27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ਼ਿਵਾਲਿਕ ਗਰਲਜ਼ ਕਾਲਜ ਵਿਖੇ ਮਤਦਾਤਾ ਜਾਗਰੂਕਤਾ ਅਭਿਆਨ ਤਹਿਤ ਕੈਂਪ

ਭੁੱਚੋ ਮੰਡੀ, 27 ਨਵੰਬਰ (ਪਰਵਿੰਦਰ ਸਿੰਘ ਜੌੜਾ) - ਸਥਾਨਕ ਸ਼ਿਵਾਲਿਕ ਗਰਲਜ਼ ਕਾਲਜ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਮਤਦਾਤਾ ਜਾਗਰੂਕਤਾ ਅਭਿਆਨ ਤਹਿਤ ਸਵੀਪ ਐਕਟੀਵਿਟੀ ਅਨੁਸਾਰ ਕੈਂਪ ਲਾਇਆ ਗਿਆ। ਇਸ ਮੌਕੇ 18 ਸਾਲ ਤੋਂ ਵਧੇਰੇ ਉਮਰ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 28-11-2026
ਭੁੱਚੋ ਮੰਡੀ, 27 ਨਵੰਬਰ (ਪਰਵਿੰਦਰ ਸਿੰਘ ਜੌੜਾ) - ਸਥਾਨਕ ਸ਼ਿਵਾਲਿਕ ਗਰਲਜ਼ ਕਾਲਜ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਮਤਦਾਤਾ ਜਾਗਰੂਕਤਾ ਅਭਿਆਨ ਤਹਿਤ ਸਵੀਪ ਐਕਟੀਵਿਟੀ ਅਨੁਸਾਰ ਕੈਂਪ ਲਾਇਆ ਗਿਆ। ਇਸ ਮੌਕੇ 18 ਸਾਲ ਤੋਂ ਵਧੇਰੇ ਉਮਰ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕੀਤਾ ਗਿਆ। ਬਠਿੰਡਾ ਤੋਂ ਆਈ ਚੋਣ ਕਮਿਸ਼ਨ ਦੀ ਟੀਮ ਜਿਨ੍ਹਾਂ ਵਿਚ ਡਾ. ਪ੍ਰੇਮ ਸਿੰਗਲਾ, ਦਿਨੇਸ਼ ਕੁਮਾਰ ਬਾਂਸਲ ਅਤੇ ਪ੍ਰਿਤਪਾਲ ਸਿੰਘ ਸ਼ਾਮਲ ਸਨ, ਨੇ ਕਾਲਜ ਦੀ ਨੋਡਲ ਅਫ਼ਸਰ ਪ੍ਰਿੰਕਾ ਰਾਣੀ ਐਸੀ. ਪ੍ਰੋਫੈਸਰ ਰਾਜਨੀਤੀ ਸ਼ਾਸਤਰ ਦੇ ਸਹਿਯੋਗ ਨਾਲ ਬਾਰ੍ਹਵੀਂ, ਬੀ. ਏ. ਪਹਿਲਾ, ਦੂਜਾ ਤੇ ਤੀਜਾ ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਈਆਂ ਗਈਆਂ ਅਤੇ ਉਨ੍ਹਾਂ ਨੂੰ ਵੋਟ ਪਾਉਣ ਪ੍ਰਤੀ ਸਿੱਖਿਅਤ ਕੀਤਾ ਗਿਆ, ਤਾਂ ਜੋ ਭਵਿੱਖ ਵਿਚ ਉਹ ਆਪਣੀ ਵੋਟ ਦੀ ਸਹੀ ਵਰਤੋਂ ਕਰ ਸਕਣ। ਕਾਲਜ ਦੀ ਪ੍ਰਿੰਸੀਪਲ ਜਤਿੰਦਰ ਕੌਰ ਨੇ ਟੀਮ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਅਤੇ ਵੋਟ ਦੀ ਤਾਕਤ ਬਾਰੇ ਜਾਣੂੰ ਕਰਵਾਇਆ।
ਪਿਛਲੀ ਖ਼ਬਰ ਮਲੂਕਾ ਦੇ ਕੌਂਸਲਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਮਲੂਕਾ ਨਾਲ ਮੁਲਾਕਾਤ ਅਗਲੀ ਖ਼ਬਰ ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।