12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਸ਼ੀਲੇ ਕੈਪਸੂਲ ਸਣੇ ਦੋ ਕਾਬੂ

ਬਠਿੰਡਾ, 11 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ 270 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਪਹਿਲੇ ਮਾਮਲੇ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਜਾਂਚ ਪੁਲਿਸ ਅਧਿਕਾਰੀ ਸ਼ਿਵਰਾਜ ਸਿੰਘ ਵਲੋਂ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਮਾਣਾ ਬਸਤੀ ਬਠਿੰਡਾ ਪਾਸੋਂ ਪੁਸ਼ਪਿੰਦਰ ਸਿੰਘ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੂੰ 225 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ‘ਤੇ ਨਸ਼ਾ ਰੋਕੋ ਐਕਟ ਅਧੀਨ ਮਾਮਲਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾ ਕਰ ਦਿੱਤਾ ਗਿਆ।

ਅਜੀਤ ਡੈਸਕ 12-11-2026
ਬਠਿੰਡਾ, 11 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ 270 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਪਹਿਲੇ ਮਾਮਲੇ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਜਾਂਚ ਪੁਲਿਸ ਅਧਿਕਾਰੀ ਸ਼ਿਵਰਾਜ ਸਿੰਘ ਵਲੋਂ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਮਾਣਾ ਬਸਤੀ ਬਠਿੰਡਾ ਪਾਸੋਂ ਪੁਸ਼ਪਿੰਦਰ ਸਿੰਘ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੂੰ 225 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ‘ਤੇ ਨਸ਼ਾ ਰੋਕੋ ਐਕਟ ਅਧੀਨ ਮਾਮਲਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾ ਕਰ ਦਿੱਤਾ ਗਿਆ। ਦੂਸਰੇ ਮਾਮਲੇ ਵਿਚ ਮਹਿਲਾ ਪੁਲਿਸ ਅਧਿਕਾਰੀ ਵੀਰਪਾਲ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਜੋਨ ਪਿੰਡ ਪਾਸੋਂ ਮਨਪ੍ਰੀਤ ਸਿੰਘ ਵਾਸੀ ਕੋਟ ਭਾਈ ਨੂੰ 45 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਕਾਬੂ ਕੀਤਾ ਗਿਆ, ਜਿਸ ‘ਤੇ ਮਾਮਲਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸਵਰਨਕਾਰ ਬਰਾਦਰੀ ਨੇ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।