20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ’ ਭਾਕਿਯੂ ਉਗਰਾਹਾਂ ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਵਿਧਾਇਕ ਗਿੱਲ ਦੇ ਘਰ ਮੂਹਰੇ ਧਰਨਾ ਪ੍ਰਦਰਸ਼ਨ

ਬਠਿੰਡਾ, 19 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਨਸ਼ਿਆਂ ਦੇ ਖ਼ਿਲਾਫ਼ ਲੜਨ ਵਾਲੇ ਮਾਨਸਾ ਦੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਬੰਧੀ ਬਣੀ ਇਨਸਾਫ਼ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਲਾਹਨਤ ਪੱਤਰ ਦੇਣ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਦੇ ਘਰ ਦੀ ਕੰਧ ਉੱਪਰ ਲਾਹਨਤੀ ਪੱਤਰ ਚਿਪਕਾਇਆ ਗਿਆ।

ਅਜੀਤ ਡੈਸਕ 20-10-2026
ਬਠਿੰਡਾ, 19 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਨਸ਼ਿਆਂ ਦੇ ਖ਼ਿਲਾਫ਼ ਲੜਨ ਵਾਲੇ ਮਾਨਸਾ ਦੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਬੰਧੀ ਬਣੀ ਇਨਸਾਫ਼ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਲਾਹਨਤ ਪੱਤਰ ਦੇਣ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਦੇ ਘਰ ਦੀ ਕੰਧ ਉੱਪਰ ਲਾਹਨਤੀ ਪੱਤਰ ਚਿਪਕਾਇਆ ਗਿਆ। ਇਸ ਮੌਕੇ ਕਿਸਾਨ ਜਥੇਬੰਦੀ ਦੇ ਸੂਬਾ ਸੀਨੀਅਰ ਉੱਪ-ਪ੍ਰਧਾਨ ਝੰਡਾ ਸਿੰਘ ਜੇਠੂ ਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ઠ ਟੀ.ਐਸ.ਯੂ. ਭੰਗਲ ਦੇ ਆਗੂ ਹੇਮਰਾਜ, ਡੀ.ਟੀ.ਐਫ. ਦੇ ਸੂਬਾ ਆਗੂ ਰੇਸ਼ਮ ਸਿੰਘ ਖੇਮੂਆਣਾ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਇਕਬਾਲ ਸਿੰਘ, ਪਲਸ ਮੰਚ ਤੋਂ ਜਗਸੀਰ ਜੀਦਾ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਦੇ ਆਗੂ ਰੁਪਿੰਦਰ ਕੌਰ, ਜਮਹੂਰੀ ਅਧਿਕਾਰ ਸਭਾ ਤੋਂ ਬਿਸ਼ਨਦੀਪ, ਜਗਦੇਵ ਸਿੰਘ ਜੋਗੇਵਾਲਾ, ਜਸਪਾਲ ਸਿੰਘ ਕੋਠਾ ਗੁਰੂ ਅਤੇ ਹਰਿੰਦਰ ਕੌਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਐਨਾ ਵੀ ਨਸ਼ਾ ਹੋਣ ਵਰਗੇ ਬਿਆਨ ਦਾਗ ਕੇ ਪੀੜਤ ਪਰਿਵਾਰ ਤੇ ਸੰਘਰਸ਼ਸ਼ੀਲ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਿਹਾ, ਜੇਕਰ ਪੰਜਾਬ ‘ਚ ਐਨਾ ਨਸ਼ਾ ਨਹੀਂ ਤਾਂ ਆਪ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਕਿਓਂ ਛੇੜਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਸਮਗਲਰਾਂ, ਸਿਆਸਤਦਾਨਾਂ, ਅਫ਼ਸਰਸ਼ਾਹੀ ਤੇ ਗੈਂਗਸਟਰਾਂ ਦਾ ਗੱਠਜੋੜ ਤੋੜਿਆ ਜਾਵੇ ਤੇ ਇਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਨਹੀਂ ਤਾਂ ਇਹ ਲੋਕ ਲਹਿਰ ਹੋਰ ਤਿੱਖੀ ਕੀਤੀ ਜਾਵੇਗੀ। ਇਸੇ ਤਰ੍ਹਾਂ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਜ਼ਿਲ੍ਹਾ ਉਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਦੀ ਅਗਵਾਈ ਹੇਠ ਆਪ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਦੁਹਰਾਈ ਗਈ। ਉਨ੍ਹਾਂ ਮੰਗ ਕੀਤੀ ਕਿ ਝੋਟੇ ਦੇ ਕਤਲ ਪਿਛਲੇ ਸਿਆਸੀ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਨੂੰ ਲੋਕਾਂ ਸਾਹਮਣੇ ਨੰਗਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਫ਼ੌਜੀ, ਗੁਰਦੀਪ ਸਿੰਘ ਸਿੱਧੂ, ਗੁਰਮੀਤ ਸਿੰਘ, ਲਾਭ ਸਿੰਘ ਮਹਿਤਾ, ਨਰਿੰਦਰ ਪਾਲ ਸਿੰਘ, ਹਾਕਮ ਸਿੰਘ ਹੈਪੀ, ਬੱਬੂ ਸਿੰਘ ਖ਼ਾਲਸਾ, ਗੁਰਪ੍ਰੀਤ ਸਿਵੀਆ, ਰਾਜਪਾਲ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ ਧੀਮਾਨ, ਜਗਤਾਰ ਸਿੰਘ, ਮਲਕੀਤ ਸਿੰਘ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਐਸ.ਡੀ.ਐਮ. ਨੇ ਕੋਠੇ ਟਿੱਬਾ ਸਾਹਿਬ ਪਹੁੰਚ ਕੇ ਦੇਖਿਆ ਗੜੇਮਾਰੀ ਨਾਲ ਨੁਕਸਾਨੀ ਫਸਲ ਦਾ ਰਕਬਾ ਅਗਲੀ ਖ਼ਬਰ ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਵਿਦਿਆਰਥਣਾਂ ਲਈ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।