27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੰਗਤ ਮੰਡੀ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਸੰਗਤ ਮੰਡੀ, 27 ਨਵੰਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੰਗਤ ਮੰਡੀ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਬਲਾਕ ਦੀਆਂ ਸਮੂਹ ਮੁਲਾਜ਼ਮਾਂ ਵੱਲੋਂ ਸਥਾਨਕ ਬੱਸ ਅੱਡੇ ਤੱਕ ਰੋਸ ਮਾਰਚ ਵੀ ਕੀਤਾ ਗਿਆ।

ਅਜੀਤ ਡੈਸਕ 28-11-2026
ਸੰਗਤ ਮੰਡੀ, 27 ਨਵੰਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੰਗਤ ਮੰਡੀ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਬਲਾਕ ਦੀਆਂ ਸਮੂਹ ਮੁਲਾਜ਼ਮਾਂ ਵੱਲੋਂ ਸਥਾਨਕ ਬੱਸ ਅੱਡੇ ਤੱਕ ਰੋਸ ਮਾਰਚ ਵੀ ਕੀਤਾ ਗਿਆ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਗੋਨਿਆਣਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਆਂਗਣਵਾੜੀ ਮੁਲਾਜ਼ਮਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਕਰੀਬ ਪੰਜ ਸਾਲਾਂ ਬਾਅਦ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਕੰਪਨੀਆਂ ਰਾਹੀਂ ਆਂਗਣਵਾੜੀ ਸੈਂਟਰਾਂ ਵਿਖੇ ਗੈਰ-ਮਿਆਰੀ ਰਾਸ਼ਨ ਭੇਜਿਆ ਜਾ ਰਿਹਾ ਹੈ, ਜਿਸ ਨੂੰ ਲੋਕ ਨਕਾਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ, ਮਾਣ-ਭੱਤਾ ਦੁੱਗਣਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਸਾਰੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨੀਆਂ ਜਾਣ। ਜੇਕਰ ਸਰਕਾਰ ਨੇ ਫਿਰ ਵੀ ਕੋਈ ਸੁਣਵਾਈ ਨਾ ਕੀਤੀ ਤਾਂ 6 ਦਸੰਬਰ ਤੋਂ ਬਾਅਦ ਜਥੇਬੰਦੀ ਵੱਲੋਂ ਅਗਲਾ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਲਾਭ ਕੌਰ ਪਥਰਾਲਾ ਅਤੇ ਜਨਰਲ ਸਕੱਤਰ ਪਰਮਜੀਤ ਕੌਰ ਰੁਲਦੂਵਾਲਾ, ਸਤਵੰਤਪ੍ਰੀਤ ਕੌਰ ਸਰਕਲ ਪ੍ਰਧਾਨ, ਵੀਰਪਾਲ ਕੌਰ ਸਰਕਲ ਪਥਰਾਲਾ, ਇੰਦਰਜੀਤ ਕੌਰ, ਸਰਬਜੀਤ ਕੌਰ, ਨੀਲਮ ਗਿਰੀ, ਸੀਮਾ ਰਾਣੀ, ਚਰਨਜੀਤ ਕੌਰ, ਕਿਰਨਜੀਤ ਕੌਰ, ਕੁਲਵਿੰਦਰ ਕੌਰ ਅਤੇ ਹੋਰ ਵਰਕਰਾਂ ਹੈਲਪਰਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੌਜਵਾਨ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੈ-ਗਣਨਾ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।