ਮੋਗਾ, 22 ਜਨਵਰੀ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਦੇ ਹੁਕਮਾਂ ਮੁਤਾਬਿਕ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਗੌਰਵਪ੍ਰੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਫੋਕਲ ਪੁਆਇੰਟ ਮੋਗਾ ਵਿਖੇ ਸੰਪੂਰਨ ਸੁਰੱਖਿਆ ਕੇਂਦਰ ਦੇ ਸਹਿਯੋਗ ਨਾਲ ਆਈ.ਸੀ.ਟੀ.ਸੀ. ਸਟਾਫ਼, ਐਚ.ਸੀ.ਵੀ. ਸਟਾਫ਼ ਅਤੇ ਟੀ.ਬੀ. ਵਿਭਾਗ ਦੀ ਭਾਗੀਦਾਰੀ ਨਾਲ ਇਕ ਮੈਘਾ ਹੈਲਥ ਕੈਂਪ ਸਫਲਤਾ ਪੂਰਵਕ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਗੰਭੀਰ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਉਣਾ ਸੀ | ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਤੋਂ ਇਲਾਵਾ ਹੇਠ ਲਿਖੀਆਂ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਐਚ.ਆਈ.ਵੀ. ਟੈੱਸਟ ਐਚ.ਸੀ. ਵੀ ਟੈੱਸਟ ਟੀ.ਬੀ. ਦੀ ਜਾਂਚ ਲਈ ਸੈਂਪਲ ਇਕੱਠੇ ਕੀਤੇ ਗਏ |