13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਐਸ.ਐਸ.ਡੀ. ਕਾਲਜ ਦੀਆਂ ਬੀ.ਐੱਡ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ

ਬਠਿੰਡਾ, 12 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਗਏ ਬੀ ਐਡ ਸਮੈਸਟਰ ਦੂਜਾ ਵਿਚੋਂ ਐਸ ਐਸ ਡੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ਦੀਆਂ ਦੂਜੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀਆਂ ਬੀ ਐੱਡ ਦੀਆਂ ਵਿਦਿਆਰਥਣਾਂ ਸੁਪ੍ਰਿਆ ਮੈਤੀ ਨੇ 82.

ਅਜੀਤ ਡੈਸਕ 13-10-2026
ਬਠਿੰਡਾ, 12 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਗਏ ਬੀ ਐਡ ਸਮੈਸਟਰ ਦੂਜਾ ਵਿਚੋਂ ਐਸ ਐਸ ਡੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ਦੀਆਂ ਦੂਜੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀਆਂ ਬੀ ਐੱਡ ਦੀਆਂ ਵਿਦਿਆਰਥਣਾਂ ਸੁਪ੍ਰਿਆ ਮੈਤੀ ਨੇ 82.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਸ਼ਾਕਸ਼ੀ ਜੈਨ ਨੇ 81.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਲਵਪ੍ਰੀਤ ਕੌਰ ਨੇ 81 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਿਮਲਾ ਸਾਹੂ ਨੇ ਦੱਸਿਆ ਕਿ ਸਾਡੀ ਵਿਦਿਅਕ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਸਾਰੀਆਂ ਵਿਦਿਆਰਥਣਾਂ ਵਧੀਆ ਅੰਕ ਲੈ ਕੇ ਪਾਸ ਹੋਈਆਂ ਹਨ। ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਅਜੈ ਗੁਪਤਾ, ਸੈਕਟਰੀ ਸੁਦਰਸ਼ਨ ਗੋਇਲ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਬਿਮਲਾ ਸਾਹੂ ਨੇ ਸਾਰੀਆਂ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦੇਣ ਦਿੱਤੀ ।
ਪਿਛਲੀ ਖ਼ਬਰ ਪਰਗਟ ਸਿੰਘ ਦੀ ਤਾਜਪੋਸ਼ੀ ਨਾਲ ਬਠਿੰਡਾ ਦਿਹਾਤੀ ਦੇ ਯੂਥ ਕਾਂਗਰਸੀਆਂ ’ਚ ਉਤਸ਼ਾਹ- ਐਡਵੋਕੇਟ ਮਹਿਮਾ ਅਗਲੀ ਖ਼ਬਰ ਫੁਲਕਾਰੀ ਕਲਾ ਨੂੰ ‘ਫੁਲਕਾਰੀ ਆਫ਼ ਪੰਜਾਬ ਕੋਆਪ੍ਰੇਟਿਵ ਸੁਸਾਇਟੀ’ ਨੇ ਦਿੱਤੀ ਨਵੀਂ ਪਛਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।