ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਦਾ ਆਯੋਜਨ
ਰਾਮਪੁਰਾ ਫੂਲ, 27 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ ‘ਮੇਰਾ ਯੁਵਾ ਭਾਰਤ’ ਬਠਿੰਡਾ ਵਲੋਂ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ 2026–27 ਤਹਿਤ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣਾ ਸੀ।
ਫ
ਫਤਿਹ ਕਾਲਜ ਵਿਖੇ ਸਮਾਗਮ ਦੌਰਾਨ ਜੇਤੂ ਵਿਦਿਆਰਥੀਆ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ
28-11-2026
ਰਾਮਪੁਰਾ ਫੂਲ, 27 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ ‘ਮੇਰਾ ਯੁਵਾ ਭਾਰਤ’ ਬਠਿੰਡਾ ਵਲੋਂ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ 2026–27 ਤਹਿਤ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਹਾਇਕ ਪ੍ਰੋਫ਼ੈਸਰ ਲਵਪ੍ਰੀਤ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਹਾਜ਼ਰੀਨ ਨੂੰ ਸਮਾਗਮ ਦੀ ਰੂਪ-ਰੇਖਾ ਸਮਝਾਉਂਦਿਆਂ ‘ਮਾਈ ਭਾਰਤ’ ਪੋਰਟਲ ਰਾਹੀਂ ਨੌਜਵਾਨਾਂ ਲਈ ਉਪਲਬਧ ਰੁਜ਼ਗਾਰ ਤੇ ਅਗਵਾਈ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫ਼ੈਸਰ ਨਵਜੀਤ ਕੌਰ ਨੇ ‘ਨਸ਼ਿਆਂ ਦੀ ਸਮੱਸਿਆ ਅਤੇ ਭਾਰਤੀ ਨੌਜਵਾਨਾਂ ਅੱਗੇ ਚੁਣੌਤੀਆਂ’ ਵਿਸ਼ੇ ’ਤੇ ਮੁੱਖ ਭਾਸ਼ਣ ਦਿੰਦਿਆਂ ਨਸ਼ਿਆਂ ਕਾਰਨ ਵਿਅਕਤੀ, ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ। ਸਮਾਗਮ ਦੇ ਅਗਲੇ ਪੜਾਅ ਵਿਚ ‘ਜਾਗਰੂਕਤਾ ਤੋਂ ਅਮਲ ਵੱਲ’ ਸੈਸ਼ਨ ਦੌਰਾਨ ਨੌਜਵਾਨਾਂ ਦਰਮਿਆਨ ਸਮੂਹ ਚਰਚਾ, ਪ੍ਰਸ਼ਨੋਤਰੀ ਅਤੇ ਨਾਟਕੀ ਪੇਸ਼ਕਾਰੀਆਂ ਕਰਵਾਈਆਂ, ਜਿਸ ਵਿਚ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਨਾਅਰੇ ਲਿਖੇ। ਇਸ ਤੋਂ ਬਾਅਦ ‘ਬਦਲਾਅ ਦੀਆਂ ਕਹਾਣੀਆਂ’ ਸੈਸ਼ਨ ਤਹਿਤ ਲਘੂ ਅਤੇ ਦਸਤਾਵੇਜ਼ੀ ਫ਼ਿਲਮਾਂ ਦਿਖਾ ਕੇ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ ਅਤੇ ਸਮੂਹ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ ਗਈ। ਇਸ ਮੌਕੇ ‘ਮੇਰਾ ਯੁਵਾ ਭਾਰਤ’, ਬਠਿੰਡਾ ਦੀ ਜ਼ਿਲ੍ਹਾ ਯੁਵਾ ਅਧਿਕਾਰੀ ਮਿਸ਼ਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਇਆ। ਸੰਸਥਾ ਦੇ ਚੇਅਰਮੈਨ ਸੁਖਮੰਦਰ ਸਿੰਘ ਚੱਠਾ, ਐੱਮ.ਡੀ. ਮਨਜੀਤ ਕੌਰ ਚੱਠਾ, ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਸਿੱਧੂ , ਪ੍ਰਿੰਸੀਪਲ ਬਘੇਲ ਸਿੰਘ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ‘ਮੇਰਾ ਯੁਵਾ ਭਾਰਤ’ ਦੀ ਟੀਮ ਵਲੋਂ ਕਾਲਜ ਪ੍ਰਬੰਧਕਾਂ ਅਤੇ ਸਰੋਤ ਵਿਅਕਤੀਆਂ ਨੂੰ ਬੂਟੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਟੀਮ ਮੈਂਬਰ ਸ਼ਿਖਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਸਪ੍ਰੀਤ ਕੌਰ, ਰਮਨਦੀਪ ਕੌਰ, ਸਹਾਇਕ ਪ੍ਰੋਫ਼ੈਸਰ ਹਰਜੀਤ ਕੌਰ ਭੁੱਚੋ, ਮਨਦੀਪ ਕੌਰ, ਜਸਪ੍ਰੀਤ ਕੌਰ, ਸੁਖਰਾਜ ਸਿੰਘ, ਜੋਨੀ ਰਾਣੀ ਅਤੇ ਦਵਿੰਦਰ ਸ਼ਰਮਾ ਦਾ ਸਹਿਯੋਗ ਰਿਹਾ।