16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਠਿੰਡਾ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਹਜ਼ਾਰਾਂ ਸ਼ਰਧਾਲੂਆਂ ਨੇ ਚੜ੍ਹਦੇ ਸੂਰਜ ਨੂੰ ਅਰਘ ਦੇ ਕੇ ਖੋਲ੍ਹਿਆ ਵਰਤ

ਬਠਿੰਡਾ, 16 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਵਿਚ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਇਕੱਠੇ ਹੋਏ।

ਹਲਕਾ ਬਠਿੰਡਾ ਸ਼ਹਿਰੀ ਕਰਨਯੋਗ ਸਿੰਘ ਰਿਆੜ ਵੱਖ-ਵੱਖ ਘਾਟਾਂ ’ਤੇ ਟੀਮ ਸਮੇਤ ਪਹੁੰਚ ਕੇ ਸ਼ਰਧਾਲੂਆਂ ਨਾਲ ਤਿਉਹਾਰ ਮਨਾਉਂਦੇ ਹੋਏ। ਤਸਵੀਰ: ਲਵਲੀ 17-11-2026
ਬਠਿੰਡਾ, 16 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਵਿਚ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਇਕੱਠੇ ਹੋਏ। ਔਰਤਾਂ ਸਮੇਤ ਸ਼ਰਧਾਲੂਆਂ ਨੇ ਠੰਡੇ ਪਾਣੀ ਵਿਚ ਖੜ੍ਹੇ ਹੋ ਕੇ ਚੜ੍ਹਦੇ ਸੂਰਜ ਦੇਵਤਾ ਦੇ ਦਰਸ਼ਨਾਂ ਦੀ ਉਡੀਕ ਕੀਤੀ ਅਤੇ ਸੂਰਜ ਦੇਵਤਾ ਨੂੰ ਅਰਘ ਭੇਟ ਕਰਕੇ ਕਈ ਦਿਨਾਂ ਤੋਂ ਚੱਲ ਰਿਹਾ ਆਪਣਾ ਵਰਤ ਸੰਪੂਰਨ ਕੀਤਾ। ਇਸ ਮੌਕੇ ਸ਼ਰਧਾਲੂ ਆਪਣੇ ਨਾਲ ਪੂਜਾ ਦਾ ਸਾਜੋ-ਸਮਾਨ, ਫਲ ਅਤੇ ਹੋਰ ਪੂਜਾ ਸਮੱਗਰੀ ਲੈ ਕੇ ਘਾਟਾਂ ‘ਤੇ ਪਹੁੰਚੇ ਹੋਏ ਸਨ। ਛੱਠ ਪੂਜਾ ਨੂੰ ਲੈ ਕੇ ਘਾਟਾਂ ਨੂੰ ਬੜੇ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰੇ ਮਾਹੌਲ ਵਿਚ ਧਾਰਮਿਕ ਉਤਸ਼ਾਹ ਦੇਖਣ ਨੂੰ ਮਿਲਿਆ, ਸ਼ਰਧਾਲੂਆਂ ਨੇ ਪੂਰੀ ਸ਼ਰਧਾ ਨਾਲ ਪੂਜਾ-ਅਰਚਨਾ ਕਰਨ ਉਪਰੰਤ ਔਰਤਾਂ ਨੇ ਆਪਣਾ ਵਰਤ ਖੋਲਿਆ। ਇਸੇ ਦੌਰਾਨ ਬਠਿੰਡਾ ਦੇ ਵਾਰਡ ਨੰਬਰ 21, ਭਾਈ ਮਤੀ ਦਾਸ ਨਗਰ ਵਿਖੇ ਕੌਂਸਲਰ ਸਾਹਿਬਾਜ਼ ਅਤੇ ਵਾਰਡ ਨੰਬਰ 27, ਊਧਮ ਸਿੰਘ ਨਗਰ ਵਿਖੇ ਕੌਂਸਲਰ ਬਲਜੀਤ ਸਿੰਘ ਦੀ ਅਗਵਾਈ ਹੇਠ ਵੀ ਛੱਠ ਪੂਜਾ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਵਿਚ ਹਲਕਾ ਬਠਿੰਡਾ ਸ਼ਹਿਰੀ ਕਰਨਯੋਗ ਸਿੰਘ ਰਿਆੜ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਛੱਠ ਪੂਜਾ ਦਾ ਵਰਤ ਮੁੱਖ ਤੌਰ ‘ਤੇ ਔਰਤਾਂ ਵੱਲੋਂ ਆਪਣੇ ਬੱਚਿਆਂ ਦੀ ਤੰਦਰੁਸਤੀ, ਪਤੀ ਦੀ ਲੰਬੀ ਉਮਰ ਅਤੇ ਪਰਿਵਾਰ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਲਈ ਬੜੀ ਸ਼ਰਧਾ ਨਾਲ ਰੱਖਿਆ ਜਾਂਦਾ ਹੈ। ਇਸ ਤਰਾਂ ਬਠਿੰਡਾ ਵਿਚ ਛੱਠ ਪੂਜਾ ਦਾ ਤਿਉਹਾਰ ਧਾਰਮਿਕ ਸ਼ਰਧਾ, ਭਾਈਚਾਰਕ ਸਾਂਝ ਅਤੇ ਉਤਸ਼ਾਹੀ ਮਾਹੌਲ ਵਿਚ ਸੰਪੰਨ ਹੋਇਆ।
ਪਿਛਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਮੈਨੇਜਿੰਗ ਡਾਇਰੈਕਟਰ ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ (ਰਜਿ.) ਬਠਿੰਡਾ ਵਲੋਂ ਪਰਿੰਦਾ ਯਾਦਗਾਰੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।