ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ) : ਅੱਜ ਬਾਅਦ ਦੁਪਹਿਰ ਤਲਵੰਡੀ ਸਾਬੋ ਨਗਰ ਦੇ ਮੌੜ ਰੋਡ ’ਤੇ ਵਾਪਰੇ ਭਿਆਨਕ ਸੜਕੀ ਹਾਦਸੇ ’ਚ ਇੱਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਇੱਕ ਦੇ ਅਤਿ ਗੰਭੀਰ ਜ਼ਖ਼ਮੀ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਜ਼ਿਲੇ੍ਹ ਦੇ ਪਿੰਡ ਧਿੰਗੜ ਦੇ ਇੱਕ ਨੌਜਵਾਨ ਨੂੰ ਪਿਛਲੇ ਦਿਨੀਂ ਸੱਪ ਨੇ ਕੱਟ ਲਿਆ ਸੀ ਅਤੇ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਵਿਖੇ ਉਸਨੂੰ ਹਥੌਲਾ (ਫਾਂਡਾ) ਪਵਾਉਣ ਲਈ ਉਸਦੇ ਦੋ ਸਾਥੀ ਹੀਰੋ ਹਾਂਡਾ ਮੋਟਰਸਾਈਕਲ ਨੰਬਰ ਪੀ.
ਮ
ਮ੍ਰਿਤਕ ਨੌਜਵਾਨਾਂ ਹਰਜੀਤ ਸਿੰਘ ਅਤੇ ਚੰਨਪ੍ਰੀਤ ਸਿੰਘ ਦੀਆਂ ਫਾਈਲ ਤਸਵੀਰਾਂ।
24-11-2026
ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ) : ਅੱਜ ਬਾਅਦ ਦੁਪਹਿਰ ਤਲਵੰਡੀ ਸਾਬੋ ਨਗਰ ਦੇ ਮੌੜ ਰੋਡ ’ਤੇ ਵਾਪਰੇ ਭਿਆਨਕ ਸੜਕੀ ਹਾਦਸੇ ’ਚ ਇੱਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਇੱਕ ਦੇ ਅਤਿ ਗੰਭੀਰ ਜ਼ਖ਼ਮੀ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਜ਼ਿਲੇ੍ਹ ਦੇ ਪਿੰਡ ਧਿੰਗੜ ਦੇ ਇੱਕ ਨੌਜਵਾਨ ਨੂੰ ਪਿਛਲੇ ਦਿਨੀਂ ਸੱਪ ਨੇ ਕੱਟ ਲਿਆ ਸੀ ਅਤੇ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਵਿਖੇ ਉਸਨੂੰ ਹਥੌਲਾ (ਫਾਂਡਾ) ਪਵਾਉਣ ਲਈ ਉਸਦੇ ਦੋ ਸਾਥੀ ਹੀਰੋ ਹਾਂਡਾ ਮੋਟਰਸਾਈਕਲ ਨੰਬਰ ਪੀ.ਬੀ 31 ਐੱਲ 2776 ’ਤੇ ਲੈਕੇ ਆਏ ਸਨ। ਜਦੋਂ ਤਿੰਨੇ ਨੌਜਵਾਨ ਆਪਣੇ ਪਿੰਡ ਵੱਲ ਵਾਪਿਸ ਜਾ ਰਹੇ ਸਨ ਤਾਂ ਸਥਾਨਕ ਮੌੜ ਰੋਡ ਤੇ ਸਾਹਮਣਿਉਂ ਆ ਰਹੀ ਮਾਰੂਤੀ ਸਵਿਫ਼ਟ ਕਾਰ ਨੰਬਰ ਪੀ.ਬੀ 03 ਬੀ.ਟੀ 8783 ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਤੇ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਹਾਦਸੇ ’ਚ ਜ਼ਖ਼ਮੀ ਮੋਟਰਸਾਈਕਲ ਸਵਾਰਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਤਲਵੰਡੀ ਸਾਬੋ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਦੋ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਇੱਕ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਹਰਜੀਤ ਸਿੰਘ (24) ਅਤੇ ਚੰਨਪ੍ਰੀਤ ਸਿੰਘ (23) ਜਦੋਂਕਿ ਗੰਭੀਰ ਜ਼ਖ਼ਮੀ ਦੀ ਲਵਪ੍ਰੀਤ ਸਿੰਘ ਵਾਸੀਆਨ ਧਿੰਗੜ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਮਨਪ੍ਰੀਤ ਸਿੰਘ ਉਰਫ਼ ਮਨੀ ਦੇ ਦੱਸਣ ਮੁਤਾਬਿਕ ਮ੍ਰਿਤਕ ਨੌਜਵਾਨ ਦਿਹਾੜੀ ਮਜ਼ਦੂਰੀ ਕਰਦੇ ਸਨ, ਜਦੋਂਕਿ ਜ਼ਖ਼ਮੀ ਨੌਜਵਾਨ ਨੇ ਪਿਛਲੇ ਦਿਨੀਂ ਹੀ ਪੰਜਾਬ ਪੁਲਿਸ ਭਰਤੀ ਦਾ ਪੇਪਰ ਪਾਸ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਰ ਸਵਾਰ ਨਸ਼ੇ ਵਿਚ ਧੁੱਤ ਸੀ ਤੇ ਉਸਦੀ ਗ਼ਲਤੀ ਕਾਰਣ ਦੋ ਨੌਜਵਾਨ ਮੌਤ ਦੇ ਮੂੰਹ ਜਾ ਪਏ ਤੇ ਇੱਕ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹੈ। ਉਨ੍ਹਾਂ ਨੇ ਇਨਸਾਫ਼ ਮੰਗਦਿਆਂ ਕਥਿਤ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ ਥਾਣਾ ਤਲਵੰਡੀ ਸਾਬੋ ਦੇ ਸਬ ਇੰਸਪੈਕਟਰ ਜਗਮੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ। ਉਨ੍ਹਾਂ ਮੰਨਿਆ ਕਿ ਸਰੀਰਕ ਹਾਲਤ ਤੋਂ ਕਾਰ ਚਾਲਕ ਜੋ ਪਿੰਡ ਸੀਂਗੋ ਦਾ ਰਹਿਣ ਵਾਲਾ ਹੈ ਉਹ ਨਸ਼ੇ ਦੇ ਪ੍ਰਭਾਵ ’ਚ ਜਾਪਿਆ ਪਰ ਅਸਲ ਸੱਚ ਡਾਕਟਰੀ ਜਾਂਚ ਤੋਂ ਬਾਅਦ ਸਾਹਮਣੇ ਆਵੇਗਾ ਤੇ ਬਣਦੀ ਕਾਰਵਾਈ ਹੋਵੇਗੀ।