‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨਾਲ ਸਾਬਕਾ ਮੰਤਰੀ ਕਾਂਗੜ ਦੀ ਮੁਹਿੰਮ ਨੂੰ ਮਿਲੇਗੀ ਨਵੀਂ ਤਾਕਤ : ਜੱਗਾ ਭੋਡੀਪੁਰਾ
ਭਗਤਾ ਭਾਈਕਾ, 11 ਨਵੰਬਰ (ਸੁਖਪਾਲ ਸਿੰਘ ਸੋਨੀ)-ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹਲਕੇ ਅੰਦਰ ਨੌਜਵਾਨਾਂ ਨੂੰ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਕੀਤੇ ਜਾ ਰਹੇ ਯਤਨਾਂ ਨੂੰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨਾਲ ਹੋਰ ਬਲ ਮਿਲੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਰਗਰਮ ਯੂਥ ਕਾਂਗਰਸੀ ਆਗੂ ਇੰਦਰਜੀਤ ਸਿੰਘ (ਜੱਗਾ ਭੋਡੀਪੁਰਾ) ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਕਾਂਗੜ ਲਗਾਤਾਰ ਨੌਜਵਾਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਸਮਾਜ ਅਤੇ ਪੰਜਾਬ ਦੇ ਭਵਿੱਖ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਅਜੀਤ ਡੈਸਕ
12-11-2026