ਜੱਸੀ ਬਾਗਵਾਲੀ ਦੇ ਕਿਸਾਨ ਨੇ 50 ਏਕੜ ਰਕਬੇ ’ਚ ਬਿਨ੍ਹਾਂ ਅੱਗ ਲਗਾਏ ਸੰਭਾਲੀ ਝੋਨੇ ਦੀ ਪਰਾਲੀ
ਸੰਗਤ ਮੰਡੀ , 19 ਨਵੰਬਰ ( ਸੁਖਤੇਜ ਧਾਲੀਵਾਲ ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਖੇਤਾਂ ਵਿਚ ਹੀ ਸੰਭਾਲਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਜੱਸੀ ਬਾਗਵਾਲੀ ਦੇ ਅਗਾਂਹਵਧੂ ਕਿਸਾਨ ਗੁਰਤੇਜ ਸਿੰਘ ਪੁੱਤਰ ਬਲਵੰਤ ਸਿੰਘ ਦੇ ਲਗਭਗ 50 ਏਕੜ ਰਕਬੇ ਵਿਚ ਪ੍ਰਦਰਸ਼ਨੀ ਲਗਾਈ ਗਈ । ਕਿਸਾਨ ਗੁਰਤੇਜ ਸਿੰਘ ਵਲੋਂ ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਖੇਤਾਂ ਵਿਚ ਹੀ ਪਰਾਲੀ ਦਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ ।
ਪ
ਪਿੰਡ ਜੱਸੀ ਬਾਗਵਾਲੀ ਵਿਖੇ ਕਿਸਾਨ ਗੁਰਤੇਜ ਸਿੰਘ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਖੇਤੀ ਮਾਹਿਰ। ਤਸਵੀਰ: ਸੁਖਤੇਜ ਧਾਲੀਵਾਲ
20-11-2026
ਸੰਗਤ ਮੰਡੀ , 19 ਨਵੰਬਰ ( ਸੁਖਤੇਜ ਧਾਲੀਵਾਲ ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਖੇਤਾਂ ਵਿਚ ਹੀ ਸੰਭਾਲਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਜੱਸੀ ਬਾਗਵਾਲੀ ਦੇ ਅਗਾਂਹਵਧੂ ਕਿਸਾਨ ਗੁਰਤੇਜ ਸਿੰਘ ਪੁੱਤਰ ਬਲਵੰਤ ਸਿੰਘ ਦੇ ਲਗਭਗ 50 ਏਕੜ ਰਕਬੇ ਵਿਚ ਪ੍ਰਦਰਸ਼ਨੀ ਲਗਾਈ ਗਈ । ਕਿਸਾਨ ਗੁਰਤੇਜ ਸਿੰਘ ਵਲੋਂ ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਖੇਤਾਂ ਵਿਚ ਹੀ ਪਰਾਲੀ ਦਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ । ਕਿਸਾਨ ਗੁਰਤੇਜ ਸਿੰਘ ਲੰਮੇ ਸਮੇਂ ਤੋਂ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਨਾਲ ਜੁੜੇ ਹੋਏ ਹਨ ਅਤੇ ਕੇਂਦਰ ਦੇ ਖੇਤੀ ਮਾਹਿਰਾਂ ਦੀ ਸਲਾਹ ਤੇ ਪ੍ਰੇਰਨਾ ਸਦਕਾ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਪਣਾ ਰਹੇ ਹਨ । ਇਸ ਮੌਕੇ ਕਿਸਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਗਭਗ 28 ਏਕੜ ਰਕਬੇ ਵਿਚ ਮਲਚਰ ਚਲਾਉਣ ਤੋਂ ਬਾਅਦ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਹੈ , ਜਦਕਿ ਬਾਕੀ 22 ਏਕੜ ਰਕਬੇ ਵਿਚ ਤਵੀਆਂ ਨਾਲ ਵਹਾਈ ਕਰਨ ਤੋਂ ਬਾਅਦ ਸੁਪਰ ਸੀਡਰ ਰਾਹੀਂ ਕਣਕ ਬੀਜੀ ਹੈ । ਇਸ ਮੌਕੇ ਡਾ . ਗੁਰਦੀਪ ਸਿੰਘ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਅਤੇ ਡਾ . ਰਮਨਦੀਪ ਕੌਰ ਸਹਾਇਕ ਪ੍ਰੋਫੈਸਰ ਪੀਐੱਫਈ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ - ਵੱਖ ਤਕਨੀਕਾਂ ਅਤੇ ਉਨ੍ਹਾਂ ਦੇ ਵਿਗਿਆਨਕ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਡਾ . ਗੁਰਦੀਪ ਸਿੰਘ ਨੇ ਦੱ ਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ਕਿਸਾਨਾਂ ਦੀ ਲੋੜ ਅਨੁਸਾਰ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਕਿਰਾਏ ‘ ਤੇ ਵੀ ਮੁਹੱਈਆ ਕਰਵਾਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਗੁਰਤੇਜ ਸਿੰਘ ਵਰਗੇ ਅਗਾਂਹਵਧੂ ਕਿਸਾਨਾਂ ਵੱਲੋਂ ਆਧੁਨਿਕ ਤਕਨੀਕਾਂ ਅਪਣਾ ਕੇ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨਾ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਹੈ ।