28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਾਂਗਰਸੀ ਆਗੂ ਸੁਖਦੇਵ ਚਹਿਲ ਪਹੁੰਚੇ ਅਨਾਜ ਮੰਡੀਆਂ ’ਚ, ਕਿਸਾਨਾਂ ਦੀ ਖੱਜਲ-ਖੁਆਰੀ ’ਤੇ ਪ੍ਰਗਟਾਈ ਚਿੰਤਾ

ਤਲਵੰਡੀ ਸਾਬੋ, 27 ਨਵੰਬਰ (ਰਣਜੀਤ ਸਿੰਘ ਰਾਜੂ-) ਹਲਕਾ ਤਲਵੰਡੀ ਸਾਬੋ ‘ਚ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਵਲੋਂ ਸਰਗਰਮ ਅਤੇ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ‘ਚੋਂ ਇਕ ਸੁਖਦੇਵ ਸਿੰਘ ਚਹਿਲ ਨੇ ਅੱਜ ਹਲਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਡੀਆਂ ਚ ਉਨ੍ਹਾਂ ਦੀ ਖੱਜਲ ਖੁਆਰੀ ਦੇ ਗਹਿਰੀ ਚਿੰਤਾ ਪ੍ਰਗਟਾਈ ਹੈ। ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਚਹਿਲ ਨੇ ਭਾਗੀਵਾਂਦਰ,ਮਲਕਾਣਾ ਸਮੇਤ ਹਲਕੇ ਦੀਆਂ ਕਈ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਜਿੱਥੇ ਮੰਡੀਆਂ ‘ਚ ਝੋਨਾ ਲਈ ਬੈਠੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।

ਇੱਕ ਅਨਾਜ ਮੰਡੀ ’ਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਸੁਖਦੇਵ ਸਿੰਘ ਚਹਿਲ। 28-11-2026
ਤਲਵੰਡੀ ਸਾਬੋ, 27 ਨਵੰਬਰ (ਰਣਜੀਤ ਸਿੰਘ ਰਾਜੂ-) ਹਲਕਾ ਤਲਵੰਡੀ ਸਾਬੋ ‘ਚ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਵਲੋਂ ਸਰਗਰਮ ਅਤੇ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ‘ਚੋਂ ਇਕ ਸੁਖਦੇਵ ਸਿੰਘ ਚਹਿਲ ਨੇ ਅੱਜ ਹਲਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਡੀਆਂ ਚ ਉਨ੍ਹਾਂ ਦੀ ਖੱਜਲ ਖੁਆਰੀ ਦੇ ਗਹਿਰੀ ਚਿੰਤਾ ਪ੍ਰਗਟਾਈ ਹੈ। ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਚਹਿਲ ਨੇ ਭਾਗੀਵਾਂਦਰ,ਮਲਕਾਣਾ ਸਮੇਤ ਹਲਕੇ ਦੀਆਂ ਕਈ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਜਿੱਥੇ ਮੰਡੀਆਂ ‘ਚ ਝੋਨਾ ਲਈ ਬੈਠੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਦੌਰੇ ਉਪਰੰਤ ਚਹਿਲ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੇ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਸਮੇਂ ‘ਚ ਵੀ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਆਪਣੀ ਪੁਰਾਣੀ ਨੀਤੀ ਤਿਆਗ ਨਹੀਂ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਦੌਰੇ ਦੌਰਾਨ ਮੰਡੀਆਂ ‘ਚ ਉਨ੍ਹਾਂ ਨੂੰ ਅਜਿਹੇ ਕਿਸਾਨ ਵੀ ਮਿਲੇ ਜਿਹੜੇ ਪਿਛਲੇ ਤਿੰਨ ਹਫ਼ਤਿਆਂ ਤੋਂ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਚ ਬੈਠੇ ਹਨ ਪਰ ਉਨ੍ਹਾਂ ਦੀ ਫ਼ਸਲ ਖਰੀਦੀ ਨਹੀ ਜਾ ਰਹੀ ਕਿਉਂਕਿ ਕਿਸਾਨਾਂ ਦੇ ਦੱਸਣ ਮੁਤਾਬਿਕ ਉਨ੍ਹਾਂ ਤੋਂ ਤਿੰਨ ਕਿੱਲੋ ਤੋਂ ਪੰਜ ਕਿੱਲੋ ਤੱਕ ਕਾਟ ਮੰਗੀ ਜਾ ਰਹੀ ਹੈ ਅਤੇ ਜਿਹੜਾ ਕਿਸਾਨ ਕਾਟ ਦੇਣ ਵਾਸਤੇ ਮੰਨ ਜਾਂਦੈ ਉਸ ਦੀ ਫ਼ਸਲ ਦੀ ਤੁਰੰਤ ਬੋਲੀ ਕਰਕੇ ਚੁੱਕ ਵੀ ਲਈ ਜਾਂਦੀ ਹੈ । ਚਹਿਲ ਨੇ ਕਿਹਾ ਕਿ ਕਿਸਾਨਾਂ ਨੇ ਉਨ੍ਹਾਂ ਕੋਲ ਦੁਖੜਾ ਰੋਇਆ ਕਿ ਖੇਤੀ ਤਾਂ ਪਹਿਲਾਂ ਹੀ ਘਾਟੇ ਦਾ ਸੌਦਾ ਹੁੰਦੀ ਜਾ ਰਹੀ ਹੈ ਤੇ ਉੱਤੋਂ ਜੇਕਰ ਕਾਟ ਦੇ ਕੇ ਫ਼ਸਲ ਵੇਚਣੀ ਪਿਆ ਕਰੇਗੀ ਤਾਂ ਫਿਰ ਕੰਮ ਕਿਵੇਂ ਚੱਲੇਗਾ। ਕਾਂਗਰਸੀ ਆਗੂ ਨੇ ਕਿਹਾ ਕਿ ‘ਆਪ’ ਸਰਕਾਰ ਦੇ ਨੁਮਾਇੰਦਿਆਂ ਨੇ ਦਾਅਵੇ ਕੀਤੇ ਸਨ ਕਿ ਮੰਡੀਆਂ ‘ ਚ ਕਿਸਾਨਾਂ ਨੂੰ ਮੁਸ਼ਕਿਲ ਨਹੀ ਆਉਣ ਦੇਵਾਂਗੇ ਪਰ ਕਿਸਾਨਾਂ ਦੀ ਹਾਲਤ ਜਾਣਨ ਇਕ ਵੀ ਨੁਮਾਇੰਦਾ ਐਤਕੀਂ ਮੰਡੀਆਂ ਚ ਨਹੀ ਪੁੱਜਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਮਾਮਲਾ ਉੱਚ ਅਧਿਕਾਰੀਆਂ ਕੋਲ ਉਠਾਉਣਗੇ।
ਪਿਛਲੀ ਖ਼ਬਰ ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪਿੰਡ ਮਲੂਕਾ ਦੇ 15 ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਦਾ ਪੱਲ੍ਹਾ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।