16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਚਰਨਜੀਤ ਸਿੰਘ ਚੰਨੀ ਭਲਕੇ ਨੂੰ ਭਾਈਰੂਪਾ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ ਕਾਂਗੜ ਵਲੋਂ ਜ਼ੋਰਦਾਰ ਸ਼ਮੂਲੀਅਤ ਕਰਨ ਦੀ ਅਪੀਲ

ਭਾਈਰੂਪਾ, 16 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਜਵਾਨੀ ਸੰਭਾਲ ਸਾਈਕਲ ਯਾਤਰਾ ਤਹਿਤ 18 ਨਵੰਬਰ ਨੂੰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਾਈਰੂਪਾ ਵਿਖੇ ਸਵੇਰੇ 10. 30 ਵਜੇ ਪੁੱਜ ਰਹੇ ਹਨ।

ਕਸਬਾ ਭਾਈਰੂਪਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ। ਤਸਵੀਰ: ਵਰਿੰਦਰ ਲੱਕੀ 17-11-2026
ਭਾਈਰੂਪਾ, 16 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਜਵਾਨੀ ਸੰਭਾਲ ਸਾਈਕਲ ਯਾਤਰਾ ਤਹਿਤ 18 ਨਵੰਬਰ ਨੂੰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਾਈਰੂਪਾ ਵਿਖੇ ਸਵੇਰੇ 10.30 ਵਜੇ ਪੁੱਜ ਰਹੇ ਹਨ। ਉਹ ਅੰਬੇਦਕਰ ਭਵਨ ਨੇੜੇ ਗੁੰਮਟੀ ਰੋਡ ਭਾਈਰੂਪਾ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੌਰਾਨ ਚੰਨੀ ਵਲੋਂ ਸਥਾਨਕ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਮੁਸ਼ਕਿਲਾਂ ਅਤੇ ਇਲਾਕੇ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਜਾਵੇਗੀ। ਪਾਰਟੀ ਵਲੋਂ ਜਾਰੀ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ ਸਾਈਕਲ ਯਾਤਰਾ ਦਾ ਮਕਸਦ ਨੌਜਵਾਨਾਂ ਨੂੰ ਸਮਾਜਿਕ ਅਤੇ ਰਾਜਨੀਤਕ ਸਰਗਰਮੀਆਂ ਨਾਲ ਜੋੜਨ ਦੇ ਨਾਲ-ਨਾਲ ਆਮ ਲੋਕਾਂ ਤੱਕ ਪਹੁੰਚ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸਮਝਣਾ ਹੈ। ਚੰਨੀ ਦੀ ਇਸ ਫੇਰੀ ਦੌਰਾਨ ਭਾਈਰੂਪਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀ ਸ਼ਮੂਲੀਅਤ ਵੀ ਅਹਿਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰੇ ਨੂੰ ਹਲਕੇ ਦੀ ਰਾਜਨੀਤਿਕ ਸਰਗਰਮੀ ਦੇ ਪੱਖ ਤੋਂ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਾਬਕਾ ਵਜ਼ੀਰ ਗੁਰਪ੍ਰੀਤ ਸਿੰਘ ਕਾਂਗੜ ਨੇ ਇਸ ਬਾਬਤ ਭਾਈਰੂਪਾ ਵਾਸੀਆਂ ਨਾਲ ਇਕ ਮੀਟਿੰਗ ਕਰਕੇ ਵੱਡੀ ਗਿਣਤੀ ’ਚ ਰੈਲੀ ਵਾਲੀ ਥਾਂ ਪੁੱਜਣ ਲਈ ਕਿਹਾ। ਕਾਂਗੜ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸੱਤਾ ਧਿਰ ਤੋਂ ਲੋਕ ਬੁਰੀ ਤਰ੍ਹਾਂ ਉਕਤਾ ਚੁੱਕੇ ਹਨ ,ਜਿਸ ਕਾਰਨ ਸੂਬੇ ਦੀ ਗਲੀ-ਗਲੀ ਅਤੇ ਪਿੰਡ ਪਿੰਡ ਸਰਕਾਰ ਅਤੇ ਪਾਰਟੀ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਣਾਈ ਹੋਈ ਧਰਮ ਨਿਰਪੱਖ ਪਾਰਟੀ ਹੈ, ਜੋ ਸੂਬੇ ਦੀਆਂ ਸਮੱਸਿਆਂਵਾਂ ਨੂੰ ਨੇੜਿਓਂ ਜਾਣਦਿਆਂ ਉਨ੍ਹਾਂ ਨੂੰ ਹੱਲ ਕਰਨ ਦੇ ਸਮਰੱਥ ਹੈ। ਇਸ ਮੌਕੇ ਪਿੰਡ ਵਾਸੀ, ਕਾਂਗਰਸ ਪਾਰਟੀ ਦੇ ਅਹੱੁਦੇਦਾਰਾਂ ਅਤੇ ਵਰਕਰਾਂ ਯਕੀਨ ਦਿਵਾਇਆ ਕਿ ਨਗਰ ਵਾਸੀ ਜ਼ੋਰਦਾਰ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਮਹਿਰਾਜ ਦੀ ਧਰਤੀ ’ਤੇ ਭਲਕੇ ਨੂੰ ਚੰਨੀ ਕਰਨਗੇ ਲੋਕਾਂ ਨਾਲ ਸਿੱਧਾ ਸੰਵਾਦ, ਜਨ ਸਭਾ ਨੂੰ ਵੀ ਕਰਨਗੇ ਸੰਬੋਧਨ ਅਗਲੀ ਖ਼ਬਰ ਰਾਮਾਂ ਗਰਿੱਡ ਦੀ ਬਿਜਲੀ ਭਲਕੇ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਰਹੇਗੀ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।