16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੰਡੀਆਂ ’ਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਨਹੀਂ ਕਰਵਾ ਰਹੀ ਸਰਕਾਰ, ਕਿਸਾਨ ਹੋ ਰਹੇ ਨੇ ਖੱਜਲ- ਕ੍ਰਿਸ਼ਨ ਸਿੰਘ ਭਾਗੀਵਾਂਦਰ

ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)- ਵੈਸੇ ਤਾਂ ਸੱਤਾਧਿਰ ਆਮ ਆਦਮੀ ਪਾਰਟੀ ਦੇ ਪਿਛਲੇ ਕਈ ਫ਼ੈਸਲਿਆਂ ਨੇ ਇਹ ਸਾਬਿਤ ਕਰ ਦਿੱਤਾ ਸੀ ਕਿ ਇਹ ਧਿਰ ਕਿਸਾਨਾਂ ਦੀ ਧੁਰ ਵਿਰੋਧੀ ਹੈ ਪਰ ਐਤਕੀਂ ਚੋਣ ਵਰ੍ਹਾ ਹੋਣ ਕਰਕੇ ਕਿਸਾਨਾਂ ਨੂੰ ਆਸ ਸੀ ਕਿ ਉਨ੍ਹਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਵੇਚਣ ਸਮੇਂ ਮੰਡੀਆਂ ‘ਚ ਪ੍ਰੇਸ਼ਾਨੀ ਨਹੀ ਆਵੇਗੀ ਪਰ ਹਾਲਾਤ ਇਹ ਨੇ ਕਿ ਸਰਕਾਰ ਨਾ ਤਾਂ ਮੰਡੀਆਂ ‘ਚ ਝੋਨੇ ਦੀ ਖ਼ਰੀਦ ਕਰਵਾ ਰਹੀ ਹੈ ਅਤੇ ਨਾ ਹੀ ਲਿਫ਼ਟਿੰਗ ਕਰਵਾ ਰਹੀ ਹੈ ਜਿਸ ਕਰਕੇ ਕਿਸਾਨ ਰੱਜ ਕੇ ਖੱਜਲ ਖੁਆਰ ਹੋ ਰਹੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਅੰਦਰ ਕਾਂਗਰਸ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਮੰਡੀਆਂ ਦੇ ਦੌਰੇ ਉਪਰੰਤ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 17-11-2026
ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)- ਵੈਸੇ ਤਾਂ ਸੱਤਾਧਿਰ ਆਮ ਆਦਮੀ ਪਾਰਟੀ ਦੇ ਪਿਛਲੇ ਕਈ ਫ਼ੈਸਲਿਆਂ ਨੇ ਇਹ ਸਾਬਿਤ ਕਰ ਦਿੱਤਾ ਸੀ ਕਿ ਇਹ ਧਿਰ ਕਿਸਾਨਾਂ ਦੀ ਧੁਰ ਵਿਰੋਧੀ ਹੈ ਪਰ ਐਤਕੀਂ ਚੋਣ ਵਰ੍ਹਾ ਹੋਣ ਕਰਕੇ ਕਿਸਾਨਾਂ ਨੂੰ ਆਸ ਸੀ ਕਿ ਉਨ੍ਹਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਵੇਚਣ ਸਮੇਂ ਮੰਡੀਆਂ ‘ਚ ਪ੍ਰੇਸ਼ਾਨੀ ਨਹੀ ਆਵੇਗੀ ਪਰ ਹਾਲਾਤ ਇਹ ਨੇ ਕਿ ਸਰਕਾਰ ਨਾ ਤਾਂ ਮੰਡੀਆਂ ‘ਚ ਝੋਨੇ ਦੀ ਖ਼ਰੀਦ ਕਰਵਾ ਰਹੀ ਹੈ ਅਤੇ ਨਾ ਹੀ ਲਿਫ਼ਟਿੰਗ ਕਰਵਾ ਰਹੀ ਹੈ ਜਿਸ ਕਰਕੇ ਕਿਸਾਨ ਰੱਜ ਕੇ ਖੱਜਲ ਖੁਆਰ ਹੋ ਰਹੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਅੰਦਰ ਕਾਂਗਰਸ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਮੰਡੀਆਂ ਦੇ ਦੌਰੇ ਉਪਰੰਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਵੱਖ ਵੱਖ ਦਾਣਾ ਮੰਡੀਆਂ ਦੇ ਦੌਰੇ ਸਮੇਂ ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਝੋਨੇ ਦੀ ਖ਼ਰੀਦ ਦੇ ਨਾਂ ਤੇ ਉਨ੍ਹਾਂ ਨੂੰ ਖੱਜਲ ਕਰਦਿਆਂ ਲੁੱਟਿਆ ਜਾ ਰਿਹੈ। ਕਿਸਾਨਾਂ ਦੇ ਦੱਸਣ ਅਨੁਸਾਰ ਅਗਰ ਕੋਈ ਕਿਸਾਨ ਤਿੰਨ ਕਿੱਲੋ ਕਾਟ ਦੇਣ ਲਈ ਤਿਆਰ ਹੋ ਜਾਂਦੈ ਤਾਂ ਉਸ ਦੇ ਝੋਨੇ ਦੀ ਤੁਰੰਤ ਖ਼ਰੀਦ ਕਰਕੇ ਚੁਕਵਾ ਵੀ ਦਿੱਤਾ ਜਾਂਦਾ ਹੈ ਪਰ ਜੋ ਕਾਟ ਦੇਣ ਲਈ ਤਿਆਰ ਨਹੀ ਉਹ ਪਿਛਲੇ ਦੋ ਤਿੰਨ ਹਫ਼ਤਿਆਂ ਤੋਂ ਫ਼ਸਲ ਲੈ ਕੇ ਮੰਡੀਆਂ ‘ਚ ਬੈਠੇ ਬੋਲੀ ਹੋਣ ਦਾ ਇੰਤਜ਼ਾਰ ਕਰ ਰਹੇ ਹਨ ਪਰ ਉਨ੍ਹਾਂ ਦੀ ਨਾ ਤਾਂ ਪ੍ਰਸ਼ਾਸਨ ਅਤੇ ਨਾ ਸਰਕਾਰ ਦੇ ਨੁਮਾਇੰਦੇ, ਕੋਈ ਵੀ ਸਾਰ ਨਹੀ ਲੈ ਰਿਹਾ। ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਇਸ ਮੌਕੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਅਗਲੇ ਤਿੰਨ ਚਾਰ ਦਿਨਾਂ ‘ਚ ਮੰਡੀਆਂ ‘ਚ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਾ ਕਰਵਾਈਆਂ ਗਈਆਂ ਤਾਂ ਉਹ ਮੰਡੀਆਂ ‘ਚ ਜਾ ਕੇ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀ ਕਰਨਗੇ । ਦੌਰੇ ਸਮੇਂ ਕ੍ਰਿਸ਼ਨ ਸਿੰਘ ਨਾਲ ਵੱਡੀ ਗਿਣਤੀ ਕਾਂਗਰਸੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਮਾਸਟਰ ਅਥਲੈਟਿਕਸ ਮੀਟ ’ਚ ਬਠਿੰਡਾ ਦੇ ਅਥਲੀਟਾਂ ਨੇ ਜਿੱਤੇ 14 ਤਗਮੇ ਬਲਜੀਤ ਸਿੰਘ ਮਛਾਣਾ ਨੇ 70 ਤੋਂ ਵੱਧ ਉਮਰ ਵਰ... ਅਗਲੀ ਖ਼ਬਰ ਕਾਰ ਤੇ ਈ-ਰਿਕਸ਼ਾ ਦੀ ਟੱਕਰ ਕਾਰਨ ਦੋ ਜਣੇ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।