18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਕਾਰੀ ਆਈ.ਟੀ.ਆਈ. ਮਹਿਰਾਜ ਦੇ ਵਿਦਿਆਰਥੀਆਂ ਨੇ ਕੁਇਜ਼ ਤੇ ਲੇਖ ਰਚਨਾ ਮੁਕਾਬਲਿਆਂ ’ਚ ਦਿਖਾਈ ਪ੍ਰਤਿਭਾ

ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਤੇ ਐਸ. ਡੀ.

ਅਜੀਤ ਡੈਸਕ 19-11-2026
ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਤੇ ਐਸ.ਡੀ.ਐਮ. ਰਾਮਪੁਰਾ ਫੂਲ ਦੀ ਅਗਵਾਈ ਹੇਠ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਮਹਿਰਾਜ ਵਿਖੇ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਹਲਕਾ ਪੱਧਰੀ ਕੁਇਜ਼ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਹਲਕੇ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਖ਼ਤ ਮੁਕਾਬਲੇ ਤੋਂ ਬਾਅਦ ਚੋਣ ਕਮੇਟੀ ਦੇ ਮੈਂਬਰਾਂ ਡਾ. ਸੰਦੀਪ ਗੁਪਤਾ, ਡਾ. ਤੇਜਇੰਦਰ ਸਿੰਘ, ਡਾ. ਪੂਨਮ ਸਰਾਂ, ਪ੍ਰੋ. ਗੁਰਪ੍ਰੀਤ ਸਿੰਘ ਅਤੇ ਪ੍ਰੋ. ਹਰਵਿੰਦਰ ਸਿੰਘ ਵਲੋਂ 20 ਜੇਤੂ ਵਿਦਿਆਰਥੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਵਿਚ ਲੇਖ ਰਚਨਾ ਮੁਕਾਬਲੇ ਦੇ 10 ਅਤੇ ਕੁਇਜ਼ ਮੁਕਾਬਲੇ ਦੇ 10 ਵਿਦਿਆਰਥੀ ਸ਼ਾਮਲ ਹਨ। ਜੇਤੂਆਂ ਨੂੰ ਪ੍ਰਿੰਸੀਪਲ-ਕਮ-ਸਵੀਪ ਨੋਡਲ ਅਫ਼ਸਰ ਪਰਮਜੀਤ ਕੌਰ ਕੁਲਾਰ ਵਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਜੇਤੂ ਵਿਦਿਆਰਥੀ ਡੀ . ਏ.ਵੀ. ਕਾਲਜ, ਬਠਿੰਡਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਲਕਾ ਰਾਮਪੁਰਾ ਫੂਲ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਸਵੀਪ ਟੀਮ ਦੇ ਮੈਂਬਰ ਓ.ਪੀ. ਚੌਧਰੀ, ਰਾਮ ਸਿੰਘ, ਸੁਸ਼ੀਲ ਧੀਰ, ਲਵਪ੍ਰੀਤ ਸਿੰਘ, ਗਗਨਜੀਤ ਸਿੰਘ ਅਤੇ ਈ.ਐੱਲ.ਸੀ. ਨੋਡਲ ਅਫ਼ਸਰ ਰਣਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵੱਖ-ਵੱਖ ਵਿੱਦਿਅਕ ਅਦਾਰਿਆਂ ਤੋਂ ਪਹੁੰਚੇ ਵਿਦਿਆਰਥੀਆਂ ਅਤੇ ਈ.ਐਲ.ਸੀ. ਇੰਚਾਰਜਾਂ ਦਾ ਧੰਨਵਾਦ ਵੀ ਕੀਤਾ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਅਤੇ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਕੁਇਜ਼ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੂਨ ਸਕੂਲ ਕਰਾੜਵਾਲਾ ਵਿਖੇ ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।