ਗੋਪਾਲ ਸਿੰਘ ਕੋਟਫੱਤਾ ਨੇ ਗਹਿਰੀ ਦੇਵੀ ਨਗਰ ਸਕੂਲ ’ਚ ਕੀਤਾ ਸਾਇੰਸ ਲੈਬ ਅਤੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ
ਕੋਟਫੱਤਾ, 13 ਨਵੰਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ, ਬਠਿੰਡਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਠਿੰਡਾ ਦਿਹਾਤੀ ਤੋਂ ਆਪ ਉਮੀਦਵਾਰ ਗੋਪਾਲ ਸਿੰਘ ਕੋਟ ਫੱਤਾ (ਸੇਵਾਮੁਕਤ ਪੀ.
ਗ
ਗਹਿਰੀ ਦੇਵੀ ਨਗਰ ਸਕੂਲ ਦਾ ਸਟਾਫ਼ ਕਬੱਡੀ ਦੀਆਂ ਜੇਤੂ ਖਿਡਾਰਨਾਂ ਦਾ ਸਨਮਾਨ ਕਰਦਾ ਹੋਇਆ।
14-11-2026
ਕੋਟਫੱਤਾ, 13 ਨਵੰਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ, ਬਠਿੰਡਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਠਿੰਡਾ ਦਿਹਾਤੀ ਤੋਂ ਆਪ ਉਮੀਦਵਾਰ ਗੋਪਾਲ ਸਿੰਘ ਕੋਟ ਫੱਤਾ (ਸੇਵਾਮੁਕਤ ਪੀ.ਸੀ.ਐੱਸ.) ਅਤੇ ਹਰਦੀਪ ਸਿੰਘ ਸਰਾਂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਵੱਲੋਂ ਸਕੂਲ ਵਿਚ ਨਵੀਂ ਸਾਇੰਸ ਲੈਬ ਅਤੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਪੰਜਾਬ ਪੱਧਰ ‘ਤੇ ਮਾਂ ਖੇਡ ਕਬੱਡੀ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਵਾਲੀਆਂ ਖਿਡਾਰਨਾਂ ਜਸਮੀਤ ਕੌਰ, ਸੁਖਪਾਲ ਕੌਰ, ਰਮਨਪ੍ਰੀਤ ਕੌਰ, ਮਨਜੋਤ ਕੌਰ ਅਤੇ ਪ੍ਰਨੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਕੋਚ ਲੈਕਚਰਾਰ ਰਘਬੀਰ ਸਿੰਘ ਭੀਖੀ, ਮੈਡਮ ਅੰਮ੍ਰਿਤਪਾਲ ਕੌਰ ਅਤੇ ਰੁਪਿੰਦਰ ਕੌਰ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦੀ ਮਿਹਨਤ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਲਵਲੀਨ ਕੌਰ ਨੇ ਮੁੱਖ ਮਹਿਮਾਨਾਂ, ਪਿੰਡ ਦੀ ਪੰਚਾਇਤ ਅਤੇ ਸਮਾਗਮ ਵਿਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਰਕਾਰੀ ਸਕੂਲਾਂ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਸਾਇੰਸ ਵਿਸ਼ੇ ਦੇ ਅਧਿਆਪਕ ਅਮਨਦੀਪ ਕੌਰ, ਮੋਨਿਕਾ ਰਾਣੀ ਅਤੇ ਮੈਡਮ ਮੋਨਿਕਾ ਗੁਪਤਾ ਵਿਦਿਆਰਥੀਆਂ ਨੂੰ ਬਹੁਤ ਮਿਹਨਤ ਅਤੇ ਲਗਨ ਨਾਲ ਪੜ੍ਹਾ ਰਹੇ ਹਨ। ਇਸ ਮੌਕੇ ਸਕੂਲ ਅਧਿਆਪਕ ਪ੍ਰਿਤਪਾਲ ਸਿੰਘ ਕੋਟਸ਼ਮੀਰ ਆਦਿ ਹਾਜ਼ਰ ਸਨ। ਇਸ ਮੌਕੇ ਸਮਾਜ ਸੇਵੀ ਅਜਾਇਬ ਸਿੰਘ ਵੱਲੋਂ ਵਿਦਿਆਰਥੀਆਂ ਦੀ ਬਿਹਤਰੀ ਲਈ 5100 ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ ਗਈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਹਰਚਰਨਜੀਤ ਕੌਰ ਅਤੇ ਮੈਡਮ ਤੁਲਿਕਾ ਰੰਗਬੁਲਾ ਨੇ ਬਾਖ਼ੂਬੀ ਨਿਭਾਈ।