13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬੀ ਮਾਹ ਨੂੰ ਸਮਰਪਿਤ ਪੰਜਾਬੀ ਵਿਭਾਗ ਵਲੋਂ ਕਰਵਾਏ ਵੱਖ-ਵੱਖ ਮੁਕਾਬਲੇ

ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਐੱਸ. ਐੱਸ.

ਅਜੀਤ ਡੈਸਕ 13-11-2026
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਐੱਸ.ਐੱਸ.ਡੀ. ਗਰਲਜ਼ ਕਾਲਜ਼, ਬਠਿੰਡਾ ਵਿਖੇ ਕਾਲਜ਼ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਡਾ. ਸਿਮਰਜੀਤ ਕੌਰ ਮੁਖੀ ਪੰਜਾਬੀ ਵਿਭਾਗ ਦੀ ਸਰਪ੍ਰਸਤੀ ਵਿਚ ਪੰਜਾਬੀ ਵਿਭਾਗ ਵਲੋਂ ਪੰਜਾਬੀ ਮਾਹ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਕਵਿਤਾ ਗਾਇਨ , ਸੁੰਦਰ ਲਿਖਾਈ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਕਵਿਤਾ ਉਚਾਰਨ ਮੁਕਾਬਲੇ ਵਿਚ ਜਸਪ੍ਰੀਤ ਕੌਰ (ਬੀ.ਕਾਮ ਭਾਗ ਪਹਿਲਾ) ਨੇ ਪਹਿਲਾ, ਪ੍ਰਭਜੋਤ ਕੌਰ (ਬੀ.ਕਾਮ ਭਾਗ ਤੀਜਾ) ਨੇ ਦੂਜਾ ਅਤੇ ਅੰਜੂ ਤੇ ਜਸਮੀਤ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਗਾਇਨ ਮੁਕਾਬਲੇ ਵਿਚ ਕਮਲਪ੍ਰੀਤ ਕੌਰ (ਬੀ.ਏ. ਭਾਗ ਪਹਿਲਾ) ਪਹਿਲੇ, ਮਹਿਕਦੀਪ ਕੌਰ ਅਤੇ ਜਸਨੂਰ ਕੌਰ ਦੂਜੇ ਅਤੇ ਦਿਵਿਆਂਸ਼ੀ (ਬੀ.ਏ. ਭਾਗ ਦੂਜਾ) ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿਚ ਦਲਜੀਤ ਕੌਰ (ਬੀ.ਐੱਸ.ਸੀ. ਨਾਨ ਮੈਡੀਕਲ ਭਾਗ ਦੂਜਾ) ਨੇ ਪਹਿਲਾ, ਤਨਵੀਰ ਕੌਰ ਸਰਾਂ ਅਤੇ ਜਯੰਤੀ ਨੇ ਦੂਜਾ ਅਤੇ ਨਵਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੁੰਦਰ ਲਿਖਾਈ ਮੁਕਾਬਲੇ ਵਿਚ ਮਨਵੀਰ ਕੌਰ ਪਹਿਲੇ, ਲਵਲੀਨ ਕੌਰ ਅਤੇ ਗਗਨਦੀਪ ਕੌਰ ਦੂਜੇ ਅਤੇ ਜਸਲੀਨ ਕੌਰ ਤੀਜੇ ਸਥਾਨ ’ਤੇ ਰਹੀ। ਜੇਤੂ ਵਿਦਿਆਰਥਣਾਂ ਨੂੰ ਕਾਲਜ ਪ੍ਰਿੰਸੀਪਲ ਵਲੋਂ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀ ਪਲ ਡਾ. ਨੀਰੂ ਗਰਗ ਨੇ ਵਿਦਿਆਰਥਣਾਂ ਨੂੰ ਪ੍ਰੇਰਣਾਦਾਇਕ ਸ਼ਬਦਾਂ ਰਾਹੀਂ ਸੰਬੋਧਨ ਕਰਦਿਆਂ ਪੰਜਾਬੀ ਮਾਹ ਮਨਾਉਣ ਲਈ ਪੰਜਾਬੀ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨ ਅਤੇ ਆਪਣੀ ਪ੍ਰਤਿਭਾ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੰਤ ਵਿਚ ਪੰਜਾਬੀ ਵਿਭਾਗ ਦੀ ਮੁਖੀ ਡਾ. ਸਿਮਰਜੀਤ ਕੌਰ ਨੇ ਸਭਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਮੈਡਮ ਰਤਿੰਦਰ ਕੌਰ ਨੇ ਕੀਤਾ। ਇਸ ਮੌਕੇ ਮੈਡਮ ਅਮਨਦੀਪ ਕੌਰ, ਮੈਡਮ ਗੁਰਮਿੰਦਰ ਜੀਤ ਕੌਰ, ਮੈਡਮ ਸੀਮਾ ਰਾਣੀ ਅਤੇ ਮੈਡਮ ਕੁਲਦੀਪ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਬਠਿੰਡਾ ਦੀਆਂ ਧੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਜ਼ ਐਸੋਸੀਏਸ਼ਨ ਨੇ ਉਲੀਕੀ ਸੰਘਰਸ਼ ਦੀ ਰੂਪ ਰੇਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।