20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਮਿਸ਼ਨਰ ਨਗਰ ਨਿਗਮ ਵਲੋਂ ਸਵੈ ਗਣਨਾ ਸਬੰਧੀ ਪੋਸਟਰ ਜਾਰੀ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੇਵਾ-ਮੁਕਤ ਕਰਮਚਾਰੀਆਂ ਨੇ ਵੀ ਕੀਤੀ ਆਪਣੀ ਸਵੈ-ਗਣਨਾ

ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਵੱਲੋਂ ਸਵੈ-ਗਣਨਾ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਨਾਲ ਹੀ ਨਗਰ ਨਿਗਮ ਦਫ਼ਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਣੀ ਸਵੈ-ਗਣਨਾ ਕੀਤੀ ਗਈ।

ਅਜੀਤ ਡੈਸਕ 20-11-2026
ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਵੱਲੋਂ ਸਵੈ-ਗਣਨਾ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਨਾਲ ਹੀ ਨਗਰ ਨਿਗਮ ਦਫ਼ਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਣੀ ਸਵੈ-ਗਣਨਾ ਕੀਤੀ ਗਈ। ਇਸ ਮੁਹਿੰਮ ਵਿਚ ਨਗਰ ਨਿਗਮ ਦੇ ਸੇਵਾ-ਮੁਕਤ ਕਰਮਚਾਰੀਆਂ ਨੇ ਵੀ ਭਾਗ ਲਿਆ। ਮੌਜੂਦਾ ਅਤੇ ਸੇਵਾਮੁਕਤ ਕਰਮਚਾਰੀਆਂ ਦੀ ਇਸ ਭਾਗੀਦਾਰੀ ਨੇ ਇਹ ਸੁਨੇਹਾ ਦਿੱਤਾ ਕਿ ਜਨਗਣਨਾ ਦੀ ਪ੍ਰਕਿਰਿਆ ਵਿਚ ਹਰੇਕ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ। ਪੋਸਟਰ ਜਾਰੀ ਕਰਦਿਆਂ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਕਿਹਾ ਕਿ ਜਨਗਣਨਾ-2027 ਦੇ ਸਫਲ ਆਯੋਜਨ ਲਈ ਹਰੇਕ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਸਵੈ-ਗਣਨਾ ਇੱਕ ਸੁਵਿਧਾਜਨਕ ਆਨਲਾਈਨ ਪ੍ਰਕਿਰਿਆ ਹੈ, ਜਿਸ ਰਾਹੀਂ ਨਾਗਰਿਕ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੇਵਾਮੁਕਤ ਕਰਮਚਾਰੀਆਂ ਵੱਲੋਂ ਖ਼ੁਦ ਸਵੈ-ਗਣਨਾ ਕਰਨਾ ਇਕ ਸ਼ਲਾਘਾਯੋਗ ਉਪਰਾਲਾ ਹੈ, ਜੋ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਪ੍ਰਕਿਰਿਆ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਆਨਲਾਈਨ ਦਰਜ ਕਰਨ। ਜਨਗਣਨਾ ਸੁਪਰਡੈਂਟ ਪ੍ਰਦੀਪ ਕੁਮਾਰ ਮਿੱਤਲ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸਵੈ-ਗਣਨਾ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਨਗਰ ਨਿਗਮ ਦੇ ਮੌਜੂਦਾ ਅਤੇ ਸੇਵਾਮੁਕਤ ਕਰਮਚਾਰੀਆਂ ਦੀ ਭਾਗੀਦਾਰੀ ਨਾਲ ਇਸ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਸਵੈ-ਗਣਨਾ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ। ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਵੈ-ਗਣਨਾ ਸਬੰਧੀ ਜਾਗਰੂਕਤਾ ਪੋਸਟਰਾਂ ਰਾਹੀਂ ਸ਼ਹਿਰ ਵਾਸੀਆਂ ਨੂੰ ਵੀ ਇਸ ਮੁਹਿੰਮ ਵਿਚ ਸ਼ਾਮਿਲ ਹੋਣ ਦਾ ਸੁਨੇਹਾ ਦਿੱਤਾ। ਸ਼ਹਿਰ ਵਾਸੀ ਸਵੈ-ਗਣਨਾ ਲਈ ਸਰਕਾਰੀ ਪੋਰਟਲ ‘ਤੇ ਜਾ ਕੇ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਨਗਰ ਨਿਗਮ ਬਠਿੰਡਾ ਵੱਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖ਼ੁਦ ਸਵੈ-ਗਣਨਾ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ।
ਪਿਛਲੀ ਖ਼ਬਰ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਤੋਂ ਬਚਣਾ ਸਮੇਂ ਦੀ ਮੁੱਖ ਲੋੜ- ਡਾ. ਸ਼ੈਲੀ ਅਰੋੜਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਅਰਨ ਵਾਈਲ ਲਰਨ’ ਪਾਲਿਸੀ ਤਹਿਤ ‘ਹਸਤਕਲਾ 3’ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।