27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਵੱਖ-ਵੱਖ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ

ਰਾਮਾ ਮੰਡੀ , 27 ਨਵੰਬਰ ( ਗੁਰਪ੍ਰੀਤ ਸਿੰਘ ਅਰੋੜਾ )- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਦੇ ਵੱਖ - ਵੱਖ ਪਿੰਡਾਂ ਵਿਚ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਇੱਕ ਭਰਵੀਂ ਮੀਟਿੰਗ ਕੀਤੀ ।

ਅਜੀਤ ਡੈਸਕ 28-11-2026
ਰਾਮਾ ਮੰਡੀ , 27 ਨਵੰਬਰ ( ਗੁਰਪ੍ਰੀਤ ਸਿੰਘ ਅਰੋੜਾ )- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਦੇ ਵੱਖ - ਵੱਖ ਪਿੰਡਾਂ ਵਿਚ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਇੱਕ ਭਰਵੀਂ ਮੀਟਿੰਗ ਕੀਤੀ । ਜਿਸ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ । ਅਤੇ ਇਸ ਨੂੰ ਜਲਦੀ ਹੀ ਚੱਲਦਾ ਕਰਨ ਲਈ ਕਾਹਲੇ ਹਨ । ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ । ਅਤੇ ਪੰਜਾਬ ਵਿਚੋਂ ਨਸ਼ੇ ਦਾ ਖ਼ਾਤਮਾ ਕੀਤਾ ਜਾਵੇਗਾ । ਇਸ ਮੌਕੇ ਬੇਅੰਤ ਸਿੰਘ ਬੰਗੀ ਸਾਬਕਾ ਚੇਅਰਮੈਨ , ਜਸਵਿੰਦਰ ਸਿੰਘ ਬੰਗੀ ਆਦਿ ਤੋਂ ਇਲਾਵਾ ਪਿੰਡ ਦੇ ਮੋਹਤਵਰ ਵਿਸ਼ੇਸ਼ ਤੌਰ ’ ਤੇ ਹਾਜ਼ਰ ਸਨ ।
ਪਿਛਲੀ ਖ਼ਬਰ ਪਾਵਰਕਾਮ ਐਂਡ ਟ੍ਰਾਂਸਕੋ ਮੁਲਾਜ਼ਮ ਜਥੇਬੰਦੀ ਸਬ-ਡਵੀਜ਼ਨ ਸੰਗਤ ਦੇ ਪ੍ਰਧਾਨ ਹਰਦੀਪ ਸਿੰਘ ਲੱਡੂ ਨੂੰ ਸਦਮਾ, ਪਿਤਾ ਗਮਦੂਰ ਸਿੰ... ਅਗਲੀ ਖ਼ਬਰ ਸਿਹਤ ਕੇਂਦਰ ਭਗਤਾ ਭਾਈਕਾ ਵਿਖੇ ਰੋਗੀ ਕਲਿਆਣ ਸੰਮਤੀ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।