28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਮੁੱਦਾ ਸਿਆਸੀ ਲਾਹੇ ਲਈ ਉਛਾਲ ਰਹੀ ਹੈ ਭਾਜਪਾ- ਕ੍ਰਿਸ਼ਨ ਸਿੰਘ ਭਾਗੀਵਾਂਦਰ

ਰਾਮਾਂ ਮੰਡੀ, 27 ਨਵੰਬਰ (ਤਰਸੇਮ ਸਿੰਗਲਾ)- ਤਲਵੰਡੀ ਸਾਬੋ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਵਿਧਾਨ ਦਿਵਸ ਮੌਕੇ ਔਰਤਾਂ ਦੇ ਹੱਕਾਂ ਅਤੇ ਸੰਸਦ ਵਿਚ 33 ਫ਼ੀਸਦੀ ਰਾਖਵੇਂਕਰਨ ਦੇ ਮੁੱਦੇ ‘ਤੇ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਜਪਾ ਇਸ ਮੁੱਦੇ ਨੂੰ ਸਿਆਸੀ ਲਾਹਾ ਲੈਣ ਲਈ ਵਰਤ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਸੰਸਦ ਵਿਚ ਔਰਤਾਂ ਲਈ 33 ਫ਼ੀਸਦੀ ਰਾਖਵੇਂਕਰਨ ਦੀ ਵਿਵਸਥਾ ਦੇਸ਼ ਦੀਆਂ ਕਿਹੜੀਆਂ ਸਮੱਸਿਆਵਾਂ ਦਾ ਹੱਲ ਹੈ ਅਤੇ ਇਸ ਦਾ ਔਰਤਾਂ ਨੂੰ ਇਨਸਾਫ਼ ਦਿਵਾਉਣ ਨਾਲ ਕੀ ਸਿੱਧਾ ਸਬੰਧ ਹੈ?

ਕ੍ਰਿਸ਼ਨ ਸਿੰਘ ਭਾਗੀਵਾਂਦਰ 28-11-2026
ਰਾਮਾਂ ਮੰਡੀ, 27 ਨਵੰਬਰ (ਤਰਸੇਮ ਸਿੰਗਲਾ)- ਤਲਵੰਡੀ ਸਾਬੋ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਵਿਧਾਨ ਦਿਵਸ ਮੌਕੇ ਔਰਤਾਂ ਦੇ ਹੱਕਾਂ ਅਤੇ ਸੰਸਦ ਵਿਚ 33 ਫ਼ੀਸਦੀ ਰਾਖਵੇਂਕਰਨ ਦੇ ਮੁੱਦੇ ‘ਤੇ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਜਪਾ ਇਸ ਮੁੱਦੇ ਨੂੰ ਸਿਆਸੀ ਲਾਹਾ ਲੈਣ ਲਈ ਵਰਤ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਸੰਸਦ ਵਿਚ ਔਰਤਾਂ ਲਈ 33 ਫ਼ੀਸਦੀ ਰਾਖਵੇਂਕਰਨ ਦੀ ਵਿਵਸਥਾ ਦੇਸ਼ ਦੀਆਂ ਕਿਹੜੀਆਂ ਸਮੱਸਿਆਵਾਂ ਦਾ ਹੱਲ ਹੈ ਅਤੇ ਇਸ ਦਾ ਔਰਤਾਂ ਨੂੰ ਇਨਸਾਫ਼ ਦਿਵਾਉਣ ਨਾਲ ਕੀ ਸਿੱਧਾ ਸਬੰਧ ਹੈ? ਭਾਗੀਵਾਂਦਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਪਹਿਲਾਂ ਹੀ ਔਰਤਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਅਤੇ ਮੌਕੇ ਪ੍ਰਦਾਨ ਕਰਦਾ ਹੈ। ਔਰਤਾਂ ਨੂੰ ਬਿਨਾਂ ਕਿਸੇ ਰਾਖਵੇਂਕਰਨ ਦੇ ਵੀ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਲੜਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਔਰਤਾਂ ਨੂੰ ਚੋਣ ਲੜਨ ਤੋਂ ਰੋਕਣ ਵਾਲੀ ਕੋਈ ਸੰਵਿਧਾਨਕ ਪਾਬੰਦੀ ਨਹੀਂ ਹੈ ਤਾਂ ਫਿਰ 33 ਫ਼ੀਸਦੀ ਰਾਖਵੇਂਕਰਨ ਨੂੰ ਔਰਤਾਂ ਦੇ ਇਨਸਾਫ਼ ਨਾਲ ਜੋੜ ਕੇ ਸਿਆਸੀ ਬਹਿਸ ਦਾ ਵਿਸ਼ਾ ਕਿਉਂ ਬਣਾਇਆ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਦੇਸ਼ ਦੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ਰਾਸ਼ਟਰਪਤੀ ‘ਤੇ ਵੀ ਇੱਕ ਮਹਿਲਾ ਬਿਰਾਜਮਾਨ ਹੈ। ਇਸੇ ਤਰ੍ਹਾਂ ਸਿੱਖਿਆ, ਪ੍ਰਸ਼ਾਸਨ, ਪੁਲਿਸ, ਫ਼ੌਜ ਅਤੇ ਹੋਰ ਅਨੇਕਾਂ ਖੇਤਰਾਂ ਵਿਚ ਔਰਤਾਂ ਆਪਣੀ ਯੋਗਤਾ ਦੇ ਆਧਾਰ ‘ਤੇ ਅੱਗੇ ਵਧ ਰਹੀਆਂ ਹਨ। ਰਾਜਨੀਤੀ ਵਿਚ ਵੀ ਔਰਤਾਂ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਦੀ ਸਿਆਸਤ ਵਿਚ ਔਰਤਾਂ ਦੀ ਅਗਵਾਈ ਦਾ ਇਤਿਹਾਸ ਕਿਸੇ ਤੋਂ ਲੁਕਿਆ ਨਹੀਂ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਔਰਤਾਂ ਨੂੰ ਸਨਮਾਨ, ਸੁਰੱਖਿਆ, ਸਿੱਖਿਆ ਅਤੇ ਰੁਜ਼ਗਾਰ ਦੇ ਬਰਾਬਰ ਮੌਕੇ ਦੇਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਸਿਰਫ਼ ਸੰਸਦ ਵਿਚ ਰਾਖਵੇਂਕਰਨ ਦੀ ਗੱਲ ਕਰਕੇ ਔਰਤਾਂ ਦੇ ਸਾਰੇ ਮਸਲਿਆਂ ਦਾ ਹੱਲ ਹੋਣ ਦਾ ਪ੍ਰਭਾਵ ਦੇਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਔਰਤਾਂ ਦੇ ਅਸਲ ਮੁੱਦਿਆਂ ‘ਤੇ ਕੰਮ ਕਰਨਾ ਚਾਹੀਦਾ ਹੈ, ਨਾ ਕਿ ਸੰਵਿਧਾਨ ਅਤੇ ਔਰਤਾਂ ਦੇ ਇਨਸਾਫ਼ ਦੇ ਨਾਂ ‘ਤੇ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਨਰਿੰਦਰ ਮੋਦੀ ਸਦਕਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ - ਮਿੰਟੂ ਭਗਤਾ ਅਗਲੀ ਖ਼ਬਰ ਭਾਜਪਾ ਵਲੋਂ ਬਾਲਿਆਂਵਾਲੀ ਵਿਖੇ ਮਿਸ਼ਨ 2027 ਸੰਬੰਧੀ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।