12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

100 ਕਰੋੜ ਦੀ ਲਾਗਤ ਵਾਲਾ ਵੈਟਰਨਰੀ ਕਾਲਜ/ਹਸਪਤਾਲ ਵਿਦਿਆਰਥੀਆਂ ਲਈ ਵਰਦਾਨ ਬਣਿਆ- ਮਲੂਕਾ

ਭਗਤਾ ਭਾਈਕਾ, 11 ਨਵੰਬਰ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ’ਚ ਵਿਕਾਸ ਲਈ ਕਰਵਾਏ ਗਏ ਕੰਮ ਦੀ ਅਕਾਲੀ ਦਲ (ਬ) ਦੀ ਸਰਕਾਰ ਦਾ ਅਹਿਮ ਹਿੱਸਾ ਹਨ। ਸਮੇਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕੇ ਵਿਚ ਕਰੋੜਾਂ ਦੀ ਲਾਗਤ ਨਾਲ ਸਿਵਲ ਵਿਕਾਸ ਕਾਰਜ ਹੋਏ।

ਅਜੀਤ ਡੈਸਕ 12-11-2026
ਭਗਤਾ ਭਾਈਕਾ, 11 ਨਵੰਬਰ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ’ਚ ਵਿਕਾਸ ਲਈ ਕਰਵਾਏ ਗਏ ਕੰਮ ਦੀ ਅਕਾਲੀ ਦਲ (ਬ) ਦੀ ਸਰਕਾਰ ਦਾ ਅਹਿਮ ਹਿੱਸਾ ਹਨ। ਸਮੇਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕੇ ਵਿਚ ਕਰੋੜਾਂ ਦੀ ਲਾਗਤ ਨਾਲ ਸਿਵਲ ਵਿਕਾਸ ਕਾਰਜ ਹੋਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਕੀਤਾ। ਸ. ਮਲੂਕਾ ਨੇ ਨਹਿਰੀ ਪਾਣੀ ਦੀ ਕਿੱਲਤ ਦੇਖਦੇ ਹੋਏ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 34 ਕਰੋੜ ਰੁਪਏ ਖਰਚੇ ਗਏ। ਅੱਜ ਕਰੀਬ 20 ਸਾਲ ਬਾਅਦ ਵੀ ਖੇਤਾਂ ਨੂੰ ਖੁੱਲ੍ਹਾ ਪਾਣੀ ਪਹੁੰਚ ਰਿਹਾ ਹੈ। ਇਸੇ ਤਰ੍ਹਾਂ ਹੀ 100 ਕਰੋੜ ਰੁਪਏ ਦੀ ਲਾਗਤ ਹਲਕੇ ਅੰਦਰ ਰਾਮਪੁਰਾ ਫੁਲ ਵਿਖੇ ਵੈਟਰਨਰੀ ਕਾਲਜ ਅਤੇ ਹਸਪਤਾਲ ਸਥਾਪਿਤ ਕੀਤਾ ਗਿਆ, ਜੋ ਕਿ ਉੱਚ ਪੱਧਰੀ ਸਿੱਖਿਆ ਅਤੇ ਜਾਨਵਰਾਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਸ. ਮਲੂਕਾ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਹਲਕੇ ਵਿਚ ਹਜ਼ਾਰ ਕਿੱਲੋਮੀਟਰ ਦੇ ਕਰੀਬ ਨਵੀਂਆਂ ਸੜਕਾਂ ਬਣਾਈਆਂ ਗਈਆਂ, 10 ਬਿਜਲੀ ਗਰਿੱਡ ਨਵੇਂ ਸਥਾਪਿਤ ਕੀਤੇ ਗਏ। ਸ: ਮਲੂੁਕਾ ਨੇ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਉਨ੍ਹਾਂ ਦੇ ਬਿਜਲੀ ਮੰਤਰੀ ਦੇ ਕਾਰਜਕਾਲ ਦੌਰਾਨ ਕਿਸਾਨਾਂ ਦੀ ਲੋੜ ਨੂੰ ਦੇਖਦੇ ਹੋਏ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਓਵਾਈਟੀ ਸਕੀਮ ਦਾ ਅਗਾਜ਼ ਕਰਵਾਇਆ ਗਿਆ। ਇਸ ਸਕੀਮ ਹਲਕੇ ਦੇ ਕਿਸਾਨਾਂ ਨੂੰ ਕਰੀਬ 4500 ਨਵੇਂ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਕੇ ਵੱਡੀ ਰਾਹਤ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪੇਂਡੂ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਲਈ ਕਰਵਾਏ ਕੰਮਾਂ ਦੀ ਹਲਕੇ ਦੇ ਨਾਲ ਨਾਲ ਪੰਜਾਬ ਵਿਚ ਅੱਜ ਵੀ ਚਰਚਾ ਹੁੰਦੀ ਹੈ। ਮਲੂਕਾ ਦੀ ਸਿਆਸੀ ਸਰਗਰਮੀ ਅਤੇ ਵਿਕਾਸ ਕਾਰਜਾਂ ਦਾ ਰਿਕਾਰਡ ਹਲਕੇ ਦੀ ਸਿਆਸਤ ਵਿਚ ਅਹਿਮ ਚਰਚਾ ਦਾ ਵਿਸ਼ਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਸਿੱਧਸਰ ਸਾਹਿਬ ਤੇ ਸਰਕਾਰੀ ਕਾਲਜ ਨੂੰ 1.80 ਲੱਖ ਰੁਪਏ ਦੀ ਰਾਸ਼ੀ ਦਾਨ ਦਿੱਤੀ ਅਗਲੀ ਖ਼ਬਰ ਬੁਢਲਾਡਾ ’ਚ ਵਿਸ਼ੇਸ਼ ਰੋਗ ਮੁਕਤ ਕੈਂਪ 13 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।