19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ 133.50 ਗਰਮ ਹੈਰੋਇਨ ਬਰਾਮਦ

ਬਠਿੰਡਾ , 18 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਵੱਖ - ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 133. 50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ ।

ਅਜੀਤ ਡੈਸਕ 19-10-2026
ਬਠਿੰਡਾ , 18 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਵੱਖ - ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 133.50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ । ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਪੁਲਿਸ ਵਲੋਂ ਟੀ - ਪੁਆਇੰਟ ਬਠਿੰਡਾ - ਡੱਬਵਾਲੀ ਰੋਡ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 127 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਪਵਨਦੀਪ ਸਿੰਘ ਅਤੇ ਪਵਨ ਕੁਮਾਰ ਵਾਸੀ ਸ਼ਹੀਦ ਉਧਮ ਸਿੰਘ ਨਗਰ ਬਠਿੰਡਾ ਵਜੋਂ ਹੋਈ ਹੈ । ਜਿਨ੍ਹਾਂ ‘ ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਬਾਬੂ ਲਾਲ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਰਿੰਗ ਰੋਡ ਕੈਂਟ ਏਰੀਆ ਪਾਸੋਂ ਹਰਮੀਤ ਸਿੰਘ ਵਾਸੀ ਬੱਲਾਰਮ ਨਗਰ ਬਠਿੰਡਾ ਨੂੰ 6.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ , ਜਿਸ ‘ ਤੇ ਨਸ਼ਾ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ।
ਪਿਛਲੀ ਖ਼ਬਰ ਟਰਾਲੇ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਸ਼ਹਿਰ ’ਚ ਨਕਲੀ ਮਠਿਆਈ ਦਾ ਧੰਦਾ ਜ਼ੋਰਾਂ ’ਤੇ, ਵਿਭਾਗ ਦੀ ਚੁੱਪ ’ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।