17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਈ ਪਰਵਿੰਦਰ ਸਿੰਘ ਝੋਟੇ ਦੇ ਅਧੂਰੇ ਸੁਪਨੇ ਨੂੰ ਪੂਰਾ ਕਰਨ ਲਈ ਸਾਰੀਆਂ ਪਾਰਟੀਆਂ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕਰਨ- ਗਗਨਦੀਪ ਸਿੰਘ ਬਹਿਣੀਵਾਲ

ਰਾਮਾਂ ਮੰਡੀ, 16 ਨਵੰਬਰ (ਤਰਸੇਮ ਸਿੰਗਲਾ)- ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਦਿੱਤੇ ਬਿਆਨਾਂ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਇਸ ਗੰਭੀਰ ਅਤੇ ਭਾਵਨਾਤਮਕ ਮੌਕੇ ਨੂੰ ਵੀ ਸਿਆਸੀ ਰੰਗਤ ਦੇਣ ਤੋਂ ਗੁਰੇਜ਼ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਮੌਜੂਦਾ ਸਰਕਾਰ ਨੂੰ ਭੰਡਣ ਅਤੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਇਲਾਵਾ ਕੋਈ ਠੋਸ ਗੱਲ ਨਹੀਂ ਕੀਤੀ।

ਸ਼ਰਧਾਂਜਲੀ ਸਮਾਗਮ ਨੂੰ ਸਿਆਸੀ ਮੰਚ ਬਣਾਉਣ ਦੀ ਬਜਾਏ ਨਸ਼ਾਮੁਕਤ ਪੰਜਾਬ ਦਾ ਪ੍ਰਣ ਲੈਣਾ ਚਾਹੀਦਾ ਸੀ- ਲੋਕ ਅਧਿਕਾਰ ਲਹਿਰ 17-11-2026
ਰਾਮਾਂ ਮੰਡੀ, 16 ਨਵੰਬਰ (ਤਰਸੇਮ ਸਿੰਗਲਾ)- ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਦਿੱਤੇ ਬਿਆਨਾਂ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਇਸ ਗੰਭੀਰ ਅਤੇ ਭਾਵਨਾਤਮਕ ਮੌਕੇ ਨੂੰ ਵੀ ਸਿਆਸੀ ਰੰਗਤ ਦੇਣ ਤੋਂ ਗੁਰੇਜ਼ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਮੌਜੂਦਾ ਸਰਕਾਰ ਨੂੰ ਭੰਡਣ ਅਤੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਇਲਾਵਾ ਕੋਈ ਠੋਸ ਗੱਲ ਨਹੀਂ ਕੀਤੀ। ਜਦਕਿ ਇਹ ਸਮਾਗਮ ਸਿਆਸੀ ਦੂਸ਼ਣਬਾਜ਼ੀ ਕਰਨ ਦੀ ਬਜਾਏ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਲਈ ਸਾਂਝਾ ਸੰਕਲਪ ਲੈਣ ਦਾ ਮੌਕਾ ਸੀ। ਗਗਨਦੀਪ ਸਿੰਘ ਬਹਿਣੀਵਾਲ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟੇ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਦਾ ਸੁਪਨਾ ਦੇਖਿਆ ਸੀ। ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦੇ ਖ਼ਾਤਮੇ ਵਾਸਤੇ ਇਕਜੁੱਟ ਹੋਣ ਦਾ ਪ੍ਰਣ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਭਾਈ ਝੋਟੇ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਉਨ੍ਹਾਂ ਦੇ ਅਧੂਰੇ ਸੁਪਨੇ ਨੂੰ ਪੂਰਾ ਕਰਨ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਸਾਂਝੀ ਜੰਗ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਕਿਸੇ ਇਕ ਸਿਆਸੀ ਪਾਰਟੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਅਤੇ ਸਾਰੀਆਂ ਰਾਜਨੀਤਕ ਧਿਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਚੜ੍ਹਦੇ ਸੂਰਜ ਨੂੰ ਅਰਘ ਦੇ ਕੇ ਛੱਠ ਪੂਜਾ ਦੇ ਵਰਤਾਂ ਦਾ ਪਾਰਨਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।