27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸਿਵਲ ਹਸਪਤਾਲ ਤੋਂ ਬੱਸ ਸਟੈਂਡ ਤੱਕ ਰੋਸ ਮਾਰਚ

ਬਠਿੰਡਾ, 26 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.

ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਮੁਲਾਜ਼ਮਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਬਠਿੰਡਾ ਜ਼ਿਲ੍ਹੇ ਦੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਤੋਂ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨ ਆਗੂ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਸਿਹਤ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਅਤੇ ਲੋਕਾਂ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਧੀਨ ਪਿਛਲੇ 20 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮ 10 ਨਵੰਬਰ ਤੋਂ ਅਣਮਿਥੇ ਸਮੇਂ ਲਈ ਕਲਮਛੋੜ ਹੜਤਾਲ ‘ਤੇ ਹਨ। ਹੜਤਾਲ ਕਾਰਨ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਸਿਹਤ ਕੇਂਦਰਾਂ ਵਿਚ ਓਪੀਡੀ ਤੇ ਲੈਬ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਦੀਆਂ ਨਜ਼ਰਾਂ ਹੁਣ ਅੱਜ ਨੂੰ ਹੋਣ ਵਾਲੀ ਭਲਾਈ ਕਮੇਟੀ ਦੀ ਮੀਟਿੰਗ ‘ਤੇ ਟਿਕੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਵਿਚ ਕੋਈ ਠੋਸ ਫ਼ੈਸਲਾ ਨਾ ਹੋਇਆ ਤਾਂ 30 ਨਵੰਬਰ ਨੂੰ ਸਿਹਤ ਮੰਤਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੋਸ ਰੈਲੀ ਕਰਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੇਸਰ ਸਿੰਘ ਵਾਲਾ ’ਚ ਮੁੜ ਚੋਰੀ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੇਸਰ ਸਿੰਘ ਵਾਲਾ ’ਚ ਮੁੜ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।