19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਰਾਜ ਨੇਤਾਵਾਂ ਦੀ ਨਾਜਾਇਜ਼ ਦਖ਼ਲਅੰਦਾਜ਼ੀ ਕਾਰਨ ਕਮਜ਼ੋਰ ਹੋਇਆ ਪ੍ਰਸ਼ਾਸਨ ਤੇ ਕਾਨੂੰਨ- ਸਰੂਪ ਸਿੰਘ ਸਿੱਧੂ

ਰਾਮਾਂ ਮੰਡੀ, 19 ਨਵੰਬਰ (ਤਰਸੇਮ ਸਿੰਗਲਾ)- ਭਾਰਤ ਵਿਚ ਰਾਜ ਨੇਤਾਵਾਂ ਦੀ ਨਾਜਾਇਜ਼ ਦਖ਼ਲਅੰਦਾਜ਼ੀ ਕਾਰਨ ਪ੍ਰਸ਼ਾਸਨ ਤੇ ਕਾਨੂੰਨ ਵਿਵਸਥਾ ਇੰਨੀ ਕਮਜ਼ੋਰ ਹੋ ਚੁੱਕੀ ਹੈ ਕਿ ਚੋਰ, ਲੁਟੇਰੇ, ਕਾਤਲ ਤੇ ਗੈਂਗਸਟਰ ਸਰਕਾਰ ਅਤੇ ਸਮਾਜ ‘ਤੇ ਭਾਰੂ ਪੈਂਦੇ ਨਜ਼ਰ ਆ ਰਹੇ ਹਨ। ਅਜਿਹੇ ਹਾਲਾਤ ਵਿਚ ਦੇਸ਼ ਅੰਦਰ ਨਿਆਂ ਅਤੇ ਕਾਨੂੰਨ ਵਿਵਸਥਾ ਦੀ ਸਾਰਥਿਕਤਾ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

ਅਪਰਾਧੀਆਂ ਦਾ ਵਧਦਾ ਡਰ ਅਤੇ ਵਾਰ-ਵਾਰ ਮਿਲਦੀ ਜ਼ਮਾਨਤ ਨਿਆਂ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਘਟਾਉਣ ਦਾ ਕਾਰਨ ਬਣ ਰਹੀ ਹੈ 20-11-2026
ਰਾਮਾਂ ਮੰਡੀ, 19 ਨਵੰਬਰ (ਤਰਸੇਮ ਸਿੰਗਲਾ)- ਭਾਰਤ ਵਿਚ ਰਾਜ ਨੇਤਾਵਾਂ ਦੀ ਨਾਜਾਇਜ਼ ਦਖ਼ਲਅੰਦਾਜ਼ੀ ਕਾਰਨ ਪ੍ਰਸ਼ਾਸਨ ਤੇ ਕਾਨੂੰਨ ਵਿਵਸਥਾ ਇੰਨੀ ਕਮਜ਼ੋਰ ਹੋ ਚੁੱਕੀ ਹੈ ਕਿ ਚੋਰ, ਲੁਟੇਰੇ, ਕਾਤਲ ਤੇ ਗੈਂਗਸਟਰ ਸਰਕਾਰ ਅਤੇ ਸਮਾਜ ‘ਤੇ ਭਾਰੂ ਪੈਂਦੇ ਨਜ਼ਰ ਆ ਰਹੇ ਹਨ। ਅਜਿਹੇ ਹਾਲਾਤ ਵਿਚ ਦੇਸ਼ ਅੰਦਰ ਨਿਆਂ ਅਤੇ ਕਾਨੂੰਨ ਵਿਵਸਥਾ ਦੀ ਸਾਰਥਿਕਤਾ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬੀਕੇਯੂ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਜਿਸ ਦੇਸ਼ ਵਿਚ ਅਪਰਾਧੀਆਂ ਦਾ ਖ਼ੌਫ਼ ਨਿਆਂ ਪ੍ਰਣਾਲੀ ਵਲੋਂ ਦਿੱਤੀਆਂ ਜਾਣ ਵਾਲੀਆਂ ਸਜ਼ਾਵਾਂ ਨਾਲੋਂ ਵੱਧ ਹੋਵੇ, ਉੱਥੇ ਲੋਕਾਂ ਦਾ ਨਿਆਂ ਪ੍ਰਣਾਲੀ ਤੋਂ ਭਰੋਸਾ ਉੱਠਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਵਾਰ-ਵਾਰ ਜ਼ਮਾਨਤ ਮਿਲਣਾ ਵੀ ਆਮ ਲੋਕਾਂ ਦੇ ਗਲੇ ਨਹੀਂ ਉਤਰ ਰਿਹਾ। ਉਨ੍ਹਾਂ ਕਿਹਾ ਕਿ ਅੱਜ ਸਮਾਜ ਵਿਚ ਲੋਕਾਂ ਨੂੰ ਸਰਕਾਰ, ਪ੍ਰਸ਼ਾਸਨ ਅਤੇ ਨਿਆਂਪਾਲਿਕਾ ਨਾਲੋਂ ਵੱਧ ਡਰ ਚੋਰਾਂ, ਲੁਟੇਰਿਆਂ ਤੇ ਹੋਰ ਅਪਰਾਧੀਆਂ ਤੋਂ ਮਹਿਸੂਸ ਹੋ ਰਿਹਾ ਹੈ। ਜੇਕਰ ਦੇਸ਼ ਦੇ ਨਾਗਰਿਕ ਹੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਤਾਂ ਸਰਕਾਰ, ਪ੍ਰਸ਼ਾਸਨ ਤੇ ਨਿਆਂ ਪ੍ਰਣਾਲੀ ਦੀ ਹੋਂਦ ਦਾ ਕੀ ਮਤਲਬ ਰਹਿ ਜਾਂਦਾ ਹੈ। ਸ੍ਰ. ਸਿੱਧੂ ਨੇ ਕਿਹਾ ਕਿ ਦੇਸ਼ ਵਿਚ ਸੁਰੱਖਿਆ ਪ੍ਰਬੰਧਾਂ ਦੀ ਸਥਿਤੀ ਦਾ ਇਕ ਵੱਡਾ ਕਥਿਤ ਸਬੂਤ ਇਹ ਵੀ ਹੈ ਕਿ ਆਮ ਲੋਕਾਂ ਨਾਲੋਂ ਵੱਧ ਸਰਕਾਰਾਂ ਖ਼ੁਦ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਦਿਖਾਈ ਦਿੰਦੀਆਂ ਹਨ ਅਤੇ ਸੁਰੱਖਿਆ ਤੋਂ ਬਿਨ੍ਹਾਂ ਬਾਹਰ ਨਿਕਲਣਾ ਵੀ ਖ਼ਤਰੇ ਤੋਂ ਖਾਲੀ ਨਹੀਂ ਸਮਝਦੀਆਂ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਰਾਜ ਸਥਾਪਤ ਕਰਨ ਲਈ ਰਾਜਨੀਤਕ ਦਖ਼ਲਅੰਦਾਜ਼ੀ ਤੋਂ ਮੁਕਤ ਪ੍ਰਸ਼ਾਸਨ ਅਤੇ ਮਜ਼ਬੂਤ ਨਿਆਂ ਪ੍ਰਣਾਲੀ ਸਮੇਂ ਦੀ ਮੁੱਖ ਲੋੜ ਹੈ।
ਪਿਛਲੀ ਖ਼ਬਰ ਮਹਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀ ਜਿੰਮੀ ਇੰਸਾਂ ਨੂੰ ਮਿਲਿਆ ਆਨਰੇਰੀ ਡਾਕਟਰੇਟ ਦਾ ਐਵਾਰਡ ਅਗਲੀ ਖ਼ਬਰ ਸੇਂਟ ਜ਼ੇਵੀਅਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਜਾਪਾਨ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।