ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਲਈ ਵਰਕਰਾਂ ਨਾਲ ਮੀਟਿੰਗਾਂ
ਮੌੜ ਮੰਡੀ, 23 ਨਵੰਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ 26 ਨਵੰਬਰ ਨੂੰ ਕੀਤੀ ਜਾ ਰਹੀ ਰੈਲੀ ਲਈ ਹਲਕਾ ਮੌੜ ਅੰਦਰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਵੱਲੋਂ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵੱਲੋਂ ਪਿੰਡ ਜੋਧਪੁਰ ਪਾਖਰ ਵਿਖੇ ਵਰਕਰ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਬੂਟਾ ਸਿੰਘ ਸੰਦੋਹਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ ਤੇ ਪੂਰੀ ਖਰੀ ਉੱਤਰੀ ਹੈ।
ਮੌੜ ਮੰਡੀ, 23 ਨਵੰਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ 26 ਨਵੰਬਰ ਨੂੰ ਕੀਤੀ ਜਾ ਰਹੀ ਰੈਲੀ ਲਈ ਹਲਕਾ ਮੌੜ ਅੰਦਰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਵੱਲੋਂ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵੱਲੋਂ ਪਿੰਡ ਜੋਧਪੁਰ ਪਾਖਰ ਵਿਖੇ ਵਰਕਰ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਬੂਟਾ ਸਿੰਘ ਸੰਦੋਹਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ ਤੇ ਪੂਰੀ ਖਰੀ ਉੱਤਰੀ ਹੈ। ਪਾਰਟੀ ਨੇ ਜਿੰਨੇ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਜਿਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ 2027 ਦੀਆਂ ਚੋਣਾਂ ਵਿਚ ਵੀ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮਤ ਦੇਣਗੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋ ਰਹੀ ਰੈਲੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਦੁਬਾਰਾ ਬਣਨ ਜਾ ਰਹੀ ਸਰਕਾਰ ਦਾ ਮੁੱਢ ਬੰਨ੍ਹੇਗੀ। ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦੀ ਉੱਚ ਲੀਡਰਸ਼ਿਪ ਪਹੁੰਚ ਰਹੀ ਹੈ। ਹਲਕਾ ਮੌੜ ਤੋਂ ਵੀ ਵਰਕਰਾਂ ਦਾ ਵੱਡਾ ਕਾਫਿਲਾ ਇਸ ਰੈਲੀ ਵਿਚ ਸ਼ਾਮਿਲ ਹੋਵੇਗਾ।