27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸੰਬੰਧੀ ਲਗਾਏ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਚਲਾਈ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵਿਸ਼ੇਸ਼ ਕੈਂਪ ਪੋਲਿੰਗ ਬੂਥਾਂ ’ਤੇ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬਠਿੰਡਾ ਦੇ ਬੂਥ ਲੈਵਲ ਅਫ਼ਸਰ ਸਵੇਰੇ 10.

ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਚਲਾਈ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵਿਸ਼ੇਸ਼ ਕੈਂਪ ਪੋਲਿੰਗ ਬੂਥਾਂ ’ਤੇ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬਠਿੰਡਾ ਦੇ ਬੂਥ ਲੈਵਲ ਅਫ਼ਸਰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵਿਸ਼ੇਸ਼ ਤੌਰ ’ਤੇ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ। ਇਸ ਮੌਕੇ ਬੂਥ ਲੈਵਲ ਅਫ਼ਸਰਾਂ ਵਲੋਂ ਯੋਗਤਾ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਸਪੈਸ਼ਲ ਸਮਰੀ ਰਵੀਜ਼ਨ) ਤਹਿਤ ਵੋਟਰਾਂ ਤੋਂ ਵੋਟਰ ਸੂਚੀ ਵਿਚ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਲਈ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਰਾਹੀਂ ਬਿਨੈ-ਪੱਤਰ ਪ੍ਰਾਪਤ ਕੀਤੇ ਗਏ। ਕੈਂਪਾਂ ਦੌਰਾਨ ਜਿਨ੍ਹਾਂ ਯੋਗ ਨਾਗਰਿਕਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਵੋਟ ਅਜੇ ਤੱਕ ਵੋਟਰ ਸੂਚੀ ਵਿਚ ਦਰਜ ਨਹੀਂ ਹੈ, ਉਨ੍ਹਾਂ ਦੀ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6 ਅਤੇ ਫਾਰਮ ਨੰਬਰ 7 ਵੋਟ ਕਟਵਾਉਣ ਲਈ ਭਰਵਾਏ ਗਏ। ਮ੍ਰਿਤਕ ਵੋਟਰਾਂ, ਡੁਪਲੀਕੇਟ ਵੋਟਾਂ ਜਾਂ ਨਿਯਮਾਂ ਅਨੁਸਾਰ ਹੋਰ ਯੋਗ ਆਧਾਰਾਂ ’ਤੇ ਵੋਟਰ ਸੂਚੀ ਵਿਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟ ਵਿਚ ਸੋਧ, ਰਿਹਾਇਸ਼ ਬਦਲਣ ਅਤੇ ਵੋਟਰ ਆਈ ਕਾਰਡ ਸੰਬੰਧੀ ਸੇਵਾਵਾਂ ਲਈ ਫਾਰਮ ਨੰਬਰ 8 ਭਰਵਾਏ ਗਏ।
ਪਿਛਲੀ ਖ਼ਬਰ ਪੰਜਾਬ ਨੂੰ ਦਸੰਬਰ 2029 ਤੱਕ ਨਸ਼ਾ-ਮੁਕਤ ਕਰਨ ਦਾ ਐਲਾਨ ਲੋਕਾਂ ਦੇ ਗਲੇ ਨਹੀਂ ਉਤਰ ਰਿਹਾ: ਭਾਗੀਵਾਂਦਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿ ਸ਼ੈਮਰੌਕ ਕਾਨਵੈਂਟ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।