23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੂਨ ਸਕੂਲ ਕਰਾੜਵਾਲਾ ਵਲੋਂ ਔਰਤਾਂ ਦੀ ਸਿਹਤ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਚਾਉਕੇ, 23 ਨਵੰਬਰ (ਮਨਜੀਤ ਸਿੰਘ ਘੜੈਲੀ)-ਔਰਤਾਂ ਦੀ ਸਿਹਤ, ਮਾਹਵਾਰੀ ਦੌਰਾਨ ਸਫ਼ਾਈ ਅਤੇ ਸਿਹਤ ਸੰਬੰਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੀਤੇ ਦਿਨ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਲੋਂ ਕਰਾੜਵਾਲਾ ਪੰਚਾਇਤ ਘਰ ਵਿਖੇ ਇਕ ਵਿਸ਼ੇਸ਼ ਸਮਾਜਿਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਾਂਸਲ ਹਸਪਤਾਲ, ਰਾਮਪੁਰਾ ਤੋਂ ਇਸਤਰੀ ਰੋਗਾਂ ਦੇ ਮਾਹਿਰ ਡਾ.

ਅਜੀਤ ਡੈਸਕ 24-11-2026
ਚਾਉਕੇ, 23 ਨਵੰਬਰ (ਮਨਜੀਤ ਸਿੰਘ ਘੜੈਲੀ)-ਔਰਤਾਂ ਦੀ ਸਿਹਤ, ਮਾਹਵਾਰੀ ਦੌਰਾਨ ਸਫ਼ਾਈ ਅਤੇ ਸਿਹਤ ਸੰਬੰਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੀਤੇ ਦਿਨ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਲੋਂ ਕਰਾੜਵਾਲਾ ਪੰਚਾਇਤ ਘਰ ਵਿਖੇ ਇਕ ਵਿਸ਼ੇਸ਼ ਸਮਾਜਿਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਾਂਸਲ ਹਸਪਤਾਲ, ਰਾਮਪੁਰਾ ਤੋਂ ਇਸਤਰੀ ਰੋਗਾਂ ਦੇ ਮਾਹਿਰ ਡਾ. ਸਿੰਮੀ ਨੇ ਔਰਤਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਾਹਵਾਰੀ ਦੌਰਾਨ ਸਫ਼ਾਈ, ਪੀ.ਸੀ.ਓ.ਡੀ., ਆਮ ਇਸਤਰੀ ਰੋਗਾਂ ਦੀਆਂ ਸਮੱਸਿਆਵਾਂ ਅਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਪ੍ਰੋਗਰਾਮ ਨੂੰ ਸੰਵਾਦਮਈ ਬਣਾਉਂਦਿਆਂ ਔਰਤਾਂ ਨੂੰ ਆਪਣੇ ਸਿਹਤ ਸੰਬੰਧੀ ਸਵਾਲ ਪੁੱਛਣ ਅਤੇ ਸਮੱਸਿਆਵਾਂ ਸਾਂਝੀਆਂ ਕਰਨ ਦਾ ਮੌਕਾ ਦਿੱਤਾ ਗਿਆ। ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਡਾਕਟਰ ਵਲੋਂ ਸਰਲ ਭਾਸ਼ਾ ਵਿਚ ਦਿੱਤੀ ਗਈ ਵਿਹਾਰਕ ਜਾਣਕਾਰੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਇੱਕ ਲਘੂ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਰਾਹੀਂ ਔਰਤਾਂ ਦੀ ਸਿਹਤ ਪ੍ਰਤੀ ਸੰਵੇਦਨਸ਼ੀਲ ਹੋਣ ਅਤੇ ਉਨ੍ਹਾਂ ਦੀ ਦੇਖਭਾਲ ਨੂੰ ਤਰਜੀਹ ਦੇਣ ਦਾ ਸੁਨੇਹਾ ਦਿੱਤਾ। ਪ੍ਰਿੰਸੀਪਲ ਮੀਨਾਕਸ਼ੀ ਚੌਧਰੀ ਨੇ ਡਾ. ਸਿੰਮੀ ਦਾ ਉਨ੍ਹਾਂ ਦੇ ਕੀਮਤੀ ਯੋਗਦਾਨ ਲਈ ਧੰਨਵਾਦ ਕੀਤਾ ਅਤੇ ਪ੍ਰੋਗਰਾਮ ’ਚ ਸ਼ਾਮਲ ਹੋਈਆਂ ਸਮੂਹ ਔਰਤਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸਿਹਤ ਨੂੰ ਕਦੇ ਵੀ ਅਣਗੌਲਿਆ ਨਹੀਂ ਕਰਨਾ ਚਾਹੀਦਾ। ਹਰ ਔਰਤ ਲਈ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣਾ, ਸਮੇਂ ਸਿਰ ਡਾਕਟਰੀ ਸਲਾਹ ਲੈਣਾ ਅਤੇ ਆਪਣੀ ਦੇਖਭਾਲ ਕਰਨਾ ਬਹੁਤ ਜ਼ਰੂਰੀ ਹੈ। ਸਕੂਲ ਦੀ ਇਹ ਪਹਿਲ ਸਿੱਖਿਆ ਨੂੰ ਕਲਾਸਰੂਮਾਂ ਤੋਂ ਬਾਹਰ ਸਮਾਜ ਤੱਕ ਪਹੁੰਚਾਉਣ ਅਤੇ ਇੱਕ ਸਿਹਤਮੰਦ, ਜਾਗਰੂਕ ਤੇ ਸਸ਼ਕਤ ਸਮਾਜ ਦੀ ਸਿਰਜਣਾ ਵੱਲ ਇਕ ਸਾਰਥਿਕ ਕਦਮ ਸਾਬਤ ਹੋਈ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਦਾ ਫ਼ੈਸਲਾ ਅਗਲੀ ਖ਼ਬਰ ਡੀ.ਏ.ਵੀ ਕਾਲਜ ਵਿਖੇ ਐੱਨ.ਸੀ.ਸੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।