ਫੂਡ ਸੇਫ਼ਟੀ ਟੀਮ ਵਲੋਂ ਮਠਿਆਈਆਂ ਦੇ ਸੈਂਪਲ ਭਰੇ
ਗੋਨਿਆਣਾ, 12 ਅਕਤੂਬਰ (ਲਛਮਣ ਦਾਸ ਗਰਗ)-ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਫੂਡ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਟੀਮ ਬਠਿੰਡਾ ਵਲੋਂ ਗੋਨਿਆਣਾ ਮੰਡੀ ਵਿਖੇ ਮਠਿਆਈਆਂ ਦੇ ਸੈਂਪਲ ਭਰੇ ਗਏ। ਇਸ ਕਾਰਵਾਈ ਦਾ ਮਕਸਦ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵਿਚ ਮਿਲਾਵਟ ਨੂੰ ਰੋਕਣਾ ਹੈ।
ਅਜੀਤ ਡੈਸਕ
13-10-2026