18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੈਨਸ਼ਨਰਾਂ ਲਈ ਅੱਜ ਤੋਂ ਲੱਗਣਗੇ ਸੇਵਾ ਮੇਲੇ

ਬਠਿੰਡਾ, 18 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਪੈਨਸ਼ਨਰ ਸੇਵਾ ਪੋਰਟਲ ਦਾ ਲਾਭ ਲੈਣ ਲਈ ਸਾਰੇ ਪੈਨਸ਼ਨਰਾਂ ਵਾਸਤੇ ਈ-ਕੇ. ਵਾਈ.

ਮਹੇਸ਼ ਕੁਮਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਠਿੰਡਾ। 19-11-2026
ਬਠਿੰਡਾ, 18 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਪੈਨਸ਼ਨਰ ਸੇਵਾ ਪੋਰਟਲ ਦਾ ਲਾਭ ਲੈਣ ਲਈ ਸਾਰੇ ਪੈਨਸ਼ਨਰਾਂ ਵਾਸਤੇ ਈ-ਕੇ.ਵਾਈ.ਸੀ. ਕਰਵਾਉਣੀ ਅਤੇ ਡਿਜੀਟਲ ਲਾਈਫ਼ ਸਰਟੀਫਿਕੇਟ ਅੱਪਲੋਡ ਕਰਨਾ ਲਾਜ਼ਮੀ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਠਿੰਡਾ ਮਹੇਸ਼ ਕੁਮਾਰ ਨੇ ਦੱਸਿਆ ਕਿ ਪੈਨਸ਼ਨਰਾਂ ਦੀ ਸਹੂਲਤ ਲਈ 19 ਤੋਂ 21 ਨਵੰਬਰ ਤੱਕ ਪੈਨਸ਼ਨਰ ਸੇਵਾ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਦੌਰਾਨ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਅਤੇ ਡਿਜੀਟਲ ਲਾਈਫ਼ ਸਰਟੀਫਿਕੇਟ ਅੱਪਲੋਡ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੈਨਸ਼ਨਰ ਸੇਵਾ ਪੋਰਟਲ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਊਂਟਿੰਗ, ਈ-ਪੀ.ਪੀ.ਓ., ਪੈਨਸ਼ਨ ਡਾਟਾ, ਸ਼ਿਕਾਇਤਾਂ ਦੇ ਨਿਪਟਾਰੇ ਅਤੇ ਸਕਸੈਸ਼ਨ ਮਾਡਿਊਲ ਵਰਗੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸਬੰਧਿਤ ਖ਼ਜ਼ਾਨਾ ਦਫ਼ਤਰਾਂ ਵਿਚ ਪਹੁੰਚ ਕੇ ਆਪਣੀ ਲੋੜੀਂਦੀ ਕਾਰਵਾਈ ਮੁਕੰਮਲ ਕਰਵਾਉਣ। ਉਨ੍ਹਾਂ ਦੱਸਿਆ ਕਿ ਬਠਿੰਡਾ ਦੇ ਪੈਨਸ਼ਨਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਬਠਿੰਡਾ ਵਿਖੇ, ਤਲਵੰਡੀ ਸਾਬੋ ਤਹਿਸੀਲ ਦੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਤਲਵੰਡੀ ਸਾਬੋ ਵਿਖੇ ਅਤੇ ਨਥਾਣਾ ਤੇ ਫੂਲ ਦੇ ਪੈਨਸ਼ਨਰ ਆਪੋ-ਆਪਣੇ ਖ਼ਜ਼ਾਨਾ ਦਫ਼ਤਰਾਂ ਵਿੱਚ ਜਾ ਕੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਮੇਲੇ ਵਿਚ ਆਉਣ ਸਮੇਂ ਪੈਨਸ਼ਨਰ ਆਪਣੇ ਨਾਲ ਪੀ.ਪੀ.ਓ. ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸਬੁੱਕ ਅਤੇ ਆਧਾਰ ਨਾਲ ਲਿੰਕ ਮੋਬਾਈਲ ਫ਼ੋਨ ਜ਼ਰੂਰ ਲੈ ਕੇ ਆਉਣ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਚਿਤਾਵਨੀ ਦਿੱਤੀ ਕਿ ਈ-ਕੇ.ਵਾਈ.ਸੀ. ਅਤੇ ਡਿਜੀਟਲ ਲਾਈਫ਼ ਸਰਟੀਫਿਕੇਟ ਦੀ ਪ੍ਰਕਿਰਿਆ ਪੂਰੀ ਨਾ ਕਰਨ ਵਾਲੇ ਪੈਨਸ਼ਨਰਾਂ ਨੂੰ ਭਵਿੱਖ ਵਿਚ ਪੈਨਸ਼ਨ ਲੈਣ ਸਮੇਂ ਦਿੱਕਤ ਆ ਸਕਦੀ ਹੈ ਅਤੇ ਪੈਨਸ਼ਨ ਰੁਕਣ ਦੀ ਨੌਬਤ ਵੀ ਆ ਸਕਦੀ ਹੈ।
ਪਿਛਲੀ ਖ਼ਬਰ ਦੂਨ ਸਕੂਲ ਕਰਾੜਵਾਲਾ ਵਿਖੇ ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੁੰਦਰੀਕਰਨ ਮੁਹਿੰਮ ਤਹਿਤ ਜਥੇਦਾਰ ਬਾਬਾ ਟੇਕ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਤਖਤ ਸਾਹਿਬ ਕੰਪਲੈਕਸ ਦੁਆਲੇ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।