ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਲਵਪ੍ਰੀਤ ਸਿੰਘ ਦੇ ਦੋ ਸਾਥੀ ਜਸਕਰਨ ਸਿੰਘ ਅਤੇ ਜਗਦੀਪ ਸਿੰਘ ਵਾਸੀਆਨ ਪਿੰਡ ਬੰਗੀ ਰੁਘੂ ਮੌਕੇ ਤੋਂ ਫ਼ਰਾਰ ਹੋਣ ਵਿਚ ਸਫਲ ਹੋ ਗਏ। ਪੁਲਿਸ ਵਲੋਂ ਲਵਪ੍ਰੀਤ ਸਿੰਘ, ਜਸਕਰਨ ਸਿੰਘ ਅਤੇ ਜਗਦੀਪ ਸਿੰਘ ਵਾਸੀਆਨ ਪਿੰਡ ਬੰਗੀ ਰੁਘੂ ਸਿੰਘ ਵਿਰੁੱਧ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ ਅਧੀਨ ਰਾਮਾਂ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਲਵਪ੍ਰੀਤ ਸਿੰਘ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਅਤੇ ਮੌਕੇ ਤੋਂ ਫ਼ਰਾਰ ਹੋਏ ਉਸ ਦੇ ਸਾਥੀਆਂ ਜਸਕਰਨ ਸਿੰਘ ਅਤੇ ਜਗਦੀਪ ਸਿੰਘ ਦੀ ਪੁਲਿਸ ਵਲੋਂ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਢੁਕਵੀਂ ਆਰਥਿਕ ਮਦਦ ਬਿਨਾਂ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ- ਕਲਿਆਣ ਅਗਲੀ ਖ਼ਬਰ ਐਸ.ਆਈ.ਆਰ. ਵਿਰੁੱਧ ਸੰਘਰਸ਼ ਦੀ ਹਮਾਇਤ ’ਚ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।