16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

ਬਠਿੰਡਾ, 16 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਥਾਨਕ ਸ਼ਹੀਦ ਕਰਤਾਰ ਸਿੰਘ ਸਰਾਭਾ ਸੈਰਗਾਹ, ਰਿੰਗ ਰੋਡ ਬਠਿੰਡਾ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਟੇਲ ਨਗਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨਾਹਰ ਸਿੰਘ, ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਗੀ, ਮਾਤਾ ਵੈਸ਼ਣੋ ਦੇਵੀ ਮੰਦਰ ਦੇ ਪ੍ਰਧਾਨ ਡੀ.

ਅਜੀਤ ਡੈਸਕ 17-11-2026
ਬਠਿੰਡਾ, 16 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਥਾਨਕ ਸ਼ਹੀਦ ਕਰਤਾਰ ਸਿੰਘ ਸਰਾਭਾ ਸੈਰਗਾਹ, ਰਿੰਗ ਰੋਡ ਬਠਿੰਡਾ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਟੇਲ ਨਗਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨਾਹਰ ਸਿੰਘ, ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਗੀ, ਮਾਤਾ ਵੈਸ਼ਣੋ ਦੇਵੀ ਮੰਦਰ ਦੇ ਪ੍ਰਧਾਨ ਡੀ.ਪੀ. ਬਾਂਸਲ, ਭਾਰਤ ਨਗਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੀ.ਬੀ. ਗੋਇਲ ਅਤੇ ਵਾਤਾਵਰਨ ਚੇਤਨਾ ਮੰਚ ਦੇ ਪ੍ਰਧਾਨ ਜੀ.ਡੀ. ਗੋਇਲ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਆਮ ਆਦਮੀ ਪਾਰਟੀ ਬਠਿੰਡਾ ਦੇ ਬਲਾਕ ਪ੍ਰਧਾਨ ਗੁਬਿੰਦਰ ਸਿੰਘ ਪਟੇਲ ਨਗਰ ਤੋਂ ਇਲਾਵਾ ਭਾਰਤ ਨਗਰ ਦੇ ਮੁਹਤਬਰ ਜਗਵੰਤ ਸਿੰਘ, ਦੀਪਕ ਕੁਮਾਰ ਗਰਗ, ਗੁਰਦੀਪ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ ਸਹਿਗਲ, ਨਿਰਮਲ ਸਿੰਘ, ਜੀ.ਪੀ. ਛਾਬੜਾ, ਬਲਰਾਜ ਸਿੰਘ, ਜਗਮੇਲ ਸਿੰਘ, ਗੋਬਿੰਦ ਰਾਮ, ਅਸ਼ਵਨੀ ਕੁਮਾਰ, ਕੁਲਵੰਤ ਰਾਏ ਸ਼ਰਮਾ ਅਤੇ ਹਰਬੰਸ ਲਾਲ ਹਾਜ਼ਰ ਸਨ।
ਪਿਛਲੀ ਖ਼ਬਰ ਬਠਿੰਡਾ ’ਚ 22 ਮਹੀਨਿਆਂ ਦੌਰਾਨ 21.31 ਕਰੋੜ ਰੁਪਏ ਦੀ ਸਾਈਬਰ ਠੱਗੀ ਦੀਆਂ ਸ਼ਿਕਾਇਤਾਂ, 3513 ਮਾਮਲੇ ਪੈਂਡਿੰਗ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਾਮਪੁਰਾ ਫੂਲ ਫੇਰੀ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।