19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲੋੜਵੰਦਾਂ ਅਤੇ ਮਰੀਜ਼ਾਂ ਨੂੰ ਚੈੱਕ ਵੰਡਦੇ ਹੋਏ ਸਰਬੱਤ ਦਾ ਭਲਾ ਟਰੱਸਟ ਦੇ ਮੈਂਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਮਰੀਜ਼ਾਂ ਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੀ ਵੰਡ

ਬਠਿੰਡਾ, 18 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਸਰਬੱਤ ਦਾ ਭਲਾ ਟਰੱਸਟ ਬਠਿੰਡਾ ਵਲੋਂ ਮਰੀਜ਼ਾਂ ਅਤੇ ਲੋੜਵੰਦਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ ਗਏ, ਜਿਨ੍ਹਾਂ ਵਿਚ 118 ਮੈਡੀਕਲ ਤੇ ਦਿਮਾਗ਼ੀ ਤੌਰ ‘ਤੇ ਅਪੰਗ ਵਿਅਕਤੀ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਸ਼ਾਮਿਲ ਹਨ। ਇਹ ਲੋਕ ਭਲਾਈ ਦਾ ਕਾਰਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ.

ਅਜੀਤ ਡੈਸਕ 19-10-2026
ਬਠਿੰਡਾ, 18 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਸਰਬੱਤ ਦਾ ਭਲਾ ਟਰੱਸਟ ਬਠਿੰਡਾ ਵਲੋਂ ਮਰੀਜ਼ਾਂ ਅਤੇ ਲੋੜਵੰਦਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ ਗਏ, ਜਿਨ੍ਹਾਂ ਵਿਚ 118 ਮੈਡੀਕਲ ਤੇ ਦਿਮਾਗ਼ੀ ਤੌਰ ‘ਤੇ ਅਪੰਗ ਵਿਅਕਤੀ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਸ਼ਾਮਿਲ ਹਨ। ਇਹ ਲੋਕ ਭਲਾਈ ਦਾ ਕਾਰਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ, ਡਾ.ਆਰ. ਐਸ. ਅਟਵਾਲ, ਡਾ. ਡੀ.ਐਸ. ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੱਸਟ ਦੀ ਬਠਿੰਡਾ ਇਕਾਈ ਵਲੋਂ ਹਰ ਮਹੀਨੇ ਨੇਪਰੇ ਚਾੜ੍ਹਿਆ ਜਾਂਦਾ ਹੈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਬਠਿੰਡਾ ਇਕਾਈ ਵਲੋਂ ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ, ਅਮਰਜੀਤ ਸਿੰਘ ਜਨਰਲ ਸਕੱਤਰ, ਬਲਦੇਵ ਸਿੰਘ ਚਹਿਲ ਕੈਸ਼ੀਅਰ, ਪ੍ਰਭਲੀਨ ਕੌਰ ਕੋ ਇੰਚਾਰਜ, ਪ੍ਰੀਤਮ ਸਿੰਘ ਅਤੇ ਗੁਰਪਿਆਰ ਸਿੰਘ ਨੇ ਚੈੱਕ ਵੰਡਣ ਦੀ ਸੇਵਾ ਨਿਭਾਈ। ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ ਨੇ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾਂਦੇ ਵੱਖ-ਵੱਖ ਭਲਾਈ ਕਾਰਜਾਂ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜਲਦ ਹੀ ਟਰੱਸਟ ਵਲੋਂ ਦਾਦੀ ਪੋਤੀ ਪਾਰਕ ਬਠਿੰਡਾ ਵਿਖੇ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਜਿਸ ਵਿਚ ਡਾਕਟਰਾਂ ਦੀ ਟੀਮ ਮਰੀਜ਼ਾਂ ਦਾ ਚੈੱਕਅਪ ਕਰੇਗੀ ਅਤੇ ਟਰੱਸਟ ਵਲੋਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ।
ਪਿਛਲੀ ਖ਼ਬਰ ਜਸਵੀਰ ਸਿੰਘ ਮਹਿਰਾਜ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਦੇ ਸੂਬਾ ਉਪ-ਪ੍ਰਧਾਨ ਨਿਯੁਕਤ ਅਗਲੀ ਖ਼ਬਰ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਸੰਗਠਨ ’ਚ ਅਹਿਮ ਨਿਯੁਕਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।