22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਹਰ ਸਮੇਂ ਤਤਪਰ ਰਹਾਂਗਾ- ਕਰਨ ਵੜਿੰਗ ਕਰਨ ਵੜਿੰਗ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਮੌੜ ਮੰਡੀ, 22 ਨਵੰਬਰ (ਗੁਰਜੀਤ ਸਿੰਘ ਕਮਾਲੂ)- ਨੌਜਵਾਨ ਕਾਂਗਰਸੀ ਆਗੂ ਅਤੇ ਹਲਕਾ ਮੌੜ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਡਾ. ਕਰਨ ਸਿੰਘ ਵੜਿੰਗ ਵੱਲੋਂ ਅੱਜ ਮੌੜ ਖ਼ੁਰਦ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੱਡੀਆਂ।

ਅਜੀਤ ਡੈਸਕ 23-11-2026
ਮੌੜ ਮੰਡੀ, 22 ਨਵੰਬਰ (ਗੁਰਜੀਤ ਸਿੰਘ ਕਮਾਲੂ)- ਨੌਜਵਾਨ ਕਾਂਗਰਸੀ ਆਗੂ ਅਤੇ ਹਲਕਾ ਮੌੜ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਡਾ. ਕਰਨ ਸਿੰਘ ਵੜਿੰਗ ਵੱਲੋਂ ਅੱਜ ਮੌੜ ਖ਼ੁਰਦ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੱਡੀਆਂ। ਇਸ ਮੌਕੇ ਉਨ੍ਹਾਂ ਨੂੰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਰੁਚੀ ਰੱਖਣ ਲਈ ਵੀ ਵਿਸ਼ੇਸ਼ ਤੌਰ ਤੇ ਸੁਨੇਹਾ ਦਿੱਤਾ। ਡਾ. ਕਰਨ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਆਪਣੀ ਸਿਹਤ ਸੰਭਾਲ ਰੱਖਣੀ ਬਹੁਤ ਜ਼ਰੂਰੀ ਹੈਂ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਖੇਡ ਮੈਦਾਨਾਂ ਵਿਚ ਆਉਣਗੇ ਤਾਂਹੀ ਉਹ ਨਸ਼ਿਆਂ ਤੋਂ ਬਚੇ ਰਹਿਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਘਰਾਂ ਦੇ ਘਰ ਖ਼ਤਮ ਕਰ ਦਿੱਤੇ ਹਨ ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਅਤੇ ਸਮਾਜ ਲਈ ਆਪਣੇ ਫ਼ਰਜ਼ ਪਹਿਚਾਣਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕੋਈ ਨੌਜਵਾਨ ਨਸ਼ਾ ਕਰ ਰਹੇ ਹਨ ਉਨ੍ਹਾਂ ਨੂੰ ਇਸ ਦਲਦਲ ਵਿਚੋਂ ਕੱਢਣ ਲਈ ਹਰ ਸਮੇਂ ਹਾਜ਼ਰ ਰਹਾਂਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਨੌਜਵਾਨ ਜੋ ਨਸ਼ੇ ਕਰਦਾ ਹੈਂ ਅਤੇ ਉਹ ਛੱਡਣਾ ਚਾਹੁੰਦਾ ਹੈਂ ਉਸ ਦਾ ਉਹ ਖ਼ੁਦ ਮੁਫ਼ਤ ਇਲਾਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ਤੇ ਹਰ ਇੱਕ ਪਿੰਡ ਅਤੇ ਸ਼ਹਿਰ ਵਿਚ ਅਤਿ ਆਧੁਨਿਕ ਖੇਡ ਮੈਦਾਨ ਬਣਾਏ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਸ਼ੰਮੀ ਜ਼ੈਲਦਾਰ ਐੱਮ ਸੀ, ਲਖਵੀਰ ਸਿੰਘ ਨਾਜ਼ੀ ਐੱਮ ਸੀ ਤੋਂ ਇਲਾਵਾ ਹੋਰ ਨੌਜਵਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਜੀ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਹਲਕੇ ’ਚ ਬੀ.ਸੀ. ਵਿੰਗ ਦੇ 22 ਸਰਕਲ ਪ੍ਰਧਾਨ ਕੀਤੇ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।