29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਤੰਗ ਉਡਾਉਣ ਸਮੇਂ ਨੌਜਵਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ-ਸਾਧੂ ਸਿੰਘ ਰੋਮਾਣਾ <br/>

ਅਜੀਤ ਡੈਸਕ 23-01-2026

ਬਠਿੰਡਾ, 22 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਅੱਜ ਦੇਸ਼ ਭਰ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਜਾ ਰਿਹਾ, ਜਿਸ ਦੌਰਾਨ ਨੌਜਵਾਨਾਂ ਵਲੋਂ ਵੱਡੀ ਗਿਣਤੀ 'ਚ ਪਤੰਗ ਉਡਾਏ ਜਾਣਗੇ ਪਰ ਇਸ ਮੌਕੇ ਨੌਜਵਾਨ ਪਾਬੰਦੀਸ਼ੁਦਾ ਤੇ ਜਾਨਲੇਵਾ ਚਾਈਨਾ ਡੋਰ ਦੀ ਬਿਲਕੁਲ ਵੀ ਵਰਤੋਂ ਨਾ ਕਰਨ | ਇਹ ਪ੍ਰਗਟਾਵਾ ਸਮਾਜ ਸੇਵੀ ਸੇਵਾਮੁਕਤ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਦਿਨ ਨੌਜਵਾਨ ਵਰਗ ਪਤੰਗ ਉਡਾ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹਨ ਪਰ ਕੁਝ ਨੌਜਵਾਨ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜੋ ਮਨੁੱਖ ਤੇ ਪੰਛੀਆਂ ਲਈ ਜਾਨਲੇਵਾ ਸਾਬਤ ਹੁੰਦੀ ਹੈ | ਇਸ ਨੁਕਸਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਨੌਜਵਾਨਾਂ ਨੂੰ ਲਗਾਤਾਰ ਅਪੀਲਾਂ ਕੀਤੀਆਂ ਜਾ ਰਹੀਆਂ, ਜਿਨ੍ਹਾਂ ਦਾ ਸਾਥ ਦਿੰਦੇ ਹੋਏ ਪਤੰਗ ਉਡਾਉਣ ਦੇ ਸ਼ੌਕੀਨ ਨੌਜਵਾਨਾਂ ਨੂੰ ਚਾਈਨਾ ਡੋਰ ਦੀ ਕਦੇ ਵੀ ਵਰਤੋਂ ਦਾ ਕਰਨ ਦਾ ਪ੍ਰਣ ਕਰਨਾ ਚਾਹੀਦਾ | ਸਾਧੂ ਸਿੰਘ ਰੋਮਾਣਾ ਨੇ ਕਿਹਾ ਕਿ ਉਹ ਬਠਿੰਡਾ ਸਮੇਤ ਪੰਜਾਬ ਦੇ ਬਹੁਤ ਹੀ ਸਮਝਦਾਰ ਨੌਜਵਾਨ ਵਰਗ ਤੋਂ ਉਮੀਦ ਕਰਦੇ ਹਨ ਕਿ ਅੱਜ ਪਤੰਗ ਉਡਾਉਣ ਸਮੇਂ ਚਾਇਨਾਡੋਰ ਦੀ ਬਿਲਕੁਲ ਵੀ ਵਰਤੋਂ ਨਹੀਂ ਕਰਨਗੇ ਅਤੇ ਕੋਈ ਵੀ ਦੁਕਾਨਦਾਰ ਇਸ ਡੋਰ ਦੀ ਵਿਕਰੀ ਨਹੀਂ ਕਰੇਗਾ |

ਪਿਛਲੀ ਖ਼ਬਰ ਕੌਂਸਲਰ ਸਤਨਾਮ ਕੌਰ ਤੇ ਬਿੱਟੂ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਚੈਨਲ ਦੇ ਸਬਸਕਰਾਈਬ ਵਧਾਉਣ ਦੇ ਨਾਂਅ 'ਤੇ 9 ਲੱਖ ਦੀ ਠੱਗੀ ਮਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।