27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੁੰਬਈ ’ਚ ਵਰਲਡ ਮੇਅਰ ਫੋਰਮ ਦੌਰਾਨ ਬਠਿੰਡਾ ਦੇ ਮੇਅਰ ਮਹਿਤਾ ਨੇ ਬੁਲੰਦ ਕੀਤੀ ਸ਼ਹਿਰ ਦੀ ਆਵਾਜ਼

ਬਠਿੰਡਾ, 27 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਦੇ ਵਿਕਾਸ ਮਾਡਲ ਅਤੇ ਸ਼ਹਿਰੀ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਸਾਂਝਾ ਕਰਨ ਦੇ ਉਦੇਸ਼ ਨਾਲ ਮੁੰਬਈ ਵਿਖੇ ਆਯੋਜਿਤ ਦੋ ਰੋਜ਼ਾ ‘ਵਰਲਡ ਮੇਅਰ ਫੋਰਮ’ ਵਿਚ ਬਠਿੰਡਾ ਦੇ ਨੌਜਵਾਨ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਸ਼ਹਿਰ ਦੀ ਆਵਾਜ਼ ਬੁਲੰਦ ਕੀਤੀ ਹੈ। ਇਸ ਵੱਕਾਰੀ ਫੋਰਮ ਵਿਚ 35 ਦੇਸ਼ਾਂ ਦੇ ਮੇਅਰਾਂ ਨੇ ਸ਼ਿਰਕਤ ਕੀਤੀ, ਜਦਕਿ ਭਾਰਤ ਦੇ ਚੋਣਵੇਂ ਮੇਅਰਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਸੀ।

ਵਰਲਡ ਮੇਅਰ ਫੋਰਮ ਦੌਰਾਨ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ। 28-11-2026
ਬਠਿੰਡਾ, 27 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਦੇ ਵਿਕਾਸ ਮਾਡਲ ਅਤੇ ਸ਼ਹਿਰੀ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਸਾਂਝਾ ਕਰਨ ਦੇ ਉਦੇਸ਼ ਨਾਲ ਮੁੰਬਈ ਵਿਖੇ ਆਯੋਜਿਤ ਦੋ ਰੋਜ਼ਾ ‘ਵਰਲਡ ਮੇਅਰ ਫੋਰਮ’ ਵਿਚ ਬਠਿੰਡਾ ਦੇ ਨੌਜਵਾਨ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਸ਼ਹਿਰ ਦੀ ਆਵਾਜ਼ ਬੁਲੰਦ ਕੀਤੀ ਹੈ। ਇਸ ਵੱਕਾਰੀ ਫੋਰਮ ਵਿਚ 35 ਦੇਸ਼ਾਂ ਦੇ ਮੇਅਰਾਂ ਨੇ ਸ਼ਿਰਕਤ ਕੀਤੀ, ਜਦਕਿ ਭਾਰਤ ਦੇ ਚੋਣਵੇਂ ਮੇਅਰਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਬਠਿੰਡਾ ਦੀ ਨੁਮਾਇੰਦਗੀ ਕਰ ਰਹੇ ਮੇਅਰ ਮਹਿਤਾ ਨੇ ਬਠਿੰਡਾ ਸ਼ਹਿਰ ਦੀਆਂ ਪ੍ਰਾਪਤੀਆਂ, ਆਧੁਨਿਕ ਸ਼ਹਿਰੀ ਪ੍ਰਬੰਧਨ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਨੂੰ ਵਿਸਥਾਰ ਨਾਲ ਪੇਸ਼ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਬਠਿੰਡਾ ਦੇ ਡਿਜੀਟਲਾਈਜ਼ੇਸ਼ਨ ਅਤੇ ਘਰ-ਘਰ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਸ਼ਹਿਰ ਦੀਆਂ ਦੋ ਮਹੱਤਵਪੂਰਨ ਪ੍ਰਾਪਤੀਆਂ ਵਜੋਂ ਉਜਾਗਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਨੂੰ ਡਿਜੀਟਲ ਸਹੂਲਤਾਂ ਨਾਲ ਲੈਸ ਕਰਨ ਦੀ ਦਿਸ਼ਾ ਵਿਚ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਸ਼ਹਿਰ ਵਿਚ ਗੂਗਲ ਮੈਪ ਦੀ ਤਰਜ਼ ’ਤੇ ਆਪਣਾ ਵਿਸ਼ੇਸ਼ ਲੋਕੇਸ਼ਨ ਮੈਪ ਵਿਕਸਿਤ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਕੋਈ ਵੀ ਵਿਅਕਤੀ ਸਿਰਫ਼ ਆਪਣੇ ਘਰ ਦਾ ਨੰਬਰ ਅਤੇ ਇਲਾਕੇ ਦੀ ਜਾਣਕਾਰੀ ਦਰਜ ਕਰਕੇ ਸਬੰਧਿਤ ਸਥਾਨ ਤੱਕ ਆਸਾਨੀ ਨਾਲ ਪਹੁੰਚ ਸਕੇਗਾ। ਮਹਿਤਾ ਨੇ ਬਠਿੰਡਾ ਦੀ ਘਰ-ਘਰ ਕੂੜਾ ਇਕੱਠਾ ਕਰਨ ਦੀ ਵਿਵਸਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ, ਉਪਲਬਧ ਸਾਧਨਾਂ ਦੇ ਬਿਹਤਰ ਪ੍ਰਬੰਧਨ ਅਤੇ ਯੋਜਨਾਬੱਧ ਕਾਰਜਪ੍ਰਣਾਲੀ ਰਾਹੀਂ ਸ਼ਹਿਰ ਨੇ ਸਫ਼ਾਈ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ ਹੈ। ਮੇਅਰ ਪਦਮਜੀਤ ਨੇ ਸਥਾਨਕ ਨਗਰ ਨਿਗਮਾਂ ਵਿਚ ਮੇਅਰ ਦੀ ਭੂਮਿਕਾ ਅਤੇ ਅਧਿਕਾਰਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ, ਪ੍ਰਸ਼ਾਸਨਿਕ ਫ਼ੈਸਲਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਵਿਚ ਮੇਅਰ ਦੀ ਅਹਿਮ ਭੂਮਿਕਾ ਹੁੰਦੀ ਹੈ। ਅਜਿਹੇ ਵਿਚ ਕਾਨੂੰਨੀ ਪ੍ਰਬੰਧਾਂ ਵਿਚ ਲੋੜੀਂਦੀਆਂ ਸੋਧਾਂ ਕਰਕੇ ਮੇਅਰਾਂ ਦੇ ਅਧਿਕਾਰਾਂ ਅਤੇ ਸ਼ਕਤੀਆਂ ਵਿਚ ਵਾਧਾ ਕਰਨਾ ਚਾਹੀਦਾ ਹੈ, ਤਾਂ ਜੋ ਮੇਅਰ ਲੋਕ-ਹਿੱਤ ਦੇ ਕਾਰਜਾਂ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰ ਸਕਣ।
ਪਿਛਲੀ ਖ਼ਬਰ ਨਹਿਰੀ ਖਾਲਿਆਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਦਾਅਵਿਆਂ ਦਾ ਮੂੰਹ ਚਿੜਾ ਰਿਹਾ ਭੁੱਚੋ ਖ਼ੁਰਦ ਅਗਲੀ ਖ਼ਬਰ ਭਾਈ ਮਤੀ ਦਾਸ ਨਗਰ ’ਚ ਨਵੀਂ ਉਸਾਰੀ ਰੋਕਣ ਆਏ ਨਿਗਮ ਅਧਿਕਾਰੀਆਂ ਦਾ ਮੁਹੱਲਾ ਵਾਸੀਆਂ ਨੇ ਕੀਤਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।