ਖੇਡਾਂ ਵਿਚ ਜੇਤੂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਸਵਾਗਤ
ਨਥਾਣਾ , 15 ਨਵੰਬਰ ( ਗੁਰਦਰਸ਼ਨ ਲੁੱਧੜ ): ਜਥੇਦਾਰ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਪੂਹਲਾ ਦੇ ਖੇਡਾਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਸਕੂਲ ਪੁੱਜਣ ’ ਤੇ ਸਵਾਗਤ ਕੀਤਾ ਗਿਆ । ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਬਲਾਕ ਪੱਧਰ ’ ਤੇ ਕਰਵਾਈਆਂ ਗਈਆਂ ਖੇਡਾਂ ਦੇ ਜੂਨੀਅਰ ਵਰਗ ਦੇ ਮੁਕਾਬਲਿਆਂ ਵਿਚੋਂ ਇਸ ਸਕੂਲ ਦੇ ਵਿਦਿਆਰਥੀ ਸੁਖਪਾਲ ਸਿੰਘ ਨੇ 200 ਮੀਟਰ ਦੌੜ ਵਿਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉੱਚੀ ਛਾਲ ਦੇ ਮੁਕਾਬਲੇ ਦੌਰਾਨ ਵੀ ਉਕਤ ਵਿਦਿਆਰਥੀ ਨੂੰ ਪਹਿਲਾ ਸਥਾਨ ਪ੍ਰਾਪਤ ਹੋਣ ਉਪਰੰਤ ਦੋ ਸੋਨ ਤਮਗੇ ਹਾਸਿਲ ਹੋ ਚੁੱਕੇ ਹਨ ।
ਨਥਾਣਾ , 15 ਨਵੰਬਰ ( ਗੁਰਦਰਸ਼ਨ ਲੁੱਧੜ ): ਜਥੇਦਾਰ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਪੂਹਲਾ ਦੇ ਖੇਡਾਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਸਕੂਲ ਪੁੱਜਣ ’ ਤੇ ਸਵਾਗਤ ਕੀਤਾ ਗਿਆ । ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਬਲਾਕ ਪੱਧਰ ’ ਤੇ ਕਰਵਾਈਆਂ ਗਈਆਂ ਖੇਡਾਂ ਦੇ ਜੂਨੀਅਰ ਵਰਗ ਦੇ ਮੁਕਾਬਲਿਆਂ ਵਿਚੋਂ ਇਸ ਸਕੂਲ ਦੇ ਵਿਦਿਆਰਥੀ ਸੁਖਪਾਲ ਸਿੰਘ ਨੇ 200 ਮੀਟਰ ਦੌੜ ਵਿਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉੱਚੀ ਛਾਲ ਦੇ ਮੁਕਾਬਲੇ ਦੌਰਾਨ ਵੀ ਉਕਤ ਵਿਦਿਆਰਥੀ ਨੂੰ ਪਹਿਲਾ ਸਥਾਨ ਪ੍ਰਾਪਤ ਹੋਣ ਉਪਰੰਤ ਦੋ ਸੋਨ ਤਮਗੇ ਹਾਸਿਲ ਹੋ ਚੁੱਕੇ ਹਨ । ਇਸ ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਹਰਜੋਤ ਕੌਰ ਨੇ ਵੀ 100 ਮੀਟਰ ਦੌੜ ਵਿਚ ਭਾਗ ਲੈ ਕੇ ਬਲਾਕ ਪੱਧਰ ’ ਤੇ ਪਹਿਲਾ ਸਥਾਨ ਹਾਸਿਲ ਕੀਤਾ ਹੈ । ਸਕੂਲ ਦੇ ਇੰਚਾਰਜ ਪ੍ਰਿੰਸੀਪਲ ਡਾ : ਬਾਬਰ ਫਰੀਦ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਆਖਿਆ । ਸਕੂਲ ਮੁਖੀ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਦੋਵੇਂ ਖੇਤਰਾਂ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਸਮੂਹ ਸਟਾਫ਼ ਵਲੋਂ ਸਪੈਸ਼ਲ ਐਜੂਕੇਟਰ ਮਿਸ ਕਿਰਨ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ । ਸਕੂਲ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ’ ਤੇ ਸਨਮਾਨਿਤ ਵੀ ਕੀਤਾ ਗਿਆ ।