24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰਾਮਾ ਮੰਡੀ, 24 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦਾ ਪਵਿੱਤਰ ਸਮਾਗਮ ਵੱਡੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਮਾਹੌਲ ਗੁਰਬਾਣੀ ਦੇ ਸੁਰਾਂ ਨਾਲ ਗੂੰਜ ਉਠਿਆ।

ਅਜੀਤ ਡੈਸਕ 25-11-2026
ਰਾਮਾ ਮੰਡੀ, 24 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦਾ ਪਵਿੱਤਰ ਸਮਾਗਮ ਵੱਡੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਮਾਹੌਲ ਗੁਰਬਾਣੀ ਦੇ ਸੁਰਾਂ ਨਾਲ ਗੂੰਜ ਉਠਿਆ। ਬੱਚਿਆਂ ਅਤੇ ਅਧਿਆਪਕਾਂ ਵਲੋਂ ਗੁਰੂ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਅਰਦਾਸ ਤੇ ਕੀਰਤਨ ਕੀਤਾ। ਸਮਾਗਮ ਦੀ ਸ਼ੁਰੂਆਤ ਸ਼ਬਦ ਦੇ ਉਚਾਰਨ ਨਾਲ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਭਜਨ, ਸਾਖੀਆਂ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਉਪਦੇਸ਼ਾਂ ਨਾਲ ਸਬੰਧਿਤ ਸਪੀਚ ਨੂੰ ਪੇਸ਼ ਕੀਤਾ ਗਿਆ। ਛੋਟੇ ਬੱਚਿਆਂ ਵਲੋਂ ਗਾਈਆ ਕਵਿਤਾਵਾਂ ਨੇ ਸਭ ਦਾ ਮਨ ਮੋਹ ਲਿਆ। ਸਕੂਲ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸੰਸਾਰ ਨੂੰ ਸੱਚ, ਸੇਵਾ ਤੇ ਸਮਾਨਤਾ ਦਾ ਮਾਰਗ ਦਿਖਾਇਆ। ਉਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ ਦਿੱਤੀ ਕਿ ਜੀਵਨ ਵਿਚ ਸਦਾ ਸੱਚ ਬੋਲੋ, ਮਿਹਨਤ ਨਾਲ ਕਮਾਓ ਤੇ ਹੋਰਾਂ ਨਾਲ ਵੰਡ ਕੇ ਛਕੋ। ਗੁਰੂ ਜੀ ਦੇ ਉਪਦੇਸ਼ ਅੱਜ ਵੀ ਮਨੁੱਖਤਾ ਲਈ ਰਾਹ ਪ੍ਰਦਰਸ਼ਕ ਹਨ ਅਤੇ ਸਕੂਲ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਨੂੰ ਆਪਣੀ ਸੱਭਿਆਚਾਰਕ ਜੜ੍ਹਾਂ ਨਾਲ ਜੋੜਦੇ ਹਨ ਅਤੇ ਮਨੁੱਖਤਾ ਦਾ ਅਸਲ ਪਾਠ ਪੜ੍ਹਾਉਂਦੇ ਹਨ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸਕੂਲ ਚੇਅਰਮੈਨ ਵਿਜੇ ਕੁਮਾਰ ਲਹਿਰੀ, ਪ੍ਰਧਾਨ ਤੇਲੂ ਰਾਮ ਲਹਿਰੀ, ਫਾਇਨਾਂਸ ਸੈਕਟਰੀ ਭੂਸ਼ਣ ਕੁਮਾਰ ਲਹਿਰੀ, ਸਕੂਲ ਪ੍ਰਿੰਸੀਪਲ ਆਸ਼ੀਮਾ ਤਨੇਜਾ ਅਤੇ ਅਧਿਆਪਕ ਵੀ ਹਾਜ਼ਰ ਸਨ। ਸਕੂਲ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਅੱਜ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਰੂਬਰੂ ਹੋਣਗੇ ਸੁਖਬੀਰ ਸਿੰਘ ਬਾਦਲ - ਗੋਲਡੀ ਰਾਮਾਂ ਮੰਡੀ, ਭੁੱਚੋ ਮੰਡੀ ਅਤੇ ਬਠਿੰਡ... ਅਗਲੀ ਖ਼ਬਰ -ਮਾਮਲਾ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਦਾ- ਕਾਰ ਚਾਲਕ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਰੋਡ ਜਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।