ਜਨਗਣਨਾ-2027 ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਦੀ 100 ਫ਼ੀਸਦੀ ਵੰਡ ਮੁਕੰਮਲ
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਨਗਰ ਨਿਗਮ ਬਠਿੰਡਾ ਦੀ ਟੀਮ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਕਿੱਟਾਂ ਦੀ 100 ਫ਼ੀਸਦੀ ਵੰਡ ਸਫ਼ਲਤਾਪੂਰਵਕ ਮੁਕੰਮਲ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀਆਂ ਕਿੱਟਾਂ 20 ਨਵੰਬਰ ਸ਼ਾਮ ਨੂੰ ਪ੍ਰਾਪਤ ਹੋਈਆਂ ਸਨ।
ਅਜੀਤ ਡੈਸਕ
22-11-2026