13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਦਿਆਰਥਣਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਜੋਗਾ, 12 ਨਵੰਬਰ (ਵਿ. ਪ੍ਰਤੀ)- ਸਿੱਖਿਆ ਵਿਭਾਗ ਮਾਨਸਾ ਵਲੋਂ ਡਰੱਗ ਹੋਟਸਪੋਟ ਪਿੰਡਾਂ ’ਚ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨੇੜਲੇ ਪਿੰਡ ਰੱਲਾ ਦੇ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਵਿਖੇ ਏ.

ਅਜੀਤ ਡੈਸਕ 13-11-2026
ਜੋਗਾ, 12 ਨਵੰਬਰ (ਵਿ.ਪ੍ਰਤੀ)- ਸਿੱਖਿਆ ਵਿਭਾਗ ਮਾਨਸਾ ਵਲੋਂ ਡਰੱਗ ਹੋਟਸਪੋਟ ਪਿੰਡਾਂ ’ਚ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨੇੜਲੇ ਪਿੰਡ ਰੱਲਾ ਦੇ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਵਿਖੇ ਏ.ਐੱਸ.ਆਈ. ਗੁਰਦੀਪ ਸਿੰਘ ਦੀ ਅਗਵਾਈ ਹੇਠ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਨੀਲਮ ਰਾਣੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਉਨ੍ਹਾਂ ਦਾ ਸਮਾਜਿਕ ਅਲਾਮਤਾਂ ਤੋਂ ਜਾਣੂ ਹੋਣਾ ਲਾਜ਼ਮੀ ਹੈ ਤਾਂ ਜੋ ਉਹ ਆਪਣੇ ਭਵਿੱਖ ਲਈ ਚੰਗੇ-ਮਾੜੇ ਕਾਰਜ ਦੀ ਪਹਿਚਾਣ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਨਸ਼ਿਆਂ ਤੋਂ ਦੂਰ ਰਹਿ ਕੇ ਵਧੀਆ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
ਪਿਛਲੀ ਖ਼ਬਰ ਖੋਖਰ ਕਲਾਂ ਸਕੂਲ ’ਚ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਗੋਪਾਲ ਸਿੰਘ ਕੋਟਫੱਤਾ ਨੂੰ ਟਿਕਟ ਮਿਲਣ ’ਤੇ ਪਾਰਟੀ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।