14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਕਰਕੇ ਚੜ੍ਹਦੀਕਲਾ ਵੈੱਲਫੇਅਰ ਕਲੱਬ ਨੇ ਲਗਾਇਆ ਖ਼ੂਨਦਾਨ ਕੈਂਪ

ਤਲਵੰਡੀ ਸਾਬੋ, 14 ਨਵੰਬਰ (ਰਣਜੀਤ ਸਿੰਘ ਰਾਜੂ)- ਜਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਮੌਕੇ ਲੰਘੇ ਦਿਨ ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਉਪਰੰਤ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਵਿਹੜੇ ਚ ਨਾਮੀ ਸਮਾਜ ਸੇਵੀ ਸੰਸਥਾ ਚੜ੍ਹਦੀਕਲਾ ਵੈੱਲਫੇਅਰ ਕਲੱਬ ਜਗਾ ਰਾਮ ਤੀਰਥ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਕਲੱਬ ਪ੍ਰਬੰਧਕਾਂ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਕੈਂਪ ਦੌਰਾਨ ਵੱਡੀ ਗਿਣਤੀ ਨੌਜਵਾਨਾਂ ਤੇ ਹੋਰ ਲੋਕਾਂ ਨੇ ਖ਼ੂਨਦਾਨ ਕੀਤਾ।

ਅਜੀਤ ਡੈਸਕ 15-11-2026
ਤਲਵੰਡੀ ਸਾਬੋ, 14 ਨਵੰਬਰ (ਰਣਜੀਤ ਸਿੰਘ ਰਾਜੂ)- ਜਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਮੌਕੇ ਲੰਘੇ ਦਿਨ ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਉਪਰੰਤ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਵਿਹੜੇ ਚ ਨਾਮੀ ਸਮਾਜ ਸੇਵੀ ਸੰਸਥਾ ਚੜ੍ਹਦੀਕਲਾ ਵੈੱਲਫੇਅਰ ਕਲੱਬ ਜਗਾ ਰਾਮ ਤੀਰਥ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਕਲੱਬ ਪ੍ਰਬੰਧਕਾਂ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਕੈਂਪ ਦੌਰਾਨ ਵੱਡੀ ਗਿਣਤੀ ਨੌਜਵਾਨਾਂ ਤੇ ਹੋਰ ਲੋਕਾਂ ਨੇ ਖ਼ੂਨਦਾਨ ਕੀਤਾ। ਕੈਂਪ ਦੌਰਾਨ ਇਕੱਤਰ ਹੋਇਆ ਖੂਨ ਪੰਜਾਬ ਬਲੱਡ ਬੈਂਕ, ਕੈਂਸਰ ਕੇਅਰ ਸੈਂਟਰ ਬਠਿੰਡਾ ਦੀ ਡਾਕਟਰਾਂ ਦੀ ਟੀਮ ਦੇ ਸਪੁਰਦ ਕੀਤਾ ਗਿਆ ਤਾਂ ਜੋ ਉਹ ਲੋੜਵੰਦਾਂ ਦੇ ਕੰਮ ਆ ਸਕੇ। ਕਲੱਬ ਪ੍ਰਧਾਨ ਜੱਗਾ ਸਿੰਘ ਸਿੱਧੂ ਨੇ ਦੱਸਿਆ ਕਿ ਗੁਰੂ ਸਾਹਿਬਾਨ ਨੇ ਸਾਨੂੰ ਧਰਮ ਨਾਲ ਜੁੜਨ ਦੇ ਨਾਲ ਨਾਲ ਸਮਾਜ ਸੇਵਾ ਦੇ ਕਾਰਜ ਕਰਦੇ ਰਹਿਣ ਲਈ ਵੀ ਪ੍ਰੇਰਿਤ ਕੀਤਾ ਹੈ ਅਤੇ ਚੜ੍ਹਦੀਕਲਾ ਵੈੱਲਫੇਅਰ ਕਲੱਬ ਜੋ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵੀ ਕਾਰਜਾਂ ‘ਚ ਮੋਹਰੀ ਰੋਲ ਅਦਾ ਕਰਦੀ ਰਹੀ ਹੈ ਵਲੋਂ ਉਕਤ ਖ਼ੂਨਦਾਨ ਕੈਂਪ ਇਸ ਭਾਵਨਾ ਨਾਲ ਲਗਾਇਆ ਗਿਆ ਤਾਂ ਜੋ ਧਾਰਮਿਕ ਸਮਾਗਮਾਂ ਸਮੇਂ ਸੰਗਤਾਂ ਨੂੰ ਖ਼ੂਨਦਾਨ ਲਈ ਵੀ ਪ੍ਰੇਰਿਤ ਕੀਤਾ ਜਾ ਸਕੇ ਕਿਉਂਕਿ ਕਿਸੇ ਵਲੋਂ ਦਾਨ ਕੀਤੀ ਖੂਨ ਦੀ ਇਕ ਕੀਮਤੀ ਬੂੰਦ ਕਿਸੇ ਦੀ ਜ਼ਿੰਦਗੀ ਨੂੰ ਬਚਾ ਸਕਦੀ ਹੈ। ਉਨ੍ਹਾਂ ਨੇ ਕੈਂਪ ਦੌਰਾਨ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਉੱਧਰ ਗੁ: ਗੁਰਦਰਸ਼ਨ ਪ੍ਰਕਾਸ਼ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਜੱਸਾ ਸਿੰਘ ਕੁੰਡਲ ਨੇ ਸਮਾਜ ਸੇਵੀ ਕਾਰਜਾਂ ਲਈ ਕਲੱਬ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਮੀਤ ਪ੍ਰਧਾਨ ਬਿੱਟੂ ਸੰਧੂ, ਸਕੱਤਰ ਰਾਜਪਾਲ ਸਿੰਘ, ਮਾ.ਬਲਦੇਵ ਸਿੰਘ, ਰਣਜੀਤ ਸਿੰਘ ਮੈਂਬਰ, ਸਿਕੰਦਰ ਸਿੰਘ ਪੁਲਿਸ ਮੁਲਾਜ਼ਮ, ਮਨਜਿੰਦਰ ਸਿੱਧੂ, ਸੇਵਾ ਸਿੱਧੂ, ਬੀਰਾ ਸਿੱਧੂ, ਰਿੰਕੂ ਮੈਡੀਕਲ, ਗੁਰਮੇਲ ਬੀ.ਐੱਸ.ਐੱਨ.ਐੱਲ, ਰੇਸ਼ਮ ਸਿੰਘ ਸਿੱਧੂ ਤੇ ਸਮਾਜ ਸੇਵੀ ਸੇਵਾਮੁਕਤ ਇੰਸਪੈਕਟਰ ਸ਼ਮਸ਼ੇਰ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ , ਬਠਿੰਡਾ ਵਿਖੇ ‘ ਬਾਲ ਦਿਵਸ ’ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ 50 ਹਜ਼ਾਰ ਰੁਪਏ ਨਕਦ ਅਤੇ ਕਰੀਬ 4 ਤੋਲੇ ਸੋਨੇ ਦੇ ਗਹਿਣੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।