27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤ ਰਾਜਨੀਤੀ ਦੀ ਮਿਸਾਲ, ਕਾਂਗਰਸ ਨੂੰ ਹੋਵੇਗਾ ਫਾਇਦਾ-ਕੇ.ਕੇ ਅਗਰਵਾਲ

ਬਠਿੰਡਾ, 27 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਪੰਜਾਬ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਹੋਇਆ ਗੱਠਜੋੜ ਮੌਕਾਪ੍ਰਸਤ ਰਾਜਨੀਤੀ ਦੀ ਮਿਸਾਲ ਹੈ ਅਤੇ ਇਸ ਦਾ ਸਿੱਧਾ ਫ਼ਾਇਦਾ ਕਾਂਗਰਸ ਪਾਰਟੀ ਨੂੰ ਹੋਵੇਗਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ.

ਅਜੀਤ ਡੈਸਕ 28-11-2026
ਬਠਿੰਡਾ, 27 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਪੰਜਾਬ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਹੋਇਆ ਗੱਠਜੋੜ ਮੌਕਾਪ੍ਰਸਤ ਰਾਜਨੀਤੀ ਦੀ ਮਿਸਾਲ ਹੈ ਅਤੇ ਇਸ ਦਾ ਸਿੱਧਾ ਫ਼ਾਇਦਾ ਕਾਂਗਰਸ ਪਾਰਟੀ ਨੂੰ ਹੋਵੇਗਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ. ਕੇ ਅਗਰਵਾਲ ਨੇ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਪੰਜਾਬ ਵਿਚ ਜਨ ਆਧਾਰ ਖ਼ਤਮ ਹੋ ਚੁੱਕਾ ਹੈ ਅਤੇ ਸੱਤਾ ਵਿਚ ਵਾਪਸੀ ਦੀ ਲਾਲਸਾ ਕਾਰਨ ਮੁੜ ਗੱਠਜੋੜ ਕੀਤਾ ਗਿਆ। ਉਨ੍ਹਾਂ ਅਕਾਲੀ ਦਲ ਦੇ ਆਗੂਆਂ ਨੂੰ ਸਵਾਲ ਕੀਤਾ ਕਿ ਪੰਜਾਬ ਦੇ ਕਿਸਾਨਾਂ ਵਲੋਂ ਐਮਐਸਪੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਦਿੱਲੀ ਵਿਚ ਵਿੱਢੇ ਸੰਘਰਸ਼ ਦੌਰਾਨ ਉਨ੍ਹਾਂ ਦਾ ਕੀਤ ਸਟੈਂਡ ਸੀ ਅਤੇ ਹੁਣ ਉਹ ਭਾਜਪਾ ਤੋਂ ਕਿਸਾਨਾਂ ਦੀਆਂ ਮੰਗਾਂ ਕਿਵੇਂ ਮਨਵਾਉਣਗੇ। ਉਨ੍ਹਾਂ ਕਿਹਾ ਕਿ 117 ਸੀਟਾਂ ‘ਤੇ ਇਕੱਲਿਆਂ ਚੋਣ ਲੜਨ ਦਾ ਦਾਅਵੇ ਕਰਨ ਵਾਲੇ ਭਾਜਪਾਈ ਵੀ ਪੰਜਾਬ ਵਿਚ ਆਪਣੀ ਅਸਲ ਸਿਆਸੀ ਸਥਿਤੀ ਦੇਖ ਕੇ ਇੰਨੇ ਘਬਰਾ ਗਏ ਹਨ। ਇਸੇ ਕਰਕੇ ਉਨ੍ਹਾਂ ਨੂੰ ਮੁੜ ਅਕਾਲੀ ਦਲ ਦੇ ਨਾਲ ਗੱਠਜੋੜ ਕਰਨ ਲਈ ਮਜਬੂਰ ਹੋਣਾ ਪਿਆ ਹੈ। ਕੇ.ਕੇ. ਅਗਰਵਾਲ ਨੇ ਦਾਅਵਾ ਕੀਤਾ ਕਿ ਗੱਠਜੋੜ ਦੇ ਐਲਾਨ ਤੋਂ 24 ਘੰਟਿਆਂ ਅੰਦਰ ਹੀ ਸੋਸ਼ਲ ਮੀਡੀਆ ‘ਤੇ ਲੋਕਾਂ ਦਾ ਗੁੱਸਾ ਸਾਹਮਣੇ ਆਉਣ ਲੱਗ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਸਿਆਸੀ ਚਾਲਾਂ ਵਿਚ ਨਹੀਂ ਆਉਣਗੇ। ਅਗਰਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਅਸੂਲਾਂ ਦੀ ਰਾਜਨੀਤੀ ਕਰਦੀ ਹੈ ਅਤੇ ਉਸ ਦੀ ਤਰਜੀਹ ਹਮੇਸ਼ਾ ਪੰਜਾਬ ਦੇ ਲੋਕ ਹਨ, ਜਿਸ ਦੇ ਚੱਲਦਿਆਂ ਮੌਜੂਦਾ ‘ਆਪ’ ਸਰਕਾਰ ਦੀ ਲੁੱਟ-ਘੁੱਟ ਤੋਂ ਤੰਗ ਆਏ ਪੰਜਾਬ ਦੇ ਲੋਕ ਹੁਣ ਮੁੜ ਕਾਂਗਰਸ ਵੱਲ ਉਮੀਦ ਨਾਲ ਵੇਖ ਰਹੇ ਹਨ।
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਮਹਿਰਾਜ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।